Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 16

ਆਰਥੋਡਾਕਸ ਕੈਲੰਡਰ · 3 ਮਾਰਚ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 16 ਮਾਰਚ 2027

ਮੰਗਲਵਾਰ · ਵੱਡੇ ਚਾਲੀਸੇ ਦਾ ਪਹਿਲਾ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Martyrs Eutropius, Cleonicus and Basiliscus of Amasea († c. 308)

ਵੱਡਾ ਚਾਲੀਸਾ

ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਛੇਵਾਂ ਘੰਟਾ

ਯਸਾ 1:19–2:3

19ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ। 20ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ। 21ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ! 22ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈਅ ਵਿੱਚ ਪਾਣੀ ਮਿਲਿਆ ਹੋਇਆ ਹੈ। 23ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ। 24ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ! 25ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਂਗਾ, ਅਤੇ ਮੈਂ ਤੇਰੀ ਸਾਰੀ ਮਿਲਾਵਟ ਦੂਰ ਕਰਾਂਗਾ, 26ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ। 27ਸੀਯੋਨ ਨਿਆਂ ਨਾਲ ਅਤੇ ਉਹ ਦੇ ਤੋਬਾ ਕਰਨ ਵਾਲੇ ਧਰਮ ਨਾਲ ਛੁਟਕਾਰਾ ਪਾਉਣਗੇ। 28ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ। 29ਕਿਉਂ ਜੋ ਉਹ ਤਾਂ ਉਨ੍ਹਾਂ ਬਲੂਤਾਂ ਤੋਂ ਅਰਥਾਤ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਸੀ, ਲੱਜਿਆਵਾਨ ਹੋਣਗੇ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਸੀ, ਅਤੇ ਜਿਨ੍ਹਾਂ ਬਾਗ਼ਾਂ ਨੂੰ ਤੁਸੀਂ ਚੁਣਿਆ ਸੀ, ਉਨ੍ਹਾਂ ਦੇ ਕਾਰਨ ਤੁਸੀਂ ਖੱਜਲ ਹੋਵੋਗੇ। 30ਤੁਸੀਂ ਤਾਂ ਉਸ ਬਲੂਤ ਵਾਂਗੂੰ ਜਿਸ ਦੇ ਪੱਤੇ ਕੁਮਲਾ ਗਏ ਹਨ, ਜਾਂ ਉਸ ਬਾਗ਼ ਵਾਂਗੂੰ ਹੋ ਜਾਓਗੇ ਜਿਸ ਦੇ ਵਿੱਚ ਪਾਣੀ ਨਹੀਂ। 31ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ। ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ। 2:1ਆਮੋਸ ਦੇ ਪੁੱਤਰ ਯਸਾਯਾਹ ਦਾ ਬਚਨ ਜਿਹੜਾ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਦਰਸ਼ਣ ਵਿੱਚ ਵੇਖਿਆ। 2ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ। 3ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।

ਸ਼ਾਮ ਦੀ ਪ੍ਰਾਰਥਨਾ: ਪਾਠ

ਉਤ 1:14–23

14ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ। 15ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ। 16ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ। 17ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ 18ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 19ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ। 20ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ। 21ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 22ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ। 23ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ।

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 1:20–33

20ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ। 21ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ, 22ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ? 23ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ। 24ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ, 25ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ। 26ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ ਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ, 27ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ, 28ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ, 29ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ, 30ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ, 31ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ, 32ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ ਕਰੇਗੀ। 33ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ ਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 3 ਸਿਵਲ ਕੈਲੰਡਰ ਦਾ ਮਾਰਚ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ