Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 18

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 18 ਮਾਰਚ 2027

ਵੀਰਵਾਰ · ਚਾਲੀਸੇ ਦਾ ਪੰਜਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਚਾਲੀਸੇ ਦੇ ਪੰਜਵੇਂ ਹਫ਼ਤੇ ਦਾ ਵੀਰਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਯਰੂਸ਼ਲਮ ਦੇ ਸੰਤ ਸਿਰਿਲ, ਬਿਸ਼ਪ ਅਤੇ ਕਲੀਸਿਯਾ ਦੇ ਆਚਾਰੀਆ · ਯਾਦ

ਦਿਨ ਦੇ ਪਾਠ

ਪਹਿਲਾ ਪਾਠ

ਉਤ 17:3–9

3ਤਦ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ 4ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ। 5ਤੇਰਾ ਨਾਮ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ। 6ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ। 7ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ। 8ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੇ ਵੰਸ਼ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। 9ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ।

ਜਵਾਬੀ ਭਜਨ

ਜ਼ਬੂ 105:4–9

4ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ। 5ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ। 6ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ, 7ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ! 8ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ, 9ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,

ਇੰਜੀਲ

ਯੂਹ 8:51–59

51ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।” 52ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ। 53ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਪਰ ਤੂੰ ਆਪਣੇ ਆਪ ਨੂੰ ਕੀ ਸਮਝਦਾ ਹੈਂ?” 54ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ। 55ਪਰ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਆਖਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ। 56ਤੁਹਾਡਾ ਪਿਤਾ ਅਬਰਾਹਾਮ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇ। ਉਸ ਨੇ ਓਹ ਦਿਨ ਵੇਖਿਆ ਅਤੇ ਬੜਾ ਖੁਸ਼ ਹੋਇਆ।” 57ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸਕਦਾ ਹੈ ਜਦ ਕਿ ਤੂੰ ਪੰਜਾਹਾਂ ਸਾਲਾਂ ਦਾ ਵੀ ਨਹੀਂ।” 58ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।” 59ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਨੂੰ ਮਾਰਨ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁੱਕ ਗਿਆ ਅਤੇ ਹੈਕਲ ਛੱਡ ਕੇ ਚਲਾ ਗਿਆ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ