Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 19

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 19 ਮਾਰਚ 2027

ਸ਼ੁੱਕਰਵਾਰ · ਚਾਲੀਸੇ ਦਾ ਪੰਜਵਾਂ ਹਫ਼ਤਾ

ਤਿਉਹਾਰ ਅਤੇ ਸੰਤ

ਸੰਤ ਯੂਸੁਫ਼, ਧੰਨ ਕੁਆਰੀ ਮਰਿਯਮ ਦੇ ਪਤੀ

ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

2 ਸਮੂ 7:4–5, 12–14, 16

4ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ, ਜਾ ਕੇ ਮੇਰੇ ਦਾਸ ਦਾਊਦ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, 5ਕੀ ਤੂੰ ਮੇਰੇ ਨਿਵਾਸ ਲਈ ਇੱਕ ਭਵਨ ਬਣਾਏਂਗਾ? 12ਅਤੇ ਜਦ ਤੇਰੇ ਦਿਨ ਪੂਰੇ ਹੋਣਗੇ, ਅਤੇ ਤੂੰ ਆਪਣੇ ਪਿਓ ਦਾਦਿਆਂ ਦੇ ਨਾਲ ਸੌਂ ਜਾਵੇਂਗਾ, ਤਾਂ ਮੈਂ ਤੇਰੇ ਪਿੱਛੋਂ ਤੇਰੀ ਸੰਤਾਨ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੇ ਰਾਜ ਨੂੰ ਮਜ਼ਬੂਤ ਕਰਾਂਗਾ। 13ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ। 14ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਜੇ ਕਦੀ ਉਹ ਬੁਰਾਈ ਕਰੇ, ਤਾਂ ਮੈਂ ਉਹ ਨੂੰ ਮਨੁੱਖਾਂ ਦੀ ਜੋਗ ਸਜ਼ਾ ਅਤੇ ਆਦਮ ਦੀ ਸੰਤਾਨ ਦੀ ਜੋਗ ਸਜ਼ਾ ਨਾਲ ਤਾੜਨਾ ਦੇਵਾਂਗਾ। 16ਤੇਰਾ ਘਰਾਣਾ ਅਤੇ ਤੇਰਾ ਰਾਜ ਸਦੀਪਕ ਕਾਲ ਤੱਕ ਤੇਰੇ ਅੱਗੇ ਅਟੱਲ ਰਹੇਗਾ। ਤੇਰੀ ਰਾਜ ਗੱਦੀ ਸਦਾ ਅਟੱਲ ਰਹੇਗੀ।

ਜਵਾਬੀ ਭਜਨ

ਜ਼ਬੂ 89:1–4, 26, 28

1ਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ। 2ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ। 3ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ, 4ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ। 26ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ! 28ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,

ਦੂਜਾ ਪਾਠ

ਰੋਮ 4:13, 16–18, 22

13ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ। 16ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ, 17ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ। 18ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ। 22ਇਸੇ ਕਰਕੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ।

ਇੰਜੀਲ

ਮੱਤੀ 1:16, 18–21, 24

ਜਾਂ: ਲੂਕਾ 2:41–51

16ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ। 18ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। 19ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ। 20ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। 21ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ। 24ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ