Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 19

ਆਰਥੋਡਾਕਸ ਕੈਲੰਡਰ · 6 ਮਾਰਚ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 19 ਮਾਰਚ 2027

ਸ਼ੁੱਕਰਵਾਰ · ਵੱਡੇ ਚਾਲੀਸੇ ਦਾ ਪਹਿਲਾ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

42 Martyrs of Ammoria in Phrygia († c. 845): Theodore, Constantine, Aetius, Theophilus, Basoes, Callistus, and others

ਵੱਡਾ ਚਾਲੀਸਾ

ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਛੇਵਾਂ ਘੰਟਾ

ਯਸਾ 3:1–14

1ਹੁਣ ਵੇਖੋ! ਪ੍ਰਭੂ ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਅਰਥਾਤ ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ, 2ਸੂਰਬੀਰ ਤੇ ਯੋਧਾ, ਨਿਆਈਂ ਤੇ ਨਬੀ, ਫ਼ਾਲ ਪਾਉਣ ਵਾਲਾ ਤੇ ਬਜ਼ੁਰਗ, 3ਪੰਜਾਹਾਂ ਸਿਪਾਹੀਆਂ ਦਾ ਸਰਦਾਰ ਤੇ ਰਈਸ, ਦਰਬਾਰੀ ਤੇ ਸਿਆਣਾ ਕਾਰੀਗਰ ਅਤੇ ਚਾਤਰ ਜਾਦੂਗਰ ਨੂੰ ਵੀ ਦੂਰ ਕਰ ਦੇਵੇਗਾ। 4ਤਾਂ ਮੈਂ ਮੁੰਡਿਆਂ ਨੂੰ ਉਹਨਾਂ ਦੇ ਹਾਕਮ ਬਣਾਵਾਂਗਾ, ਅਤੇ ਬੱਚੇ ਉਹਨਾਂ ਦੇ ਉੱਤੇ ਹਕੂਮਤ ਕਰਨਗੇ। 5ਲੋਕ ਇੱਕ ਦੂਜੇ ਉੱਤੇ ਅਤੇ ਹਰੇਕ ਆਪਣੇ ਗੁਆਂਢੀ ਉੱਤੇ ਜ਼ੁਲਮ ਕਰੇਗਾ, ਜੁਆਨ ਬਜ਼ੁਰਗ ਦੀ, ਅਤੇ ਨੀਚ ਪਤਵੰਤੇ ਦੀ ਬੇਇੱਜ਼ਤੀ ਕਰੇਗਾ। 6ਕੋਈ ਮਨੁੱਖ ਆਪਣੇ ਪਿਤਾ ਦੇ ਘਰ ਵਿੱਚ ਆਪਣੇ ਭਰਾ ਨੂੰ ਫੜ੍ਹ ਕੇ ਆਖੇਗਾ, - ਤੇਰੇ ਕੋਲ ਚੋਗਾ ਹੈ, ਤੂੰ ਸਾਡਾ ਆਗੂ ਹੋ, ਅਤੇ ਇਹ ਉੱਜੜਿਆ ਹੋਇਆ ਢੇਰ ਤੇਰੇ ਹੱਥ ਦੇ ਹੇਠ ਹੋਵੇਗਾ। 7ਉਸ ਦਿਨ ਉਹ ਉੱਚੀ ਦੇ ਕੇ ਆਖੇਗਾ, ਮੈਂ ਪੱਟੀ ਬੰਨ੍ਹਣ ਵਾਲਾ ਨਹੀਂ ਹੋਵਾਂਗਾ, ਮੇਰੇ ਘਰ ਵਿੱਚ ਨਾ ਰੋਟੀ ਹੈ ਨਾ ਚੋਗਾ, ਤੁਸੀਂ ਮੈਨੂੰ ਲੋਕਾਂ ਦਾ ਆਗੂ ਨਾ ਠਹਿਰਾਓ! 8ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਉਹਨਾਂ ਦੀ ਬੋਲੀ ਤੇ ਉਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਜੋ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਦੇ ਹਨ। 9ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਏ ਉਹਨਾਂ ਦੀ ਜਾਨ ਉੱਤੇ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ। 10ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ। 11ਹਾਏ ਦੁਸ਼ਟ ਉੱਤੇ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥ ਦਾ ਕੀਤਾ ਆਪ ਭੋਗੇਗਾ 12ਮੇਰੀ ਪਰਜਾ! ਬੱਚੇ ਉਹਨਾਂ ਉੱਤੇ ਅਨ੍ਹੇਰ ਕਰਦੇ, ਅਤੇ ਔਰਤਾਂ ਉਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭਟਕਾਉਂਦੇ ਹਨ, ਅਤੇ ਤੇਰੇ ਸਿੱਧੇ ਮਾਰਗਾਂ ਨੂੰ ਮਿਟਾ ਦਿੰਦੇ ਹਨ। 13ਯਹੋਵਾਹ ਮੁਕੱਦਮਾ ਲੜਨ ਲਈ ਆਪਣੇ ਸਥਾਨ ਤੇ ਹੈ, ਅਤੇ ਲੋਕਾਂ ਦਾ ਫ਼ੈਸਲਾ ਕਰਨ ਲਈ ਖੜ੍ਹਾ ਹੈ। 14ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਅਤੇ ਆਗੂਆਂ ਦੇ ਵਿਰੁੱਧ ਨਿਆਂ ਲਈ ਆਉਂਦਾ ਹੈ, ਤੁਸੀਂ ਹੀ ਮੇਰੇ ਅੰਗੂਰੀ ਬਾਗ਼ ਨੂੰ ਚੱਟ ਕਰ ਲਿਆ ਹੈ, ਗਰੀਬਾਂ ਦੀ ਲੁੱਟ ਤੁਹਾਡੇ ਹੀ ਘਰਾਂ ਵਿੱਚ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਉਤ 2:20–3:20

20ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ। 21ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। 22ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। 23ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। 24ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ। 25ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ। 3:1ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ? 2ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ 3ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ। 4ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ। 5ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ। 6ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ। 7ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ। 8ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ। 9ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ? 10ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ। 11ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ? 12ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ। 13ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ। 14ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ। 15ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ। 16ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ। 17ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ। 18ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ। 19ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ। 20ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ।

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 3:19–34

19ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ। 20ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ। 21ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ। 22ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ਼ ਲਈ ਸ਼ਿੰਗਾਰ ਹੋਣਗੀਆਂ। 23ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ। 24ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ। 25ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ, 26ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ। 27ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ। 28ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ। 29ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ। 30ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਸ ਦੇ ਨਾਲ ਐਂਵੇਂ ਹੀ ਝਗੜਾ ਨਾ ਕਰ। 31ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ, 32ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ। 33ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ। 34ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 6 ਸਿਵਲ ਕੈਲੰਡਰ ਦਾ ਮਾਰਚ 19 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ