Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 20

ਆਰਥੋਡਾਕਸ ਕੈਲੰਡਰ · 7 ਮਾਰਚ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 20 ਮਾਰਚ 2027

ਸ਼ਨੀਵਾਰ · ਵੱਡੇ ਚਾਲੀਸੇ ਦਾ ਪਹਿਲਾ ਹਫ਼ਤਾ · ਸੁਰ 8

ਤਿਉਹਾਰ ਅਤੇ ਸੰਤ

Hieromartyrs Basil, Ephraim, Eugene, Elpidius, Agathodorus, Aetherius, and Kapiton of Cherson (4th C)

ਵੱਡਾ ਚਾਲੀਸਾ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਇਬਰਾ 1:1–12

1ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ। 2ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। 3ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। 4ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ। 5ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ। 6ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।” 7ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ। 8ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ, 9ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ। 10ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ, 11ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, 12ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।

ਪੱਤ੍ਰੀ (ਸੰਤ ਥਿਓਡੋਰ ਲਈ)

2 ਤਿਮ 2:1–10

1ਉਪਰੰਤ ਹੇ ਮੇਰੇ ਪੁੱਤਰ, ਤੂੰ ਉਸ ਕਿਰਪਾ ਨਾਲ ਜੋ ਮਸੀਹ ਯਿਸੂ ਵਿੱਚ ਹੈ ਤਕੜਾ ਹੋ। 2ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ। 3ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ। 4ਕੋਈ ਸਿਪਾਹਗਰੀ ਕਰਦਾ ਹੋਇਆ ਆਪਣੇ ਆਪ ਨੂੰ ਸੰਸਾਰ ਦੇ ਕੰਮਾਂ ਵਿੱਚ ਨਹੀਂ ਫਸਾਉਂਦਾ ਕਿਉਂ ਜੋ ਆਪਣੀ ਭਰਤੀ ਕਰਨ ਵਾਲੇ ਨੂੰ ਪਰਸੰਨ ਕਰੇ। 5ਫੇਰ ਜੇ ਕੋਈ ਮੈਦਾਨ ਵਿੱਚ ਖੇਡੇ ਤਾਂ ਜਦੋਂ ਤੱਕ ਉਹ ਨਿਯਮਾਂ ਅਨੁਸਾਰ ਨਾ ਖੇਡੇ ਉਹ ਨੂੰ ਮੁਕਟ ਨਹੀਂ ਮਿਲਦਾ। 6ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ। 7ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ। 8ਯਿਸੂ ਮਸੀਹ, ਜਿਹੜਾ ਦਾਊਦ ਦੀ ਪੀਹੜੀ ਵਿੱਚੋਂ ਹੈ, ਜੋ ਮੇਰੀ ਖੁਸ਼ਖਬਰੀ ਦੇ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਉਹ ਨੂੰ ਚੇਤੇ ਰੱਖ। 9ਜਿਸ ਦੇ ਲਈ ਮੈਂ ਅਪਰਾਧੀ ਵਾਂਗੂੰ ਬੰਧਨਾਂ ਤੱਕ ਦਾ ਦੁੱਖ ਭੋਗਦਾ ਹਾਂ, ਪਰੰਤੂ ਪਰਮੇਸ਼ੁਰ ਦਾ ਬਚਨ ਬੰਧਨਾਂ ਵਿੱਚ ਨਹੀਂ ਹੈ। 10ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ।

ਇੰਜੀਲ

ਮਰਕੁ 2:23–3:5

23ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ। 24ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਇਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਯੋਗ ਨਹੀਂ ਹੈ? 25ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਕਦੇ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਸ ਨੂੰ ਲੋੜ ਸੀ ਅਤੇ ਉਹ ਤੇ ਉਸ ਦੇ ਸਾਥੀ ਭੁੱਖੇ ਸਨ? 26ਜੋ ਉਹ ਕਿਵੇਂ ਪ੍ਰਧਾਨ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਸੀ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ? 27ਉਸ ਨੇ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ। 28ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ। 3:1ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ। 2ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ। 3ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, ਵਿਚਕਾਰ ਖੜ੍ਹਾ ਹੋ। 4ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ। 5ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।

ਇੰਜੀਲ (ਸੰਤ ਥਿਓਡੋਰ ਲਈ)

ਯੂਹ 15:17–16:2

17ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ। 18ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ। 19ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ। 20ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ। 21ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ। 22ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ। 23ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ। 24ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ। 25ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।” 26ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ। 27ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ। 16:1ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ। 2ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 7 ਸਿਵਲ ਕੈਲੰਡਰ ਦਾ ਮਾਰਚ 20 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ