Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 21

ਆਰਥੋਡਾਕਸ ਕੈਲੰਡਰ · 8 ਮਾਰਚ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 21 ਮਾਰਚ 2027

ਐਤਵਾਰ · ਸੁਰ 1

ਤਿਉਹਾਰ ਅਤੇ ਸੰਤ

ਵੱਡੇ ਚਾਲੀਸੇ ਦਾ ਪਹਿਲਾ ਐਤਵਾਰ

ਆਰਥੋਡਾਕਸੀ ਦਾ ਐਤਵਾਰ

ਵੱਡਾ ਚਾਲੀਸਾ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਸਵੇਰ ਦੀ ਪ੍ਰਾਰਥਨਾ ਦੀ 9ਵੀਂ ਇੰਜੀਲ

ਯੂਹ 20:19–31

19ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 20ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ। 21ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।” 22ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ। 23ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।” 24ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ। 25ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।” 26ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।” 27ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” 28ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।” 29ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।” 30ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ। 31ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।

ਪੱਤ੍ਰੀ

ਇਬਰਾ 11:24–26, 32–12:2

24ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ। 25ਕਿਉਂ ਜੋ ਉਹ ਨੇ ਪਾਪ ਦੇ ਭੋਗ-ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ। 26ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ। 32ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ। 33ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ, 34ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ। 35ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ। 36ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ। 37ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, - 38ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ। 39ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ। 40ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ। 12:1ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ। 2ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

ਇੰਜੀਲ

ਯੂਹ 1:43–51

43ਅਗਲੇ ਦਿਨ ਯਿਸੂ ਨੇ ਚਾਹਿਆ ਕਿ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰੇ ਮਗਰ ਚੱਲ।” 44ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ। 45ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਬਿਵਸਥਾ ਵਿੱਚ ਜੋ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਅਤੇ ਉਹ ਨਾਸਰਤ ਦਾ ਹੈ।” 46ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ” 47ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।” 48ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।” 49ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।” 50ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈਂ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸ ਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!” 51ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।”

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 8 ਸਿਵਲ ਕੈਲੰਡਰ ਦਾ ਮਾਰਚ 21 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ