Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 22

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 22 ਮਾਰਚ 2027

ਸੋਮਵਾਰ · ਪਵਿੱਤਰ ਹਫ਼ਤਾ

ਤਿਉਹਾਰ ਅਤੇ ਸੰਤ

ਪਵਿੱਤਰ ਹਫ਼ਤੇ ਦਾ ਸੋਮਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 42:1–7

1ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ। 2ਉਹ ਨਾ ਚਿੱਲਾਵੇਗਾ, ਨਾ ਆਪਣੀ ਅਵਾਜ਼ ਉੱਚੀ ਚੁੱਕੇਗਾ, ਨਾ ਆਪਣਾ ਸ਼ਬਦ ਗਲੀ ਵਿੱਚ ਸੁਣਾਵੇਗਾ। 3ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ। 4ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ। 5ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ। 6ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ, 7ਤਾਂ ਜੋ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ, ਭੋਹਰੇ ਵਿੱਚੋਂ ਬੰਦੀਆਂ ਨੂੰ ਅਤੇ ਹਨੇਰੇ ਵਿੱਚ ਬੈਠਿਆਂ ਹੋਇਆਂ ਨੂੰ ਕੈਦਖ਼ਾਨੇ ਵਿੱਚੋਂ ਕੱਢੇਂ।

ਜਵਾਬੀ ਭਜਨ

ਜ਼ਬੂ 27:1–3, 13–14

1ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ? 2ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ। 3ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ। 13ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ। 14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!

ਇੰਜੀਲ

ਯੂਹ 12:1–11

1ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ। 2ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ। 3ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ। 4ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ 5“ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਇਸ ਨੂੰ ਯਿਸੂ ਤੇ ਮਲਣ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚ ਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।” 6ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ। 7ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ। 8ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ।” 9ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ। 10ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ। 11ਲਾਜ਼ਰ ਦੇ ਕਾਰਨ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਤੇ ਵਿਸ਼ਵਾਸ ਕਰਨ ਲੱਗ ਪਏ ਸਨ ਇਸ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ