ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 22
ਆਰਥੋਡਾਕਸ ਕੈਲੰਡਰ · 9 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 22 ਮਾਰਚ 2027
ਸੋਮਵਾਰ · ਵੱਡੇ ਚਾਲੀਸੇ ਦਾ ਦੂਜਾ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
The Holy Forty Martyrs of Sebaste († c.320): Cyrion, Candidus, Domnus, Hesychius, Iraclius, Smaragdus, Eunoicus, Valentus, Vivian, Claudius, Priskus, Theodulus, Eutichius, John, Xanthus, Ilian, Sisinius, Angius, Aetius, Flavius, Dometian, Gaius, Leontius, Athanasius, Cyrill, Sakerdonus, Nicholas, Valerius, Philoctimon, Seberian, Chudionus, Aglaius, and Meliton
ਵੱਡਾ ਚਾਲੀਸਾ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ: ਇੰਜੀਲ (ਸ਼ਹੀਦਾਂ ਲਈ)
12ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ। 13ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ। 14ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ। 15ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ। 16ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ। 17ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ। 18ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ 19ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
ਛੇਵਾਂ ਘੰਟਾ
2ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ 3ਅਤੇ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ। 4ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ। 5ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ। 6ਉਹ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਹਨੇਰੀ ਅਤੇ ਝੜੀ ਤੋਂ ਪਨਾਹ ਅਤੇ ਓਟ ਲਈ ਇੱਕ ਮੰਡਪ ਹੋਵੇਗਾ। 5:1ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ਼ ਦੇ ਵਿਖੇ ਇੱਕ ਪ੍ਰੇਮ ਰੱਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ਼ ਇੱਕ ਫਲਦਾਰ ਟਿੱਬੇ ਉੱਤੇ ਸੀ। 2ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ। 3ਹੁਣ ਹੇ ਯਰੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ ਮਨੁੱਖੋ, ਮੇਰਾ ਅਤੇ ਮੇਰੇ ਅੰਗੂਰੀ ਬਾਗ਼ ਦਾ ਫ਼ੈਸਲਾ ਕਰੋ। 4ਮੈਂ ਆਪਣੇ ਬਾਗ਼ ਲਈ ਹੋਰ ਕੀ ਕਰ ਸਕਦਾ ਸੀ, ਜੋ ਮੈਂ ਉਸ ਲਈ ਨਹੀਂ ਕੀਤਾ? ਜਦ ਮੈਂ ਉਡੀਕਿਆ ਕਿ ਉਸ ਵਿੱਚ ਚੰਗੇ ਅੰਗੂਰ ਲੱਗਣ, ਤਾਂ ਕਿਉਂ ਜੰਗਲੀ ਅੰਗੂਰ ਲੱਗੇ? 5ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ। 6ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ। 7ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ।
ਸ਼ਾਮ ਦੀ ਪ੍ਰਾਰਥਨਾ: ਪਾਠ
21ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ। 22ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ। 23ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ। 24ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ। 4:1ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ। 2ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ। 3ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ। 4ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ। 5ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ। 6ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ? 7ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।
ਸ਼ਾਮ ਦੀ ਪ੍ਰਾਰਥਨਾ: ਪਾਠ
34ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ। 35ਬੁੱਧਵਾਨ ਆਦਰ ਦੇ ਵਾਰਿਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਸਿਰਫ਼ ਸ਼ਰਮ ਹੀ ਹੋਵੇਗੀ! 4:1ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ, 2ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਸਿੱਖਿਆ ਨੂੰ ਨਾ ਛੱਡੋ। 3ਜਦ ਮੈਂ ਆਪਣੇ ਪਿਤਾ ਦਾ ਪੁੱਤਰ ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸੀ, 4ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ। 5ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ। 6ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਖਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ। 7ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ। 8ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ਼ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ। 9ਉਹ ਤੇਰੇ ਸਿਰ ਉੱਤੇ ਸ਼ਿੰਗਾਰ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ। 10ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ। 11ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ। 12ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ। 13ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ! 14ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ। 15ਉਸ ਤੋਂ ਦੂਰ ਰਹਿ, ਉਹ ਦੇ ਕੋਲੋਂ ਦੀ ਵੀ ਨਾ ਲੰਘੀਂ, ਉਸ ਤੋਂ ਮੂੰਹ ਮੋੜ ਕੇ ਅਗਾਹਾਂ ਨੂੰ ਲੰਘ ਜਾ, 16ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ। 17ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ। 18ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ। 19ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ। 20ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ। 21ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ। 22ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ, ਉਨ੍ਹਾਂ ਦੇ ਲਈ ਜੀਵਨ ਅਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ ਹਨ।
ਸ਼ਾਮ ਦੀ ਪ੍ਰਾਰਥਨਾ: ਪਾਠ (ਸ਼ਹੀਦਾਂ ਲਈ)
9ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾਂ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ। 10ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ। 11ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ। 12ਮੈਂ ਹੀ ਦੱਸਿਆ, ਮੈਂ ਬਚਾਇਆ, ਮੈਂ ਹੀ ਸੁਣਾਇਆ, ਨਾ ਕਿ ਤੁਹਾਡੇ ਵਿੱਚ ਕਿਸੇ ਓਪਰੇ ਦੇਵਤੇ ਨੇ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ। 13ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ? 14ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ।
ਸ਼ਾਮ ਦੀ ਪ੍ਰਾਰਥਨਾ: ਪਾਠ (ਸ਼ਹੀਦਾਂ ਲਈ)
ਇਸ ਅਨੁਵਾਦ ਵਿੱਚ ਨਹੀਂ
ਸ਼ਾਮ ਦੀ ਪ੍ਰਾਰਥਨਾ: ਪਾਠ (ਸ਼ਹੀਦਾਂ ਲਈ)
ਇਸ ਅਨੁਵਾਦ ਵਿੱਚ ਨਹੀਂ
ਪੱਤ੍ਰੀ (ਸ਼ਹੀਦਾਂ ਲਈ)
1ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ। 2ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। 3ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ। 4ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੱਕ ਸਾਹਮਣਾ ਨਹੀਂ ਕੀਤਾ। 5ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ, 6ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ। 7ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ? 8ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ! 9ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ? 10ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।
ਇੰਜੀਲ (ਸ਼ਹੀਦਾਂ ਲਈ)
1ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ। 2ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ। 3ਅਤੇ ਪਹਿਰ ਕੁ ਦਿਨ ਚੜੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜਾਰ ਵਿੱਚ ਵਿਹਲੇ ਖੜ੍ਹੇ ਵੇਖਿਆ। 4ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ। 5ਅਤੇ ਦਿਨ ਦੇ ਤੀਜੇ ਪਹਿਰ ਦੇ ਲਗਭਗ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ। 6ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ? 7ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ। 8ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ। 9ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ। 10ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ। 11ਪਰ ਉਹ ਇੱਕ ਦੀਨਾਰ ਲੈ ਕੇ ਘਰ ਦੇ ਮਾਲਕ ਦੇ ਉੱਤੇ ਕੁੜ੍ਹਨ ਲੱਗੇ। 12ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ। 13ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ? 14ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ। 15ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ? 16ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 9 ਸਿਵਲ ਕੈਲੰਡਰ ਦਾ ਮਾਰਚ 22 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ