Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 23

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਮਾਰਚ 2027

ਮੰਗਲਵਾਰ · ਪਵਿੱਤਰ ਹਫ਼ਤਾ

ਤਿਉਹਾਰ ਅਤੇ ਸੰਤ

ਪਵਿੱਤਰ ਹਫ਼ਤੇ ਦਾ ਮੰਗਲਵਾਰ

ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 49:1–6

1ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ। 2ਉਸ ਨੇ ਮੇਰੇ ਮੂੰਹ ਨੂੰ ਤਿੱਖੀ ਤਲਵਾਰ ਵਾਂਗੂੰ ਬਣਾਇਆ, ਉਸ ਨੇ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਉਸ ਨੇ ਮੈਨੂੰ ਇੱਕ ਚਮਕੀਲਾ ਤੀਰ ਬਣਾਇਆ, ਅਤੇ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ ਹੈ, 3ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਇਸਰਾਏਲ ਹੈ, ਜਿਸ ਦੇ ਵਿੱਚ ਮੈਂ ਆਪਣੀ ਸ਼ਾਨ ਵਿਖਾਵਾਂਗਾ। 4ਤਦ ਮੈਂ ਆਖਿਆ, ਮੈਂ ਵਿਅਰਥ ਹੀ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ-ਮੁੱਚ ਮੇਰਾ ਇਨਸਾਫ਼ ਯਹੋਵਾਹ ਕੋਲ, ਅਤੇ ਮੇਰਾ ਬਦਲਾ ਮੇਰੇ ਪਰਮੇਸ਼ੁਰ ਕੋਲ ਹੈ। 5ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, - 6ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।

ਜਵਾਬੀ ਭਜਨ

ਜ਼ਬੂ 71:1–6, 15, 17

1ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ! 2ਆਪਣੇ ਧਰਮ ਨਾਲ ਮੇਰਾ ਛੁਟਕਾਰਾ ਕਰ ਕੇ ਮੈਨੂੰ ਛੁਡਾ, ਆਪਣਾ ਕੰਨ ਮੇਰੀ ਵੱਲ ਲਾ ਕੇ ਮੈਨੂੰ ਬਚਾ! 3ਤੂੰ ਮੇਰੇ ਨਿਵਾਸ ਦੀ ਚੱਟਾਨ ਬਣ ਜਿੱਥੇ ਮੈਂ ਹਰ ਰੋਜ਼ ਜਾਇਆ ਕਰਾਂ, ਤੂੰ ਮੇਰੇ ਬਚਾਓ ਦੀ ਆਗਿਆ ਦਿੱਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ। 4ਹੇ ਮੇਰੇ ਪਰਮੇਸ਼ੁਰ, ਮੈਨੂੰ ਦੁਸ਼ਟ ਦੇ ਹੱਥੋਂ ਅਤੇ ਕੁਧਰਮੀ ਤੇ ਜ਼ਾਲਿਮ ਦੇ ਪੰਜਿਓਂ ਛੁਡਾ! 5ਹੇ ਪ੍ਰਭੂ ਯਹੋਵਾਹ, ਤੂੰ ਹੀ ਮੇਰੀ ਆਸ ਹੈਂ, ਅਤੇ ਮੇਰੀ ਜਵਾਨੀ ਤੋਂ ਮੇਰਾ ਭਰੋਸਾ ਤੇਰੇ ਉੱਤੇ ਹੈ। 6ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ। 15ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ। 17ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ।

ਇੰਜੀਲ

ਯੂਹ 13:21–33, 36–38

21ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।” 22ਯਿਸੂ ਦੇ ਚੇਲੇ ਭਰਮ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਸਮਝ ਨਾ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ। 23ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ। 24ਇਸ ਲਈ ਸ਼ਮਊਨ ਪਤਰਸ ਨੇ ਯਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ। 25ਉਹ ਚੇਲਾ ਯਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁਛੱਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।” 26ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ। 27ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।” 28ਮੇਜ਼ ਤੇ ਬੈਠਿਆਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਆਖੀ। 29ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ। ਉਨ੍ਹਾਂ ਵਿੱਚੋਂ ਕੁਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ। 30ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿੱਕਲ ਗਿਆ। ਇਹ ਰਾਤ ਦਾ ਸਮਾਂ ਸੀ। 31ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ। 32ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।” 33ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ। 36ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।” 37ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।” 38ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ