Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 23

ਆਰਥੋਡਾਕਸ ਕੈਲੰਡਰ · 10 ਮਾਰਚ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 23 ਮਾਰਚ 2027

ਮੰਗਲਵਾਰ · ਵੱਡੇ ਚਾਲੀਸੇ ਦਾ ਦੂਜਾ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Martyr Quadratus and those with him at Corinth († 250-258): Cyprian, Dionysius, Anectus, Paul, Criscentus, another Dionysius, Victorinus, Victor, Niciphorus, Claudius, Diodorus, Serapion, Papius, Leonidus, and the holy women Chariessa, Nunechia, Basilissa, Nica, Calisa, Gala, Galina, Theodora, and many others

ਵੱਡਾ ਚਾਲੀਸਾ

ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਛੇਵਾਂ ਘੰਟਾ

ਯਸਾ 5:7–16

7ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ। 8ਹਾਏ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਦੇਸ ਵਿੱਚ ਇਕੱਲੇ ਵੱਸੋ! 9ਸੈਨਾਂ ਦੇ ਯਹੋਵਾਹ ਨੇ ਮੇਰੇ ਸੁਣਦਿਆਂ ਆਖਿਆ ਹੈ, - ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ, 10ਕਿਉਂ ਜੋ ਦਸ ਏਕੜ ਅੰਗੂਰ ਦੀ ਵਾੜੀ ਤੋਂ ਇੱਕ ਮਣ, ਅਤੇ ਬੀਜ ਦੇ ਦਸਾਂ ਟੋਪਿਆਂ ਤੋਂ ਇੱਕ ਟੋਪਾ ਅੰਨ ਮਿਲੇਗਾ। 11ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ! 12ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ। 13ਇਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਗੁਲਾਮੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤ ਭੁੱਖ ਨਾਲ ਮਰਦੇ ਹਨ, ਅਤੇ ਉਹ ਦੇ ਸਧਾਰਣ ਲੋਕ ਪਿਆਸ ਨਾਲ ਤੜਫ਼ਦੇ ਹਨ। 14ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲ਼ਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ। 15ਲੋਕ ਨਿਵਾਏ ਜਾਂਦੇ ਹਨ, ਅਤੇ ਹੰਕਾਰੀਆਂ ਦੀਆਂ ਅੱਖਾਂ ਨੀਵੀਆਂ ਕੀਤੀਆਂ ਜਾਂਦੀਆਂ ਹਨ, 16ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਉਤ 4:8–15

8ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ। 9ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ? 10ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ। 11ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ। 12ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ। 13ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ। 14ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ। 15ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ।

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 5:1–15

1ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ ਅਤੇ ਮੇਰੀ ਸਮਝ ਵੱਲ ਕੰਨ ਲਾ, 2ਤਾਂ ਜੋ ਤੇਰੀ ਮੱਤ ਬਣੀ ਰਹੇ ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ, 3ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ, 4ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ! 5ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ। 6ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ। 7ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ। 8ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ, 9ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ, 10ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ 11ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ 12ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ! 13ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ! 14ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ। 15ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 10 ਸਿਵਲ ਕੈਲੰਡਰ ਦਾ ਮਾਰਚ 23 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ