ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 24
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 24 ਮਾਰਚ 2027
ਬੁੱਧਵਾਰ · ਪਵਿੱਤਰ ਹਫ਼ਤਾ
ਤਿਉਹਾਰ ਅਤੇ ਸੰਤ
ਪਵਿੱਤਰ ਹਫ਼ਤੇ ਦਾ ਬੁੱਧਵਾਰ
ਆਮ ਦਿਨ · ਉਪਾਸਨਾ ਦਾ ਰੰਗ: ਬੈਂਗਣੀ
ਦਿਨ ਦੇ ਪਾਠ
ਪਹਿਲਾ ਪਾਠ
4ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ-ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ। 5ਪ੍ਰਭੂ ਯਹੋਵਾਹ ਨੇ ਮੇਰੇ ਕੰਨ ਖੋਲ੍ਹੇ ਹਨ, ਤਾਂ ਮੈਂ ਵਿਰੋਧ ਨਾ ਕੀਤਾ, ਨਾ ਪਿੱਛੇ ਹਟਿਆ, 6ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ। 7ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ। 8ਮੈਨੂੰ ਧਰਮੀ ਠਹਿਰਾਉਣ ਵਾਲਾ ਪਰਮੇਸ਼ੁਰ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ? ਆਓ, ਅਸੀਂ ਆਹਮੋ-ਸਾਹਮਣੇ ਖੜ੍ਹੇ ਹੋਈਏ, ਮੇਰਾ ਵਿਰੋਧੀ ਕੌਣ ਹੈ? ਉਹ ਮੇਰੇ ਨੇੜੇ ਆਵੇ! 9ਵੇਖੋ, ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਕੌਣ ਮੈਨੂੰ ਦੋਸ਼ੀ ਠਹਿਰਾਵੇਗਾ? ਵੇਖੋ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਕੀੜਾ ਉਹਨਾਂ ਨੂੰ ਖਾ ਜਾਵੇਗਾ।
ਜਵਾਬੀ ਭਜਨ
7ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ। 8ਮੈਂ ਆਪਣੇ ਭਰਾਵਾਂ ਵਿੱਚ ਬੇਗਾਨਾ, ਅਤੇ ਮਾਂ-ਜਾਇਆਂ ਵਿੱਚ ਗੈਰ ਹੋਇਆ ਹਾਂ, 9ਕਿਉਂ ਜੋ ਤੇਰੇ ਘਰ ਦੀ ਗ਼ੈਰਤ ਮੈਨੂੰ ਖਾ ਗਈ ਹੈ, ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ। 20ਨਿੰਦਿਆ ਦੇ ਨਾਲ ਮੇਰਾ ਦਿਲ ਟੁੱਟ ਗਿਆ ਹੈ ਅਤੇ ਮੈਂ ਮਾਂਦਾ ਹੋ ਗਿਆ, ਮੈਂ ਦਿਲਾਸਾ ਦੇਣ ਵਾਲੇ ਉਡੀਕਦਾ ਰਿਹਾ ਪਰ ਕੋਈ ਹੈ ਨਹੀਂ ਸੀ, ਅਤੇ ਧੀਰਜ ਦੇਣ ਵਾਲੇ, ਪਰ ਓਹ ਵੀ ਮੈਨੂੰ ਨਾ ਮਿਲੇ। 21ਉਨ੍ਹਾਂ ਨੇ ਖਾਣ ਲਈ ਮੈਨੂੰ ਪਿੱਤ ਦਿੱਤਾ, ਅਤੇ ਤੇਹ ਦੇ ਵੇਲੇ ਮੈਨੂੰ ਸਿਰਕਾ ਪਿਆਇਆ। 30ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ, ਅਤੇ ਧੰਨਵਾਦ ਨਾਲ ਉਹ ਦੀ ਵਡਿਆਈ ਕਰਾਂਗਾ, 32ਦੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ! 33ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮਾਂ ਨੂੰ ਤੁੱਛ ਨਹੀਂ ਜਾਣਦਾ।
ਇੰਜੀਲ
14ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ 15ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ। 16ਅਤੇ ਉਹ ਉਸੇ ਸਮੇਂ ਤੋਂ ਉਸ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ। 17ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ, ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ? 18ਤਦ ਉਹ ਨੇ ਕਿਹਾ, ਸ਼ਹਿਰ ਵਿੱਚ ਫਲ਼ਾਣੇ ਕੋਲ ਜਾ ਕੇ ਉਹ ਨੂੰ ਆਖੋ ਕਿ ਗੁਰੂ ਆਖਦਾ ਹੈ, ਮੇਰਾ ਸਮਾਂ ਨੇੜੇ ਆ ਗਿਆ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ। 19ਚੇਲਿਆਂ ਨੇ ਜਿਸ ਤਰ੍ਹਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਉਸੇ ਤਰ੍ਹਾਂ ਕੀਤਾ ਅਤੇ ਪਸਾਹ ਤਿਆਰ ਕੀਤਾ। 20ਜਦ ਸ਼ਾਮ ਹੋਈ ਤਾਂ ਉਹ ਬਾਰਾਂ ਚੇਲਿਆਂ ਨਾਲ ਬੈਠਾ ਖਾਂਦਾ ਸੀ। 21ਅਤੇ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ। 22ਤਾਂ ਉਹ ਬਹੁਤ ਉਦਾਸ ਹੋਏ ਅਤੇ ਹਰੇਕ ਉਹ ਨੂੰ ਆਖਣ ਲੱਗਾ, ਪ੍ਰਭੂ ਜੀ ਕੀ ਉਹ ਮੈਂ ਹਾਂ? 23ਉਹ ਨੇ ਉੱਤਰ ਦਿੱਤਾ, ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੋ ਮੈਨੂੰ ਫੜਵਾਏਗਾ। 24ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ। 25ਤਦ ਯਹੂਦਾ, ਜਿਸ ਨੇ ਉਹ ਨੂੰ ਫੜਵਾਇਆ ਅੱਗੋਂ ਬੋਲਿਆ, ਗੁਰੂ ਜੀ, ਕੀ ਉਹ ਮੈਂ ਹਾਂ? ਉਸ ਨੇ ਉਹ ਨੂੰ ਆਖਿਆ, ਤੂੰ ਆਪ ਹੀ ਆਖ ਦਿੱਤਾ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ