ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 24
ਆਰਥੋਡਾਕਸ ਕੈਲੰਡਰ · 11 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 24 ਮਾਰਚ 2027
ਬੁੱਧਵਾਰ · ਵੱਡੇ ਚਾਲੀਸੇ ਦਾ ਦੂਜਾ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Holy Hierarch Sophronius the Patriarch of Jerusalem (638-644)
ਵੱਡਾ ਚਾਲੀਸਾ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਛੇਵਾਂ ਘੰਟਾ
16ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ। 17ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਤਕੜਿਆਂ ਦੇ ਉਜਾੜ ਸਥਾਨ ਪਰਦੇਸੀ ਨੂੰ ਚਾਰਗਾਹਾਂ ਲਈ ਮਿਲਣਗੇ। 18ਹਾਏ ਉਹਨਾਂ ਉੱਤੇ ਜਿਹੜੇ ਬਦੀ ਨੂੰ ਝੂਠ ਦੇ ਰੱਸਿਆਂ ਨਾਲ ਖਿੱਚਦੇ ਹਨ, ਅਤੇ ਪਾਪ ਨੂੰ ਗੱਡੇ ਦੀਆਂ ਰੱਸਿਆਂ ਨਾਲ! 19ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ! 20ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨ੍ਹੇਰਾ ਆਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ! 21ਹਾਏ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ! 22ਹਾਏ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ! 23ਜਿਹੜੇ ਦੁਸ਼ਟ ਨੂੰ ਰਿਸ਼ਵਤ ਲੈ ਕੇ ਧਰਮੀ ਠਹਿਰਾਉਂਦੇ ਹਨ, ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ ਹਨ! 24ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੋ ਉਹਨਾਂ ਦੀ ਜੜ੍ਹ ਸੜਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ। 25ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਰਬਤ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
16ਸੋ ਕਾਇਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ ਅਤੇ ਅਦਨ ਦੇ ਪੂਰਬ ਵੱਲ ਨੋਦ ਦੇਸ਼ ਵਿੱਚ ਜਾ ਕੇ ਵੱਸ ਗਿਆ। 17ਕਾਇਨ ਨੇ ਆਪਣੀ ਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਭਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰ ਬਣਾਇਆ, ਉਸ ਨੇ ਉਸ ਨਗਰ ਦਾ ਨਾਮ ਆਪਣੇ ਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ। 18ਹਨੋਕ ਤੋਂ ਈਰਾਦ ਜੰਮਿਆ, ਈਰਾਦ ਤੋਂ ਮਹੂਯਾਏਲ ਜੰਮਿਆ, ਮਹੂਯਾਏਲ ਤੋਂ ਮਥੂਸ਼ਾਏਲ ਜੰਮਿਆ ਅਤੇ ਮਥੂਸ਼ਾਏਲ ਤੋਂ ਲਾਮਕ ਜੰਮਿਆ। 19ਲਾਮਕ ਨੇ ਆਪਣੇ ਲਈ ਦੋ ਪਤਨੀਆਂ ਰੱਖੀਆਂ, ਇੱਕ ਦਾ ਨਾਮ ਆਦਾਹ ਸੀ ਅਤੇ ਦੂਸਰੀ ਦਾ ਨਾਮ ਜ਼ਿੱਲਾਹ ਸੀ। 20ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ। 21ਅਤੇ ਉਸ ਦੇ ਭਰਾ ਦਾ ਨਾਮ ਜ਼ੂਬਲ ਸੀ। ਉਹ ਉਹਨਾਂ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਤੇ ਬੀਨ ਵਜਾਉਂਦੇ ਸਨ। 22ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ। ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ। 23ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ। 24ਜੇ ਕਾਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸਤੱਤਰ ਗੁਣਾ ਲਿਆ ਜਾਵੇਗਾ। 25ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ। 26ਅਤੇ ਸੇਥ ਤੋਂ ਵੀ ਇੱਕ ਪੁੱਤਰ ਜੰਮਿਆ ਅਤੇ ਉਸ ਨੇ ਉਹ ਦਾ ਨਾਮ ਅਨੋਸ਼ ਰੱਖਿਆ। ਉਸ ਵੇਲੇ ਤੋਂ ਲੋਕ ਯਹੋਵਾਹ ਦਾ ਨਾਮ ਲੈਣ ਲੱਗੇ।
ਸ਼ਾਮ ਦੀ ਪ੍ਰਾਰਥਨਾ: ਪਾਠ
15ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ। 16ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ? 17ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ। 18ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ। 19ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ। 20ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ? 21ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ। 22ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ। 23ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ। 6:1ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਮਾਨਤੀ ਹੋਇਆ ਜਾਂ ਕਿਸੇ ਪਰਾਏ ਦੇ ਲਈ ਹੱਥ ਉੱਤੇ ਹੱਥ ਮਾਰ ਕੇ ਜ਼ਿੰਮੇਵਾਰੀ ਲਈ ਹੋਵੇ, 2ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ, ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜ੍ਹਿਆ ਗਿਆ। 3ਸੋ ਹੇ ਮੇਰੇ ਪੁੱਤਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਅਜਿਹਾ ਕਰ ਤਾਂ ਤੂੰ ਛੁਟੇਂਗਾ, ਜਾ, ਨੀਵਾਂ ਹੋ ਕੇ ਆਪਣੇ ਗੁਆਂਢੀ ਨੂੰ ਮਨਾ ਲੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 11 ਸਿਵਲ ਕੈਲੰਡਰ ਦਾ ਮਾਰਚ 24 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ