Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 25

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਮਾਰਚ 2027

ਵੀਰਵਾਰ · ਪਾਸਕਾ ਦੇ ਤਿੰਨ ਦਿਨ

ਤਿਉਹਾਰ ਅਤੇ ਸੰਤ

ਪਵਿੱਤਰ ਵੀਰਵਾਰ

ਪਾਸਕਾ ਦੇ ਤਿੰਨ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਕੂਚ 12:1–8, 11–14

1ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਅਤੇ ਹਾਰੂਨ ਨੂੰ ਆਖਿਆ ਕਿ 2ਇਹ ਮਹੀਨਾ ਤੁਹਾਡੇ ਮਹੀਨਿਆਂ ਦਾ ਅਰੰਭ ਹੋਵੇਗਾ ਅਤੇ ਇਹ ਤੁਹਾਡੇ ਸਾਲ ਦੇ ਮਹੀਨਿਆਂ ਵਿੱਚੋਂ ਪਹਿਲਾ ਹੈ। 3ਇਸਰਾਏਲ ਦੀ ਸਾਰੀ ਮੰਡਲੀ ਨੂੰ ਇਹ ਬੋਲੋ ਕਿ ਇਸ ਮਹੀਨੇ ਦੀ ਦਸਵੀਂ ਨੂੰ ਇੱਕ-ਇੱਕ ਜਣਾ ਆਪੋ ਆਪਣੇ ਪੁਰਖਿਆਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ-ਇੱਕ ਲੇਲਾ ਲਵੇ। 4ਜੇਕਰ ਕੋਈ ਟੱਬਰ ਇੱਕ ਲੇਲੇ ਲਈ ਛੋਟਾ ਹੋਵੇ ਤਾਂ ਉਹ ਅਤੇ ਉਸ ਦਾ ਗੁਆਂਢੀ ਜਿਹੜਾ ਉਸ ਦੇ ਘਰ ਕੋਲ ਰਹਿੰਦਾ ਹੈ ਪ੍ਰਾਣੀਆਂ ਦੇ ਲੇਖੇ ਦੇ ਅਨੁਸਾਰ ਲਵੇ ਅਤੇ ਤੁਸੀਂ ਇੱਕ ਮਨੁੱਖ ਦੇ ਖਾਣ ਦੇ ਅਨੁਸਾਰ ਲੇਲੇ ਦਾ ਲੇਖਾ ਠਹਿਰਾਇਓ। 5ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ। ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ 6ਅਤੇ ਤੁਸੀਂ ਉਸ ਨੂੰ ਇਸ ਮਹੀਨੇ ਦੀ ਚੌਧਵੀਂ ਤੱਕ ਰੱਖ ਛੱਡਣਾ ਅਤੇ ਇਸਰਾਏਲ ਦੀ ਮੰਡਲੀ ਦੀ ਸਾਰੀ ਸਭਾ ਸ਼ਾਮ ਨੂੰ ਉਸ ਨੂੰ ਕੱਟੇ 7ਅਤੇ ਉਹ ਉਸ ਦੇ ਲਹੂ ਵਿੱਚੋਂ ਲੈ ਕੇ ਉਨ੍ਹਾਂ ਘਰਾਂ ਦੇ ਜਿੱਥੇ ਉਹ ਖਾਣਗੇ ਦੋਹੀਂ ਬਾਹੀਂ ਅਤੇ ਸੇਰੂ ਉੱਤੇ ਲਾਉਣ। 8ਫੇਰ ਉਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ। 11ਤੁਸੀਂ ਉਸ ਨੂੰ ਇਸ ਤਰ੍ਹਾਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਹ ਨੂੰ ਛੇਤੀ-ਛੇਤੀ ਖਾਣਾ ਕਿਉਂਕਿ ਇਹ ਯਹੋਵਾਹ ਦਾ ਪਸਾਹ ਹੈ। 12ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਪਹਿਲੌਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਯਹੋਵਾਹ ਹਾਂ। 13ਅਤੇ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਂਵਾਂਗਾ ਅਤੇ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ। 14ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦਾ ਦੀ ਬਿਧੀ ਦਾ ਪਰਬ ਮਨਾਇਓ।

ਜਵਾਬੀ ਭਜਨ

ਜ਼ਬੂ 116:12–13, 15–18

12ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ? 13ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। 15ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ! 16ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ। 17ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। 18ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,

ਦੂਜਾ ਪਾਠ

1 ਕੁਰਿੰਥੀ 11:23–26

23ਮੈਂ ਤਾਂ ਇਹ ਗੱਲ ਪ੍ਰਭੂ ਤੋਂ ਪਾਈ ਸੀ ਜਿਹੜੀ ਤੁਹਾਨੂੰ ਸੌਂਪ ਦਿੱਤੀ ਭਈ ਪ੍ਰਭੂ ਯਿਸੂ ਨੇ ਜਿਸ ਰਾਤ ਉਹ ਫੜਵਾਇਆ ਗਿਆ ਉਸ ਨੇ ਰੋਟੀ ਲਈ। 24ਅਤੇ ਧੰਨਵਾਦ ਕਰ ਕੇ ਤੋੜੀ ਅਤੇ ਕਿਹਾ, ਇਹ ਮੇਰਾ ਸਰੀਰ ਹੈ ਜੋ ਤੁਹਾਡੇ ਲਈ ਹੈ। ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ। 25ਇਸੇ ਤਰ੍ਹਾਂ ਉਸ ਨੇ ਭੋਜਨ ਖਾਣ ਦੇ ਪਿੱਛੋਂ ਪਿਆਲਾ ਵੀ ਲਿਆ ਅਤੇ ਕਿਹਾ ਜੋ ਇਹ ਪਿਆਲਾ ਮੇਰੇ ਲਹੂ ਵਿੱਚ ਨਵਾਂ ਨੇਮ ਹੈ। ਜਦ ਕਦੇ ਤੁਸੀਂ ਇਹ ਨੂੰ ਪੀਵੋ ਤਾਂ ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ। 26ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੂ ਦੀ ਮੌਤ ਦਾ ਪ੍ਰਚਾਰ ਕਰਦੇ ਰਹਿੰਦੇ ਹੋ ਜਦ ਤੱਕ ਉਹ ਨਾ ਆਵੇ।

ਇੰਜੀਲ

ਯੂਹ 13:1–15

1ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ। 2ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ। 3ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ। 4ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ। 5ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ। 6ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ?” 7ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ।” 8ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।” 9ਸ਼ਮਊਨ ਪਤਰਸ ਨੇ ਕਿਹਾ, “ਪ੍ਰਭੂ ਜੀ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।” 10ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।” 11ਯਿਸੂ ਨੂੰ ਪਤਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।” 12ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?” 13ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ। 14ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ। 15ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ