ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 26
ਆਰਥੋਡਾਕਸ ਕੈਲੰਡਰ · 13 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 26 ਮਾਰਚ 2027
ਸ਼ੁੱਕਰਵਾਰ · ਵੱਡੇ ਚਾਲੀਸੇ ਦਾ ਦੂਜਾ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Translation of the relics of St Nicephorus the Patriarch of Constantinople (846)
ਵੱਡਾ ਚਾਲੀਸਾ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਛੇਵਾਂ ਘੰਟਾ
1ਤਦ ਅਜਿਹਾ ਹੋਇਆ ਕਿ ਉੱਜ਼ੀਯਾਹ ਦੇ ਪੋਤਰੇ, ਯੋਥਾਮ ਦੇ ਪੁੱਤਰ ਆਹਾਜ਼ ਜੋ ਯਹੂਦਾਹ ਦਾ ਰਾਜਾ ਸੀ, ਉਸ ਦੇ ਦਿਨਾਂ ਵਿੱਚ ਅਰਾਮ ਦਾ ਰਾਜੇ ਰਸੀਨ ਅਤੇ ਇਸਰਾਏਲ ਦੇ ਰਾਜੇ ਰਮਲਯਾਹ ਦਾ ਪੁੱਤਰ ਪਕਹ ਨੇ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਤਾਂ ਜੋ ਉਸ ਦੇ ਵਿਰੁੱਧ ਯੁੱਧ ਕਰਨ, ਪਰ ਉਹ ਨੂੰ ਜਿੱਤ ਨਾ ਸਕੇ। 2ਜਦ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਰਾਜ ਨਾਲ ਮਿਲ ਗਿਆ ਹੈ, ਤਾਂ ਆਹਾਜ਼ ਦਾ ਅਤੇ ਉਹ ਦੀ ਪਰਜਾ ਦਾ ਦਿਲ ਅਜਿਹਾ ਕੰਬ ਗਿਆ, ਜਿਵੇਂ ਜੰਗਲੀ ਦਰੱਖਤ ਪੌਣ ਦੇ ਅੱਗੇ ਕੰਬ ਜਾਂਦੇ ਹਨ। 3ਤਦ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਤੇ ਤੇਰਾ ਪੁੱਤਰ ਸ਼ਆਰ ਯਾਸ਼ੂਬ ਉੱਪਰਲੇ ਤਲਾਬ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ 4ਅਤੇ ਤੂੰ ਉਹ ਨੂੰ ਆਖ, ਖ਼ਬਰਦਾਰ, ਚੁੱਪ ਰਹਿ ਅਤੇ ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਘਬਰਾ ਨਾ ਜਾਵੇ, 5ਕਿਉਂ ਜੋ ਅਰਾਮ ਅਤੇ ਰਮਲਯਾਹ ਦੇ ਪੁੱਤਰ ਅਤੇ ਇਫ਼ਰਾਈਮ ਨੇ ਤੇਰੇ ਵਿਰੁੱਧ ਬਦੀ ਦੀ ਯੋਜਨਾ ਬਣਾਈ ਹੈ ਅਤੇ ਆਖਿਆ, 6ਆਓ, ਅਸੀਂ ਯਹੂਦਾਹ ਉੱਤੇ ਹਮਲਾ ਕਰਕੇ ਉਸ ਨੂੰ ਘਬਰਾ ਦੇਈਏ ਅਤੇ ਉਹ ਦੇ ਵਿੱਚ ਫੁੱਟ ਪਾ ਕੇ ਉਸ ਨੂੰ ਆਪਸ ਵਿੱਚ ਵੰਡ ਲਈਏ ਅਤੇ ਟਾਬਲ ਦੇ ਪੁੱਤਰ ਨੂੰ ਉਹ ਦੇ ਵਿੱਚ ਰਾਜਾ ਬਣਾਈਏ। 7ਪਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਇਹ ਯੋਜਨਾ ਸਫ਼ਲ ਨਹੀਂ ਹੋਵੇਗੀ ਅਤੇ ਨਾ ਹੀ ਪੂਰੀ ਹੋਵੇਗੀ, 8ਕਿਉਂ ਜੋ ਅਰਾਮ ਦਾ ਸਿਰ ਦੰਮਿਸ਼ਕ ਹੈ ਅਤੇ ਦੰਮਿਸ਼ਕ ਦਾ ਸਿਰ ਰਸੀਨ ਹੈ, ਪਰ ਪੈਂਹਠ ਸਾਲਾਂ ਦੇ ਅੰਦਰ ਇਫ਼ਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ। 9ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤਰ ਹੈ। ਜੇਕਰ ਤੁਸੀਂ ਪਰਤੀਤ ਨਾ ਕਰੋਗੇ ਤਾਂ ਤੁਸੀਂ ਸੱਚ-ਮੁੱਚ ਕਾਇਮ ਨਾ ਰਹੋਗੇ। 10ਫੇਰ ਯਹੋਵਾਹ ਨੇ ਆਹਾਜ਼ ਨੂੰ ਇਹ ਵੀ ਆਖਿਆ, 11ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ, 12ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ। 13ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ? 14ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।
ਸ਼ਾਮ ਦੀ ਪ੍ਰਾਰਥਨਾ: ਪਾਠ
32ਨੂਹ ਪੰਜ ਸੌ ਸਾਲਾਂ ਦਾ ਸੀ, ਤਦ ਨੂਹ ਤੋਂ ਸ਼ੇਮ, ਹਾਮ ਤੇ ਯਾਫ਼ਥ ਜੰਮੇ। 6:1ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ। 2ਤਦ ਪਰਮੇਸ਼ੁਰ ਦੇ ਪੁੱਤਰਾਂ ਨੇ ਮਨੁੱਖ ਦੀਆਂ ਧੀਆਂ ਨੂੰ ਵੇਖਿਆ ਕਿ ਉਹ ਸੋਹਣੀਆਂ ਹਨ, ਤਦ ਉਨ੍ਹਾਂ ਨੇ ਉਨ੍ਹਾਂ ਸਾਰੀਆਂ ਵਿੱਚੋਂ ਆਪਣੇ ਲਈ ਚੁਣ ਕੇ ਉਹਨਾਂ ਨਾਲ ਵਿਆਹ ਕਰ ਲਏ। 3ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ। 4ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ। 5ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ। 6ਯਹੋਵਾਹ ਧਰਤੀ ਉੱਤੇ ਆਦਮੀ ਦੀ ਸਿਰਜਣਾ ਕਰਕੇ ਪਛਤਾਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ। 7ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ। 8ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਹੋਈ।
ਸ਼ਾਮ ਦੀ ਪ੍ਰਾਰਥਨਾ: ਪਾਠ
20ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ। 21ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ। 22ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ, 23ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ। 24ਤਾਂ ਜੋ ਉਹ ਤੈਨੂੰ ਬੁਰੀ ਔਰਤ ਤੋਂ, ਅਤੇ ਓਪਰੀ ਦੀ ਜੀਭ ਦੀਆਂ ਭਰਮਾਉਣ ਵਾਲੀਆਂ ਗੱਲਾਂ ਤੋਂ ਬਚਾਉਣ। 25ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ, 26ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ਼ ਹੋ ਜਾਂਦਾ ਹੈ ਅਤੇ ਪਰਾਈ ਔਰਤ ਅਣਮੋਲ ਜੀਵਨ ਦਾ ਸ਼ਿਕਾਰ ਕਰ ਲੈਂਦੀ ਹੈ। 27ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸਕਦਾ ਹੈ, ਅਤੇ ਉਹ ਦੇ ਕੱਪੜੇ ਨਾ ਸੜਨ? 28ਕੋਈ ਅੰਗਿਆਰਿਆਂ ਉੱਤੇ ਤੁਰੇ, ਅਤੇ ਉਹ ਦੇ ਪੈਰ ਨਾ ਝੁਲਸਣ? 29ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨ੍ਹਾਂ ਦੰਡ ਭੋਗੇ ਨਾ ਛੁੱਟੇਗਾ। 30ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ, 31ਪਰ ਜੇ ਫੜ੍ਹਿਆ ਜਾਵੇ, ਤਾਂ ਉਹ ਨੂੰ ਸੱਤ ਗੁਣਾ ਭਰਨਾ, ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ। 32ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ। 33ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ। 34ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ। 35ਉਹ ਕੋਈ ਮੁਆਵਜ਼ਾ ਕਬੂਲ ਨਹੀਂ ਕਰੇਗਾ, ਅਤੇ ਭਾਵੇਂ ਤੂੰ ਬਹੁਤ ਹਰਜ਼ਾਨਾ ਦੇਵੇਂ ਪਰ ਉਹ ਨਹੀਂ ਮੰਨੇਗਾ। 7:1ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 13 ਸਿਵਲ ਕੈਲੰਡਰ ਦਾ ਮਾਰਚ 26 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ