ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 27
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਮਾਰਚ 2027
ਸ਼ਨੀਵਾਰ · ਪਾਸਕਾ ਦੇ ਤਿੰਨ ਦਿਨ
ਤਿਉਹਾਰ ਅਤੇ ਸੰਤ
ਪਵਿੱਤਰ ਸ਼ਨੀਵਾਰ — ਪਾਸਕਾ ਦੀ ਜਾਗਰਣ-ਰਾਤ
ਪਾਸਕਾ ਦੇ ਤਿੰਨ ਦਿਨ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
1ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ। 2ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ। 3ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ। 4ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ। 5ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ। 6ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ। 7ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ। 8ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ। 9ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ। 10ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 11ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ। 12ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 13ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ। 14ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ। 15ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ। 16ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ। 17ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ 18ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 19ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ। 20ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ। 21ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 22ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ। 23ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ। 24ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ। 25ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। 26ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। 27ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ। 28ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ। 29ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ। 30ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ। 31ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ। 2:1ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ। 2ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।
ਭਜਨ
ਜ਼ਬੂ 104:1–2, 5–6, 10, 12–14, 24, 35
1ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ! 2ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ, 5ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ। 6ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ। 10ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਵਿੱਚ ਵੀ ਚੱਲਦੇ ਹਨ। 12ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ। 13ਤੂੰ ਆਪਣੇ ਉੱਚੇ ਸਥਾਨਾਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ। 14ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿੱਚੋਂ ਆਹਾਰ ਕੱਢੇਂ, 24ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ! 35ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।
ਦੂਜਾ ਪਾਠ
1ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ। 2ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ। 3ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ। 4ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਉਸ ਸਥਾਨ ਨੂੰ ਦੂਰੋਂ ਵੇਖਿਆ 5ਤਦ ਅਬਰਾਹਾਮ ਨੇ ਆਪਣੇ ਦਾਸਾਂ ਨੂੰ ਆਖਿਆ, ਤੁਸੀਂ ਇੱਥੇ ਗਧੇ ਦੇ ਕੋਲ ਰੁਕੋ। ਮੈਂ ਅਤੇ ਇਹ ਮੁੰਡਾ ਥੋੜ੍ਹੀ ਦੂਰ ਅੱਗੇ ਜਾਂਵਾਂਗੇ ਅਤੇ ਉਪਾਸਨਾ ਕਰ ਕੇ ਤੁਹਾਡੇ ਕੋਲ ਮੁੜ ਆਵਾਂਗੇ। 6ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇਕੱਠੇ ਤੁਰ ਪਏ। 7ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ? 8ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ। 9ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ। 10ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ 11ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ। 12ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ। 13ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ। 14ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ “ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ।” 15ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ, 16ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ, 17ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ। 18ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ।
ਭਜਨ
5ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ। 8ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ। 9ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ, 10ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। 11ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।
ਤੀਜਾ ਪਾਠ
15ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਕਿਉਂ ਮੇਰੇ ਤਰਲੇ ਕਰਦਾ ਹੈਂ? ਇਸਰਾਏਲੀਆਂ ਨਾਲ ਗੱਲ ਕਰ ਕਿ ਉਹ ਅੱਗੇ ਤੁਰਨ। 16ਤੂੰ ਆਪਣਾ ਢਾਂਗਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਤੇ ਉਸ ਨੂੰ ਦੋ ਭਾਗ ਕਰ ਦੇ ਕਿ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ। 17ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ। 18ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਤੇ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ। 19ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ। 20ਉਹ ਮਿਸਰੀਆਂ ਦੇ ਡੇਰੇ ਅਤੇ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਤੇ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਉਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ। 21ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ। 22ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜ਼ਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ। 23ਮਿਸਰੀਆਂ ਨੇ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਤੇ ਉਸ ਦੇ ਰੱਥ ਅਤੇ ਘੋੜ ਚੜ੍ਹੇ ਸਮੁੰਦਰ ਵਿੱਚ ਆ ਗਏ। 24ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿੱਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ। 25ਅਤੇ ਉਨ੍ਹਾਂ ਦੇ ਰੱਥ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਉਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ। 26ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਤੇ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ। 27ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪਹੁ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ। 28ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ। 29ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਤੇ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਗੂੰ ਸਨ। 30ਸੋ ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਇਸ ਤਰ੍ਹਾਂ ਬਚਾਇਆ ਅਤੇ ਇਸਰਾਏਲ ਨੇ ਮਿਸਰੀਆਂ ਦੇ ਮੁਰਦੇ ਸਮੁੰਦਰ ਦੇ ਕੰਢੇ ਉੱਤੇ ਵੇਖੇ। 31ਇਸ ਤਰ੍ਹਾਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਤੇ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ। 15:1ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।
ਭਜਨ
1ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ। 2ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ। 3ਯਹੋਵਾਹ ਯੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ। 4ਫ਼ਿਰਊਨ ਦੇ ਰੱਥ ਅਤੇ ਉਸ ਦੀ ਫੌਜ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੀ, ਉਸ ਦੇ ਉੱਤਮ ਅਫ਼ਸਰ ਲਾਲ ਸਮੁੰਦਰ ਵਿੱਚ ਗਰਕ ਹੋ ਗਏ। 5ਡੁੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਪੱਥਰ ਵਾਂਗੂੰ ਤਹਿ ਵਿੱਚ ਚਲੇ ਗਏ। 6ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ। 17ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ਼ ਦੇ ਪਰਬਤ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ। 18ਯਹੋਵਾਹ ਸਦਾ ਤੱਕ ਰਾਜ ਕਰਦਾ ਰਹੇਗਾ।
ਚੌਥਾ ਪਾਠ
5ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ। ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ। 6ਯਹੋਵਾਹ ਨੇ ਤਾਂ ਤੈਨੂੰ ਤਿਆਗੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤਰੀ ਵਾਂਗੂੰ ਬੁਲਾਇਆ, ਜੁਆਨੀ ਦੀ ਪਤਨੀ ਵਾਂਗੂੰ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ। 7ਕੁਝ ਪਲ ਲਈ ਹੀ ਮੈਂ ਤੈਨੂੰ ਤਿਆਗਿਆ ਸੀ, ਪਰ ਵੱਡੀਆਂ ਰਹਮਤਾਂ ਨਾਲ ਮੈਂ ਤੈਨੂੰ ਇਕੱਠਾ ਕਰਾਂਗਾ। 8ਕ੍ਰੋਧ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਕੁਝ ਪਲਾਂ ਲਈ ਤੇਰੇ ਕੋਲੋਂ ਲੁਕਾ ਲਿਆ ਸੀ, ਪਰ ਹੁਣ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ। 9ਇਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸਹੁੰ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਗੀ, ਉਸੇ ਤਰ੍ਹਾਂ ਮੈਂ ਸਹੁੰ ਖਾਧੀ ਹੈ ਕਿ ਮੈਂ ਤੇਰੇ ਉੱਤੇ ਕ੍ਰੋਧਿਤ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ। 10ਭਾਵੇਂ ਪਰਬਤ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ। 11ਹੇ ਦੁਖਿਆਰੀਏ, ਅਨ੍ਹੇਰ ਦੀਏ ਮਾਰੀਏ ਹੋਈਏ, ਜਿਸ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਫ਼ੀਰੋਜ਼ਿਆਂ ਵਿੱਚ ਜੜ੍ਹਾਂਗਾ, ਅਤੇ ਤੇਰੀਆਂ ਨੀਂਹਾਂ ਨੂੰ ਨੀਲਮਾਂ ਨਾਲ ਧਰਾਂਗਾ। 12ਮੈਂ ਤੇਰੇ ਕਲਸਾਂ ਨੂੰ ਲਾਲਾਂ ਨਾਲ, ਤੇਰੇ ਫਾਟਕਾਂ ਨੂੰ ਜਵਾਹਰਾਤ ਨਾਲ, ਅਤੇ ਤੇਰੇ ਸਾਰੇ ਗੜ੍ਹਾਂ ਨੂੰ ਬਹੁਮੁੱਲੇ ਪੱਥਰਾਂ ਨਾਲ ਬਣਾਵਾਂਗਾ। 13ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ। 14ਤੂੰ ਧਰਮ ਨਾਲ ਕਾਇਮ ਰਹੇਂਗੀ, ਅਤੇ ਜ਼ੁਲਮ ਤੋਂ ਦੂਰ ਰਹੇਂਗੀ, ਇਸ ਲਈ ਤੂੰ ਨਾ ਡਰੇਂਗੀ, ਅਤੇ ਖੌਫ਼ ਨਾ ਖਾਵੇਂਗੀ, ਕਿਉਂ ਜੋ ਉਹ ਤੇਰੇ ਨੇੜੇ ਨਾ ਆਵੇਗਾ।
ਭਜਨ
1ਭਵਨ ਦੇ ਸਮਰਪਣ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ। 3ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ। 4ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ! 5ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ। 10ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ! 11ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ। 12ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।
ਪੰਜਵਾਂ ਪਾਠ
1ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ! 2ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ। 3ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ। 4ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ। 5ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ। 6ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ। 7ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ, 8ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। 9ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ। 10ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ, 11ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ।
ਭਜਨ
2ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ। 3ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 5ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। 6ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।
ਛੇਵਾਂ ਪਾਠ
ਇਸ ਅਨੁਵਾਦ ਵਿੱਚ ਨਹੀਂ
ਭਜਨ
7ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ। 8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ। 9ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ। 10ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।
ਸੱਤਵਾਂ ਪਾਠ
16ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ 17ਹੇ ਮਨੁੱਖ ਦੇ ਪੁੱਤਰ, ਜਦੋਂ ਇਸਰਾਏਲ ਦਾ ਘਰਾਣਾ ਆਪਣੀ ਭੂਮੀ ਉੱਤੇ ਵੱਸਦਾ ਸੀ, ਉਹਨਾਂ ਨੇ ਉਹ ਨੂੰ ਆਪਣੇ ਚਾਲ-ਚੱਲਣ ਨਾਲ ਅਤੇ ਆਪਣੇ ਕੰਮਾਂ ਨਾਲ ਭਰਿਸ਼ਟ ਕੀਤਾ, ਉਹਨਾਂ ਦਾ ਚਾਲ-ਚੱਲਣ ਮੇਰੇ ਅੱਗੇ ਅਲੱਗ ਕੀਤੀ ਹੋਈ ਭਰਿਸ਼ਟ ਔਰਤ ਵਰਗਾ ਸੀ। 18ਇਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਹਨਾਂ ਉਸ ਦੇਸ ਵਿੱਚ ਵਹਾਇਆ ਅਤੇ ਉਹਨਾਂ ਮੂਰਤੀਆਂ ਦੇ ਕਾਰਨ ਜਿਹਨਾਂ ਨਾਲ ਉਹਨਾਂ ਉਸ ਨੂੰ ਭਰਿਸ਼ਟ ਕੀਤਾ ਸੀ, ਆਪਣਾ ਕਹਿਰ ਉਹਨਾਂ ਤੇ ਵਹਾਇਆ। 19ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਉਹ ਦੇਸਾਂ ਵਿੱਚ ਖਿੱਲਰ ਗਏ। ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਅਨੁਸਾਰ, ਮੈਂ ਉਹਨਾਂ ਦਾ ਨਿਆਂ ਕੀਤਾ। 20ਜਦੋਂ ਉਹ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗਏ ਸਨ ਪਹੁੰਚੇ, ਤਾਂ ਉਹਨਾਂ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਜਦੋਂ ਉਹ ਉਹਨਾਂ ਦੇ ਬਾਰੇ ਆਖਦੇ ਸਨ ਕਿ ਇਹ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ। 21ਪਰ ਮੈਨੂੰ ਆਪਣੇ ਪਵਿੱਤਰ ਨਾਮ ਦੇ ਕਾਰਨ ਚਿੰਤਾ ਹੋਈ, ਜਿਹ ਨੂੰ ਇਸਰਾਏਲ ਦੇ ਘਰਾਣੇ ਨੇ ਕੌਮਾਂ ਵਿੱਚ ਜਿੱਥੇ ਉਹ ਗਏ ਪਲੀਤ ਕੀਤਾ। 22ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਲਈ ਨਹੀਂ ਸਗੋਂ ਆਪਣੇ ਪਵਿੱਤਰ ਨਾਮ ਦੇ ਲਈ, ਜਿਸ ਨੂੰ ਤੁਸੀਂ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸੀ, ਪਲੀਤ ਕੀਤਾ ਇਹ ਕਰਦਾ ਹਾਂ। 23ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸੀਂ ਉਹਨਾਂ ਦੇ ਵਿੱਚ ਪਲੀਤ ਕੀਤਾ, ਪਵਿੱਤਰ ਕਰਾਂਗਾ ਅਤੇ ਜਦੋਂ ਮੈਂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤਰ ਹੋਵਾਂਗਾ, ਤਦ ਉਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ। 24ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ। 25ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ। 26ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ। 27ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ। 28ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।
ਭਜਨ
2ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਹੋਵਾਂ? 4ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ। 43:3ਆਪਣੇ ਚਾਨਣ ਅਤੇ ਆਪਣੀ ਸਚਿਆਈ ਨੂੰ ਭੇਜ ਕਿ ਓਹ ਮੇਰੀ ਅਗਵਾਈ ਕਰਨ, ਅਤੇ ਓਹ ਮੈਨੂੰ ਤੇਰੇ ਪਵਿੱਤਰ ਪਰਬਤ ਅਤੇ ਤੇਰਿਆਂ ਡੇਰਿਆਂ ਕੋਲ ਪਹੁੰਚਾਉਣ। 4ਤਦ ਮੈਂ ਪਰਮੇਸ਼ੁਰ ਦੀ ਜਗਵੇਦੀ ਕੋਲ ਜਾਂਵਾਂਗਾ, ਉਸ ਪਰਮੇਸ਼ੁਰ ਕੋਲ ਜਿਹੜਾ ਮੇਰੀ ਅੱਤ ਵੱਡੀ ਖੁਸ਼ੀ ਹੈਂ, ਅਤੇ ਬਰਬਤ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਹੇ ਪਰਮੇਸ਼ੁਰ ਮੇਰੇ ਪਰਮੇਸ਼ੁਰ!
ਪੱਤ੍ਰੀ
3ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ? 4ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ। 5ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ। 6ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ। 7ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ। 8ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ। 9ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ। 10ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ। 11ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।
ਭਜਨ
1ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ! 2ਇਸਰਾਏਲ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ। 16ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ। 17ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ। 22ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। 23ਇਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
ਇੰਜੀਲ
1ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ। 2ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ। 3ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ? 4ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ। 5ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ। 6ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ। 7ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ