Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 27

ਆਰਥੋਡਾਕਸ ਕੈਲੰਡਰ · 14 ਮਾਰਚ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 27 ਮਾਰਚ 2027

ਸ਼ਨੀਵਾਰ · ਵੱਡੇ ਚਾਲੀਸੇ ਦਾ ਦੂਜਾ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

ਯਾਦ ਦਾ ਸ਼ਨੀਵਾਰ

ਵੱਡਾ ਚਾਲੀਸਾ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ (ਸੁਰਗਵਾਸੀਆਂ ਲਈ)

1 ਥੱਸ 4:13–17

13ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ। 14ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ। 15ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ। 16ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। 17ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।

ਪੱਤ੍ਰੀ

ਇਬਰਾ 3:12–16

12ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ। 13ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ। 14ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ, 15ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ। 16ਉਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗ਼ਾਵਤ ਕੀਤੀ? ਭਲਾ, ਉਨ੍ਹਾਂ ਸਾਰਿਆਂ ਨੇ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ?

ਇੰਜੀਲ (ਸੁਰਗਵਾਸੀਆਂ ਲਈ)

ਯੂਹ 5:24–30

24ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। 25ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ। 26ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। 27ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। 28ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। 29ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।” 30“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।

ਇੰਜੀਲ

ਮਰਕੁ 1:35–44

35ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ। 36ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ। 37ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ। 38ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ। 39ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ। 40ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ। 41ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ। 42ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ! 43ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ। 44ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 14 ਸਿਵਲ ਕੈਲੰਡਰ ਦਾ ਮਾਰਚ 27 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ