ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 28
ਆਰਥੋਡਾਕਸ ਕੈਲੰਡਰ · 15 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 28 ਮਾਰਚ 2027
ਐਤਵਾਰ · ਸੁਰ 2
ਤਿਉਹਾਰ ਅਤੇ ਸੰਤ
ਵੱਡੇ ਚਾਲੀਸੇ ਦਾ ਦੂਜਾ ਐਤਵਾਰ
ਵੱਡਾ ਚਾਲੀਸਾ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ 10ਵੀਂ ਇੰਜੀਲ
1ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ। 2ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ। 3ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ। 4ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ। 5ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।” 6ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ। 7ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ 8ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ। 9ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ। 10ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।” 11ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ। 12ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ। 13ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ। 14ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ।
ਪੱਤ੍ਰੀ
10ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ, 11ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, 12ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ। 13ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ? 14ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ? 2:1ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ। 2ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ। 3ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
ਪੱਤ੍ਰੀ (ਸੰਤ ਗ੍ਰੈਗਰੀ ਲਈ)
26ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ। 27ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ। 28ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ। 8:1ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ। 2ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ।
ਇੰਜੀਲ
1ਕਈ ਦਿਨਾਂ ਦੇ ਪਿੱਛੋਂ ਜਦੋਂ ਉਹ ਕਫ਼ਰਨਾਹੂਮ ਵਿੱਚ ਦੁਬਾਰਾ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ। 2ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ। 3ਅਤੇ ਲੋਕ ਇੱਕ ਅਧਰੰਗੀ ਨੂੰ ਚਾਰ ਮਨੁੱਖਾਂ ਕੋਲੋਂ ਚੁਕਵਾ ਕੇ ਉਸ ਦੇ ਕੋਲ ਲਿਆਏ। 4ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ। 5ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ। 6ਪਰ ਕਈ ਉਪਦੇਸ਼ਕ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ 7ਜੋ ਇਹ ਮਨੁੱਖ ਕਿਉਂ ਇਸ ਤਰ੍ਹਾਂ ਬੋਲਦਾ ਹੈ? ਇਹ ਤਾਂ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। ਇੱਕ ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ? 8ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ? 9ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ। 10ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ, 11ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। 12ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ!
ਇੰਜੀਲ (ਸੰਤ ਗ੍ਰੈਗਰੀ ਲਈ)
9ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ। 10ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ। 11ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ। 12ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ। 13ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ। 14ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ 15ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ 16ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 15 ਸਿਵਲ ਕੈਲੰਡਰ ਦਾ ਮਾਰਚ 28 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ