Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 29

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 29 ਮਾਰਚ 2027

ਸੋਮਵਾਰ · ਪਾਸਕਾ ਦਾ ਅੱਠਵਾਰਾ

ਤਿਉਹਾਰ ਅਤੇ ਸੰਤ

ਪਾਸਕਾ ਦੇ ਅੱਠਵਾਰੇ ਦਾ ਸੋਮਵਾਰ

ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 2:14, 22–33

14ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ! 22ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ। 23ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ। 24ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ। 25ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ। 26ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ, 27ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ। 28ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ। 29ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ। 30ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ। 31ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ। 32ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ। 33ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।

ਜਵਾਬੀ ਭਜਨ

ਜ਼ਬੂ 16:1–2, 5, 7–11

1ਦਾਊਦ ਦਾ ਮਿੱਕਤਾਮ। ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ। 2ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ। 5ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ। 7ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ। 8ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ। 9ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ, 10ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ। 11ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

ਇੰਜੀਲ

ਮੱਤੀ 28:8–15

8ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ। 9ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਆ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ। 10ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ। 11ਜਿਸ ਵੇਲੇ ਉਹ ਜਾ ਰਹੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਈਆਂ ਨੇ ਸ਼ਹਿਰ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ। 12ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ 13ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ 14ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੱਕ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਬਰੀ ਕਰ ਦਿਆਂਗੇ। 15ਸੋ ਉਨ੍ਹਾਂ ਨੇ ਰੁਪਏ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਿਖਾਏ ਗਏ ਸਨ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ