Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 30

ਆਰਥੋਡਾਕਸ ਕੈਲੰਡਰ · 17 ਮਾਰਚ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 30 ਮਾਰਚ 2027

ਮੰਗਲਵਾਰ · ਵੱਡੇ ਚਾਲੀਸੇ ਦਾ ਤੀਜਾ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Venerable Alexis the Man of God († 411)

ਵੱਡਾ ਚਾਲੀਸਾ

ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਛੇਵਾਂ ਘੰਟਾ

ਯਸਾ 9:9–10:4

9ਅਤੇ ਸਾਰੇ ਲੋਕ, ਅਤੇ ਇਫ਼ਰਾਈਮ ਅਤੇ ਸਾਮਰਿਯਾ ਦੇ ਵਾਸੀ ਜਾਣਨਗੇ, ਜਿਹੜੇ ਗਰੂਰ ਅਤੇ ਦਿਲ ਦੇ ਹੰਕਾਰ ਨਾਲ ਆਖਦੇ ਹਨ, 10ਇੱਟਾਂ ਡਿੱਗ ਪਈਆਂ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਘਰ ਉਸਾਰਾਂਗੇ, ਗੁੱਲਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ। 11ਇਸ ਲਈ ਯਹੋਵਾਹ ਰਸੀਨ ਦੇ ਵਿਰੋਧੀਆਂ ਨੂੰ ਉਨ੍ਹਾਂ ਦੇ ਵਿਰੁੱਧ ਚੁੱਕੇਗਾ, ਅਤੇ ਉਹ ਦੇ ਵੈਰੀਆਂ ਨੂੰ ਪਰੇਰੇਗਾ। 12ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ। 13ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ। 14ਇਸ ਕਾਰਨ ਯਹੋਵਾਹ ਨੇ ਇਸਰਾਏਲ ਵਿੱਚੋਂ ਸਿਰ ਅਤੇ ਪੂਛ, ਖਜ਼ੂਰ ਦੀ ਟਹਿਣੀ ਅਤੇ ਕਾਨਾ ਇੱਕੋ ਦਿਨ ਵੱਢ ਸੁੱਟਿਆ, 15ਬਜ਼ੁਰਗ ਅਤੇ ਪਤਵੰਤ, ਉਹ ਸਿਰ ਹਨ, ਅਤੇ ਨਬੀ ਜਿਹੜਾ ਝੂਠ ਸਿਖਾਉਂਦਾ ਹੈ, ਉਹ ਪੂਛ ਹੈ। 16ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ। 17ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ। 18ਬੁਰਿਆਈ ਤਾਂ ਅੱਗ ਵਾਂਗੂੰ ਬਲਦੀ ਹੈ, ਉਹ ਕੰਡੇ ਅਤੇ ਕੰਡਿਆਲੇ ਭਸਮ ਕਰਦੀ ਹੈ, ਅਤੇ ਉਹ ਸੰਘਣੇ ਜੰਗਲਾਂ ਦੀਆਂ ਝਾੜੀਆਂ ਵਿੱਚ ਭੜਕ ਉੱਠਦੀ ਹੈ, ਉਹ ਧੂੰਏਂ ਦੇ ਗੂੜ੍ਹੇ ਬੱਦਲਾਂ ਵਿੱਚ ਉਤਾਹਾਂ ਚੜ੍ਹਦੀ ਹੈ। 19ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਦੇਸ ਸੜ ਗਿਆ ਹੈ, ਅਤੇ ਲੋਕ ਅੱਗ ਦੇ ਬਾਲਣ ਜਿਹੇ ਹਨ, ਕੋਈ ਆਪਣੇ ਭਰਾ ਨੂੰ ਵੀ ਨਹੀਂ ਛੱਡਦਾ। 20ਕੋਈ ਸੱਜੇ ਹੱਥ ਵੱਲੋਂ ਕੁਝ ਖੋਹ ਲੈਂਦਾ ਪਰ ਰਹਿੰਦਾ ਭੁੱਖਾ ਹੈ, ਕੋਈ ਖੱਬੇ ਹੱਥ ਵੱਲੋਂ ਖਾਂਦਾ ਪਰ ਉਹ ਰੱਜਦਾ ਨਹੀਂ, ਹਰ ਮਨੁੱਖ ਆਪਣੀ ਹੀ ਬਾਂਹ ਦਾ ਮਾਸ ਖਾਵੇਗਾ, 21ਮਨੱਸ਼ਹ ਇਫ਼ਰਾਈਮ ਅਤੇ ਇਫ਼ਰਾਈਮ ਮਨੱਸ਼ਹ ਦਾ ਵਿਰੋਧ ਕਰਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ। ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ। 10:1ਹਾਏ ਉਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਅਤੇ ਉਹਨਾਂ ਲਿਖਾਰੀਆਂ ਉੱਤੇ ਜਿਹੜੇ ਜ਼ੁਲਮ ਨੂੰ ਲਿਖੀ ਜਾਂਦੇ ਹਨ! 2ਤਾਂ ਜੋ ਉਹ ਗਰੀਬਾਂ ਨੂੰ ਇਨਸਾਫ਼ ਤੋਂ ਮੋੜ ਦੇਣ, ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਭਈ ਵਿਧਵਾਂ ਉਹਨਾਂ ਦੀ ਲੁੱਟ ਹੋਣ, ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ! 3ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਅਤੇ ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ? 4ਸਿਰਫ਼ ਇਹ ਕਿ ਉਹ ਕੈਦੀਆਂ ਦੇ ਹੇਠ ਦੱਬੇ ਜਾਣ, ਅਤੇ ਵੱਢਿਆਂ ਹੋਇਆਂ ਦੇ ਹੇਠ ਡਿੱਗ ਪੈਣ। ਇਸ ਸਭ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਉਤ 7:1–5

1ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ। 2ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ। 3ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ-ਸੱਤ ਨਰ ਮਾਦਾ ਲੈ ਤਾਂ ਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ। 4ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ। 5ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ।

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 8:32–9:11

32ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਣਾ ਕਰਦੇ ਹਨ। 33ਸਿੱਖਿਆ ਨੂੰ ਸੁਣੋ ਤੇ ਬੁੱਧਵਾਨ ਬਣੋ, ਅਤੇ ਉਸ ਨੂੰ ਅਣਸੁਣੀ ਨਾ ਕਰੋ। 34ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ। 35ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ, ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ। 36ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ! 9:1ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ੍ਹ ਲਏ ਹਨ। 2ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ। 3ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ, 4ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ, 5ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ! 6ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ! 7ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ। 8ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ। 9ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ। 10ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ। 11ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 17 ਸਿਵਲ ਕੈਲੰਡਰ ਦਾ ਮਾਰਚ 30 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ