ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 31
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 31 ਮਾਰਚ 2027
ਬੁੱਧਵਾਰ · ਪਾਸਕਾ ਦਾ ਅੱਠਵਾਰਾ
ਤਿਉਹਾਰ ਅਤੇ ਸੰਤ
ਪਾਸਕਾ ਦੇ ਅੱਠਵਾਰੇ ਦਾ ਬੁੱਧਵਾਰ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
1ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ। 2ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ। 3ਜਦੋਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗੀ। 4ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ 5ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ। 6ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ! 7ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ। 8ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ। 9ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ। 10ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।
ਜਵਾਬੀ ਭਜਨ
1ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ! 2ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ! 3ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ! 4ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ। 6ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ, 7ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ! 8ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ, 9ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,
ਇੰਜੀਲ
13ਤਾਂ ਵੇਖੋ, ਉਸੇ ਦਿਨ ਉਨ੍ਹਾਂ ਵਿੱਚੋਂ ਦੋ ਜਣੇ ਇੰਮਊਸ ਨਾਮਕ ਇੱਕ ਪਿੰਡ ਨੂੰ ਜਾਂਦੇ ਸਨ, ਜਿਹੜਾ ਯਰੂਸ਼ਲਮ ਤੋਂ ਸੱਤ ਮੀਲ ਦੂਰੀ ਤੇ ਹੈ। 14ਉਹ ਉਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੋਈਆਂ ਸਨ ਆਪਸ ਵਿੱਚ ਗੱਲਬਾਤ ਕਰਦੇ ਸਨ। 15ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਗੱਲਬਾਤ ਅਤੇ ਚਰਚਾ ਕਰਦੇ ਸਨ ਤਾਂ ਯਿਸੂ ਆਪ ਨੇੜੇ ਆਣ ਕੇ ਉਨ੍ਹਾਂ ਦੇ ਨਾਲ ਤੁਰਨ ਲੱਗਾ, 16ਪਰ ਉਨ੍ਹਾਂ ਦੀਆਂ ਅੱਖਾਂ ਬੰਦ ਕੀਤੀਆਂ ਗਈਆਂ ਸਨ ਕਿ ਉਹ ਉਸ ਨੂੰ ਪਹਿਚਾਣ ਨਾ ਸਕੇ। 17ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਤੁਰੇ ਜਾਂਦੇ ਆਪਸ ਵਿੱਚ ਕੀ ਗੱਲਾਂ ਕਰਦੇ ਹੋ? ਤਾਂ ਉਹ ਉਦਾਸ ਹੋ ਕੇ ਖੜ੍ਹੇ ਹੋ ਗਏ। 18ਤਦ ਕਲਿਉਪਸ ਨਾਮ ਦੇ ਇੱਕ ਨੇ ਉਸ ਨੂੰ ਉੱਤਰ ਦਿੱਤਾ, ਭਲਾ, ਤੂੰ ਹੀ ਇਕੱਲਾ ਯਰੂਸ਼ਲਮ ਵਿੱਚ ਓਪਰਾ ਹੈਂ ਅਤੇ ਅੱਜ-ਕੱਲ ਜਿਹੜੀਆਂ ਘਟਨਾਵਾਂ ਉੱਥੇ ਬੀਤੀਆਂ ਹਨ ਨਹੀਂ ਜਾਣਦਾ ਹੈਂ? 19ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ। 20ਅਤੇ ਕਿਸ ਤਰ੍ਹਾਂ ਮੁੱਖ ਜਾਜਕਾਂ ਅਤੇ ਸਾਡੇ ਸਰਦਾਰਾਂ ਨੇ ਉਸ ਨੂੰ ਕਤਲ ਦੇ ਲਈ ਹਵਾਲੇ ਕੀਤਾ ਅਤੇ ਉਸ ਨੂੰ ਸਲੀਬ ਉੱਤੇ ਚੜ੍ਹਾਇਆ। 21ਪਰ ਸਾਨੂੰ ਇਹ ਆਸ ਸੀ ਜੋ ਇਹ ਉਹ ਹੀ ਹੈ ਜੋ ਇਸਰਾਏਲ ਦਾ ਨਿਸਤਾਰਾ ਕਰੇਗਾ ਅਤੇ ਇਨ੍ਹਾਂ ਸਭਨਾਂ ਗੱਲਾਂ ਤੋਂ ਬਾਅਦ ਇਸ ਘਟਨਾ ਨੂੰ ਬੀਤਿਆਂ ਅੱਜ ਤਿੰਨ ਦਿਨ ਹੋ ਗਏ ਹਨ। 22ਪਰ ਸਾਡੇ ਵਿੱਚੋਂ ਕਈਆਂ ਔਰਤਾਂ ਨੇ ਵੀ ਸਾਨੂੰ ਹੈਰਾਨ ਕਰ ਛੱਡਿਆ ਹੈ ਕਿ ਉਹ ਤੜਕੇ ਕਬਰ ਤੇ ਗਈਆਂ ਸਨ, 23ਅਤੇ ਜਦ ਉਸ ਦੀ ਲੋਥ ਨਾ ਪਾਈ ਤਾਂ ਇਹ ਆਖਦੀਆਂ ਆਈਆਂ ਜੋ ਸਾਨੂੰ ਦੂਤਾਂ ਦਾ ਦਰਸ਼ਣ ਵੀ ਹੋਇਆ, ਜਿਨ੍ਹਾਂ ਨੇ ਆਖਿਆ ਕਿ ਉਹ ਜਿਉਂਦਾ ਹੈ! 24ਅਤੇ ਸਾਡੇ ਨਾਲ ਦਿਆਂ ਵਿੱਚੋਂ ਵੀ ਕਈ ਕਬਰ ਉੱਤੇ ਗਏ ਅਤੇ ਜਿਸ ਤਰ੍ਹਾਂ ਔਰਤਾਂ ਨੇ ਦੱਸਿਆ ਉਸੇ ਤਰ੍ਹਾਂ ਪਾਇਆ ਪਰ ਉਸ ਨੂੰ ਨਾ ਵੇਖਿਆ। 25ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ! 26ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ? 27ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ। 28ਉਹ ਉਸ ਪਿੰਡ ਨੇੜੇ ਆਇਆ, ਜਿੱਥੇ ਉਹ ਜਾਂਦੇ ਸਨ ਅਤੇ ਉਸ ਨੇ ਅੱਗੇ ਵਧਣ ਨੂੰ ਕੀਤਾ। 29ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ। 30ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ। 31ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ। 32ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਜਦ ਉਹ ਰਾਹ ਵਿੱਚ ਸਾਡੇ ਨਾਲ ਗੱਲਾਂ ਕਰਦਾ ਅਤੇ ਸਾਡੇ ਲਈ ਪਵਿੱਤਰ ਗ੍ਰੰਥਾਂ ਦਾ ਅਰਥ ਖੋਲ੍ਹਦਾ ਸੀ ਤਾਂ ਕੀ ਸਾਡਾ ਦਿਲ ਸਾਡੇ ਅੰਦਰ ਉਬਾਲੇ ਨਹੀਂ ਖਾ ਰਿਹਾ ਸੀ? 33ਉਹ ਉਸੇ ਸਮੇਂ ਉੱਠ ਕੇ ਯਰੂਸ਼ਲਮ ਨੂੰ ਮੁੜੇ ਅਤੇ ਗਿਆਰ੍ਹਾਂ ਚੇਲਿਆਂ ਅਤੇ ਉਨ੍ਹਾਂ ਦੇ ਨਾਲ ਦਿਆਂ ਨੂੰ ਇਕੱਠੇ ਪਾਇਆ, 34ਜਿਹੜੇ ਕਹਿੰਦੇ ਸਨ ਕਿ ਪ੍ਰਭੂ ਸੱਚ-ਮੁੱਚ ਜੀ ਉੱਠਿਆ ਹੈ ਅਤੇ ਸ਼ਮਊਨ ਨੂੰ ਵਿਖਾਈ ਦਿੱਤਾ! 35ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ।
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ