ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਮਾਰਚ 2027 › ਮਾਰਚ 31
ਆਰਥੋਡਾਕਸ ਕੈਲੰਡਰ · 18 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 31 ਮਾਰਚ 2027
ਬੁੱਧਵਾਰ · ਵੱਡੇ ਚਾਲੀਸੇ ਦਾ ਤੀਜਾ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Holy Hierarch Cyrill, Archbishop of Jerusalem († 386)
ਵੱਡਾ ਚਾਲੀਸਾ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਛੇਵਾਂ ਘੰਟਾ
12ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ। 13ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ! 14ਮੇਰੇ ਹੱਥ ਨੇ ਲੋਕਾਂ ਦੇ ਮਾਲ-ਧਨ ਨੂੰ ਐਂਵੇਂ ਲੱਭ ਲਿਆ ਹੈ, ਜਿਵੇਂ ਕੋਈ ਆਲ੍ਹਣੇ ਨੂੰ ਲੱਭ ਲੈਂਦਾ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਉਸੇ ਤਰ੍ਹਾਂ ਹੀ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਖੰਭ ਹਿਲਾਇਆ, ਨਾ ਮੂੰਹ ਖੋਲ੍ਹਿਆ, ਨਾ ਚੀਂ-ਚੀਂ ਕੀਤੀ। 15ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ! 16ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ। 17ਇਸਰਾਏਲ ਦੀ ਜੋਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਤੇ ਕੰਡਿਆਲੇ ਇੱਕੋ ਹੀ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗਾ। 18ਉਹ ਉਸ ਦੇ ਜੰਗਲਾਂ ਅਤੇ ਉਸ ਦੀ ਫਲਦਾਰ ਭੂਮੀ ਦੇ ਪਰਤਾਪ ਨੂੰ ਅਤੇ ਜਾਨ ਤੇ ਮਾਸ ਨੂੰ ਮਿਟਾ ਦੇਵੇਗਾ, ਜਿਵੇਂ ਕੋਈ ਰੋਗੀ ਜਾਂਦਾ ਰਹਿੰਦਾ ਹੈ। 19ਉਹ ਦੇ ਜੰਗਲਾਂ ਦੇ ਰੁੱਖਾਂ ਦੀ ਗਿਣਤੀ ਐਨੀ ਥੋੜ੍ਹੀ ਹੋਵੇਗੀ ਕਿ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇਗਾ। 20ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ।
ਸ਼ਾਮ ਦੀ ਪ੍ਰਾਰਥਨਾ: ਪਾਠ
6ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ। 7ਅਤੇ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਜਲ ਪਰਲੋ ਦੇ ਕਾਰਨ ਉਹ ਦੇ ਨਾਲ ਕਿਸ਼ਤੀ ਵਿੱਚ ਗਏ। 8ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ 9ਦੋ-ਦੋ ਅਰਥਾਤ ਨਰ ਮਾਦਾ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ।
ਸ਼ਾਮ ਦੀ ਪ੍ਰਾਰਥਨਾ: ਪਾਠ
12ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ। 13ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ। 14ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ, 15ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ, 16ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ, 17ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ! 18ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 18 ਸਿਵਲ ਕੈਲੰਡਰ ਦਾ ਮਾਰਚ 31 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ