Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 1

ਆਰਥੋਡਾਕਸ ਕੈਲੰਡਰ · 19 ਮਾਰਚ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 1 ਅਪ੍ਰੈਲ 2027

ਵੀਰਵਾਰ · ਵੱਡੇ ਚਾਲੀਸੇ ਦਾ ਤੀਜਾ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Holy Martyrs Chrysanthus and Daria and with them Martyrs Claudius the Tribune with his wife Hilaria and their sons Jason and Maurus, and Diodorus the Priest and Marianus the Deacon at Rome († 283)

ਵੱਡਾ ਚਾਲੀਸਾ

ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਛੇਵਾਂ ਘੰਟਾ

ਯਸਾ 11:10–12:2

10ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ। 11ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ। 12ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ। 13ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ। 14ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੋਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ। 15ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ। 16ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸ਼ੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ। 12:1ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ। 2ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।

ਸ਼ਾਮ ਦੀ ਪ੍ਰਾਰਥਨਾ: ਪਾਠ

ਉਤ 7:11–8:3

11ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ 12ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ। 13ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ। 14ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ। 15ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ। 16ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ। 17ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ। 18ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਉੱਤੇ ਬਹੁਤ ਹੀ ਵੱਧ ਗਿਆ, ਅਤੇ ਕਿਸ਼ਤੀ ਪਾਣੀ ਦੇ ਉੱਤੇ ਤਰਦੀ ਰਹੀ। 19ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ। 20ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਰਬਤ ਵੀ ਡੁੱਬ ਗਏ। 21ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ। 22ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ। 23ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ। 24ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ। 8:1ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ। 2ਡੁੰਘਿਆਈ ਦੇ ਸੋਤੇ ਅਤੇ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਵਰਖਾ ਰੁੱਕ ਗਈ। 3ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 10:1–22

1ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ। 2ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ। 3ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ। 4ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ। 5ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ। 6ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ। 7ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ। 8ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ, ਪਰ ਬਕਵਾਸੀ ਮੂਰਖ ਡਿੱਗ ਪੈਂਦਾ ਹੈ। 9ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ। 10ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ। 11ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ। 12ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ। 13ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ, ਅਤੇ ਬੇਸਮਝ ਦੀ ਪਿੱਠ ਲਈ ਸੋਟੀ ਹੈ। 14ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ। 15ਧਨੀ ਦਾ ਧਨ ਉਹ ਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦੀ ਕੰਗਾਲੀ ਉਹਨਾਂ ਦੇ ਵਿਨਾਸ਼ ਦਾ ਕਾਰਨ ਹੈ। 16ਧਰਮੀ ਦੀ ਮਿਹਨਤ ਜੀਵਨ ਲਈ ਹੁੰਦੀ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ। 17ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ। 18ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ। 19ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ। 20ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ। 21ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ। 22ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 19 ਸਿਵਲ ਕੈਲੰਡਰ ਦਾ ਅਪ੍ਰੈਲ 1 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ