ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 2
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 2 ਅਪ੍ਰੈਲ 2027
ਸ਼ੁੱਕਰਵਾਰ · ਪਾਸਕਾ ਦਾ ਅੱਠਵਾਰਾ
ਤਿਉਹਾਰ ਅਤੇ ਸੰਤ
ਪਾਸਕਾ ਦੇ ਅੱਠਵਾਰੇ ਦਾ ਸ਼ੁੱਕਰਵਾਰ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
1ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ। 2ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ। 3ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ। 4ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ। 5ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ। 6ਅੰਨਾਸ ਪ੍ਰਧਾਨ ਜਾਜਕ, ਕਯਾਫ਼ਾ, ਯੂਹੰਨਾ, ਸਿਕੰਦਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ। 7ਫਿਰ ਉਹਨਾਂ ਨੂੰ ਵਿਚਾਲੇ ਖੜ੍ਹਾ ਕਰਕੇ ਪੁੱਛਿਆ, ਤੁਸੀਂ ਕਿਹੜੀ ਸਮਰੱਥਾ ਜਾਂ ਕਿਹੜੇ ਨਾਮ ਨਾਲ ਇਹ ਕੀਤਾ? 8ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ, 9ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ। 10ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ। 11ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ। 12ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
ਜਵਾਬੀ ਭਜਨ
1ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ! 2ਇਸਰਾਏਲ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ। 4ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਕਿ ਉਹ ਦੀ ਦਯਾ ਸਦੀਪਕ ਹੈ! 22ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। 23ਇਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ। 24ਇਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ! 25ਹੇ ਯਹੋਵਾਹ, ਬੇਨਤੀ ਹੈ, ਬਚਾ ਲੈ, ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ! 26ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ। 27ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸ਼ੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, ਜਗਵੇਦੀ ਦੇ ਸਿੰਗਾਂ ਤੱਕ।
ਇੰਜੀਲ
1ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ। 2ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ। 3ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ। 4ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ। 5ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।” 6ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ। 7ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ 8ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ। 9ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ। 10ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।” 11ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ। 12ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ। 13ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ। 14ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ।
ਅੱਜ ਦੇ ਸੰਤ
- ਪਾਓਲਾ ਦੇ ਸੰਤ ਫ਼੍ਰਾਂਸਿਸ, ਇਕਾਂਤਵਾਸੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ