Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 3

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 3 ਅਪ੍ਰੈਲ 2027

ਸ਼ਨੀਵਾਰ · ਪਾਸਕਾ ਦਾ ਅੱਠਵਾਰਾ

ਤਿਉਹਾਰ ਅਤੇ ਸੰਤ

ਪਾਸਕਾ ਦੇ ਅੱਠਵਾਰੇ ਦਾ ਸ਼ਨੀਵਾਰ

ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 4:13–21

13ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ। 14ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ। 15ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ। 16ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ। 17ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ। 18ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ। 19ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?। 20ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ। 21ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।

ਜਵਾਬੀ ਭਜਨ

ਜ਼ਬੂ 118:1, 14–16, 18–21

1ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ! 14ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈ। 15ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ। 16ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ। 18ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ। 19ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ। 20ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ। 21ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।

ਇੰਜੀਲ

ਮਰਕੁ 16:9–15

9ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ। 10ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ। 11ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ। 12ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ। 13ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ। 14ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ। 15ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ