ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 3
ਆਰਥੋਡਾਕਸ ਕੈਲੰਡਰ · 21 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 3 ਅਪ੍ਰੈਲ 2027
ਸ਼ਨੀਵਾਰ · ਵੱਡੇ ਚਾਲੀਸੇ ਦਾ ਤੀਜਾ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
ਯਾਦ ਦਾ ਸ਼ਨੀਵਾਰ
ਵੱਡਾ ਚਾਲੀਸਾ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ (ਸੁਰਗਵਾਸੀਆਂ ਲਈ)
13ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ। 14ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ। 15ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ। 16ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। 17ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।
ਪੱਤ੍ਰੀ
32ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ। 33ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਉਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰ੍ਹਾਂ ਦੁਰਦਸ਼ਾ ਹੁੰਦੀ ਸੀ। 34ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ। 35ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ। 36ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ। 37ਇਹ ਲਿਖਿਆ ਹੈ, ਹੁਣ ਥੋੜ੍ਹਾ ਜਿਹਾ ਸਮਾਂ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਸਮਾਂ ਨਾ ਲਾਵੇਗਾ। 38ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ।
ਇੰਜੀਲ (ਸੁਰਗਵਾਸੀਆਂ ਲਈ)
24ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। 25ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ। 26ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। 27ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। 28ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। 29ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।” 30“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
ਇੰਜੀਲ
14ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ। 15ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਨ੍ਹਾਂ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ। 16ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ? 17ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 21 ਸਿਵਲ ਕੈਲੰਡਰ ਦਾ ਅਪ੍ਰੈਲ 3 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ