ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 4
ਆਰਥੋਡਾਕਸ ਕੈਲੰਡਰ · 22 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 4 ਅਪ੍ਰੈਲ 2027
ਐਤਵਾਰ · ਸੁਰ 3
ਤਿਉਹਾਰ ਅਤੇ ਸੰਤ
ਵੱਡੇ ਚਾਲੀਸੇ ਦਾ ਤੀਜਾ ਐਤਵਾਰ
ਬਹੁਮੁੱਲੀ ਸਲੀਬ ਦਾ ਸਤਿਕਾਰ
ਵੱਡਾ ਚਾਲੀਸਾ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ 11ਵੀਂ ਇੰਜੀਲ
15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।” 16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।” 17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ। 18ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” 19ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।” 20ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?” 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?” 22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।” 23ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?” 24ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ। 25ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।
ਪੱਤ੍ਰੀ
14ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ। 15ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ। 16ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ। 5:1ਹਰੇਕ ਪ੍ਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦੇ ਕੰਮਾਂ ਦੇ ਲਈ ਮਨੁੱਖਾਂ ਦੇ ਹੀ ਲਈ ਥਾਪਿਆ ਜਾਂਦਾ ਹੈ, ਤਾਂ ਕਿ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ। 2ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸਕਦਾ ਹੈ, ਕਿਉਂ ਜੋ ਉਹ ਆਪ ਵੀ ਕਮਜ਼ੋਰੀਆਂ ਵਿੱਚ ਘੇਰਿਆ ਹੋਇਆ ਰਹਿੰਦਾ ਹੈ। 3ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਉਹ ਨੂੰ ਆਪਣੇ ਪਾਪਾਂ ਦੇ ਲਈ ਵੀ ਬਲੀ ਚੜ੍ਹਾਉਣੀ ਪੈਂਦੀ ਹੈ। 4ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ। 5ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਈ ਦਿੱਤੀ ਜੋ ਪ੍ਰਧਾਨ ਜਾਜਕ ਬਣੇ, ਸਗੋਂ ਉਸ ਨੇ ਜਿਸ ਨੇ ਉਹ ਨੂੰ ਆਖਿਆ, - ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ। 6ਜਿਵੇਂ ਉਹ ਇੱਕ ਹੋਰ ਥਾਂ ਵਿੱਚ ਆਖਦਾ ਹੈ ਕਿ ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।
ਇੰਜੀਲ
34ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। 35ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ। 36ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ? 37ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ? 38ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ। 9:1ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 22 ਸਿਵਲ ਕੈਲੰਡਰ ਦਾ ਅਪ੍ਰੈਲ 4 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ