ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 5
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 5 ਅਪ੍ਰੈਲ 2027
ਸੋਮਵਾਰ · ਪਾਸਕਾ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਪ੍ਰਭੂ ਦੇ ਦੇਹ-ਧਾਰਨ ਦਾ ਸ਼ੁਭ ਸਮਾਚਾਰ
ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
10ਫੇਰ ਯਹੋਵਾਹ ਨੇ ਆਹਾਜ਼ ਨੂੰ ਇਹ ਵੀ ਆਖਿਆ, 11ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ, 12ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ। 13ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ? 14ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ। 8:10ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ।
ਜਵਾਬੀ ਭਜਨ
6ਬਲੀਦਾਨ ਅਤੇ ਭੇਟ ਤੋਂ ਤੂੰ ਪਰਸੰਨ ਨਹੀਂ ਹੁੰਦਾ, ਤੂੰ ਮੇਰੇ ਕੰਨ ਖੋਲੇ ਹਨ, ਹੋਮ ਬਲੀ ਅਤੇ ਪਾਪ ਬਲੀ ਤੂੰ ਨਹੀਂ ਚਾਹੀ। 7ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ! ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ 8ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ। 9ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ। 10ਮੈਂ ਤੇਰੇ ਧਰਮ ਨੂੰ ਆਪਣੇ ਮਨ ਵਿੱਚ ਲੋਕਾਂ ਨਹੀਂ ਛੱਡਿਆ, ਮੈਂ ਸਗੋਂ ਤੇਰੀ ਵਫ਼ਾਦਾਰੀ ਅਤੇ ਤੇਰੀ ਮੁਕਤੀ ਦਾ ਚਰਚਾ ਕੀਤਾ, ਮੈਂ ਤੇਰੀ ਦਯਾ ਅਤੇ ਸਚਿਆਈ ਮਹਾਂ-ਸਭਾ ਤੋਂ ਨਹੀਂ ਛਿਪਾਈ।
ਦੂਜਾ ਪਾਠ
4ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ। 5ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ। 6ਹੋਮ ਬਲੀ ਅਤੇ ਪਾਪ ਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ, 7ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ। 8ਉੱਪਰ ਜੋ ਕਹਿੰਦਾ ਹੈ ਕਿ ਤੂੰ ਬਲੀਦਾਨਾਂ, ਭੇਟਾਂ, ਹੋਮ ਬਲੀਆਂ ਅਤੇ ਪਾਪ ਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, ਪਰ ਇਹ ਬਿਵਸਥਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ 9ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ। 10ਅਤੇ ਉਸੇ ਇੱਛਾ ਕਰਕੇ ਅਸੀਂ ਯਿਸੂ ਮਸੀਹ ਦੀ ਦੇਹੀ ਦੇ ਇੱਕੋ ਵਾਰ ਬਲੀਦਾਨ ਚੜ੍ਹਾਏ ਜਾਣ ਦੇ ਰਾਹੀਂ ਪਵਿੱਤਰ ਕੀਤੇ ਗਏ ਹਾਂ।
ਇੰਜੀਲ
26ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ 27ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ। 28ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ। 29ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? 30ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ 31ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। 32ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। 33ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। 34ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। 35ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ। 36ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ। 37ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ। 38ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।
ਅੱਜ ਦੇ ਸੰਤ
- ਸੰਤ ਵਿਨਸੈਂਟ ਫ਼ੇਰਰ, ਪਾਦਰੀ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ