Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 6

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 6 ਅਪ੍ਰੈਲ 2027

ਮੰਗਲਵਾਰ · ਪਾਸਕਾ ਸਮੇਂ ਦਾ ਦੂਜਾ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਦੂਜੇ ਹਫ਼ਤੇ ਦਾ ਮੰਗਲਵਾਰ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 4:32–37

32ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ। 33ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ। 34ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ। 35ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ। 36ਯੂਸੁਫ਼ ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਸ਼ਾਂਤੀ ਦਾ ਪੁੱਤਰ ਨਾਮ ਰੱਖਿਆ ਸੀ ਜਿਹੜਾ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ। 37ਉਹ ਦੇ ਕੋਲ ਆਪਣੀ ਜ਼ਮੀਨ ਸੀ ਉਸ ਨੇ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।

ਜਵਾਬੀ ਭਜਨ

ਜ਼ਬੂ 93:1–2, 5

1ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ। 2ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ। 5ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ।

ਇੰਜੀਲ

ਯੂਹ 3:7–15

7ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’ 8ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।” 9ਨਿਕੋਦਿਮੁਸ ਨੇ ਪੁੱਛਿਆ, “ਇਹ ਕਿਵੇਂ ਹੋ ਸਕਦਾ?” 10ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ? 11ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ। 12ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ? 13ਮਨੁੱਖ ਦੇ ਪੁੱਤਰ ਤੋਂ ਬਿਨਾਂ, ਜੋ ਕੋਈ ਸਵਰਗ ਤੋਂ ਹੇਠਾਂ ਉਤਰਿਆ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ। 14ਜਿਸ ਤਰ੍ਹਾਂ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ, ਇਸੇ ਤਰ੍ਹਾਂ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਵੇ। 15ਇਉਂ ਜੋ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਉੱਤੇ ਵਿਸ਼ਵਾਸ ਕਰੇ ਉਹ ਸਦੀਪਕ ਜੀਵਨ ਪਾਵੇ।”

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ