ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 6
ਆਰਥੋਡਾਕਸ ਕੈਲੰਡਰ · 24 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 6 ਅਪ੍ਰੈਲ 2027
ਮੰਗਲਵਾਰ · ਵੱਡੇ ਚਾਲੀਸੇ ਦਾ ਚੌਥਾ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Forefeast of the Annunciation
ਵੱਡਾ ਚਾਲੀਸਾ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਛੇਵਾਂ ਘੰਟਾ
1ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ਼ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ! 2ਤੂੰ ਤਾਂ ਸ਼ਹਿਰ ਨੂੰ ਮਲਬਾ ਅਤੇ ਗੜ੍ਹ ਵਾਲੇ ਨਗਰ ਨੂੰ ਖੰਡਰ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ ਰਿਹਾ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ। 3ਇਸ ਲਈ ਬਲਵੰਤ ਲੋਕ ਤੇਰੀ ਮਹਿਮਾ ਕਰਨਗੇ, ਡਰਾਉਣੀਆਂ ਕੌਮਾਂ ਦਾ ਨਗਰ ਤੇਰੇ ਤੋਂ ਡਰੇਗਾ। 4ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ। 5ਸੁੱਕੇ ਥਾਂ ਦੀ ਗਰਮੀ ਵਾਂਗੂੰ ਤੂੰ ਪਰਦੇਸੀਆਂ ਦੇ ਰੌਲ਼ੇ ਨੂੰ ਬੰਦ ਕਰ ਦੇਵੇਂਗਾ, ਜਿਵੇਂ ਗਰਮੀ ਬੱਦਲ ਦੇ ਸਾਯੇ ਨਾਲ, ਉਸੇ ਤਰ੍ਹਾਂ ਜ਼ਾਲਮਾਂ ਦਾ ਭਜਨ ਧੀਮਾ ਹੋ ਜਾਵੇਗਾ। 6ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ। 7ਅਤੇ ਇਸ ਪਰਬਤ ਤੇ ਉਸ ਪੜਦੇ ਨੂੰ ਨਾਸ ਕਰੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਉੱਤੇ ਪਿਆ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ ਲਟਕਦਾ ਹੈ। 8ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ। 9ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ।
ਸ਼ਾਮ ਦੀ ਪ੍ਰਾਰਥਨਾ: ਪਾਠ
8ਪਰਮੇਸ਼ੁਰ ਨੂਹ ਅਤੇ ਉਸ ਦੇ ਪੁੱਤਰਾਂ ਨਾਲ ਬੋਲਿਆ, 9ਮੈਂ, ਵੇਖੋ, ਮੈਂ ਹੀ ਆਪਣਾ ਨੇਮ ਤੁਹਾਡੇ ਨਾਲ ਅਤੇ ਤੁਹਾਡੇ ਬਾਅਦ ਤੁਹਾਡੀ ਅੰਸ ਨਾਲ ਬੰਨ੍ਹਾਂਗਾ, 10ਅਤੇ ਹਰੇਕ ਜੀਉਂਦੇ ਪ੍ਰਾਣੀ ਨਾਲ ਜੋ ਤੁਹਾਡੇ ਸੰਗ ਹੈ, ਅਰਥਾਤ ਹਰੇਕ ਪੰਛੀ, ਪਸ਼ੂ, ਧਰਤੀ ਦੇ ਹਰੇਕ ਜਾਨਵਰ, ਸਗੋਂ ਹਰ ਇੱਕ ਦੇ ਨਾਲ ਜਿਹੜਾ ਕਿਸ਼ਤੀ ਤੋਂ ਨਿੱਕਲਿਆ ਹੈ। 11ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ। 12ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ। 13ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ। ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ। 14ਜਦੋਂ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਦ ਇਹ ਸਤਰੰਗੀ ਪੀਂਘ ਬੱਦਲਾਂ ਵਿੱਚ ਵਿਖਾਈ ਦੇਵੇਗੀ। 15ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ ਕਰੇ। 16ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖ ਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ। 17ਫਿਰ ਪਰਮੇਸ਼ੁਰ ਨੇ ਨੂਹ ਨੂੰ ਕਿਹਾ, ਇਹ ਉਸ ਨੇਮ ਦਾ ਨਿਸ਼ਾਨ ਹੈ ਜੋ ਮੈਂ ਆਪਣੇ ਅਤੇ ਧਰਤੀ ਦੇ ਸਾਰੇ ਪ੍ਰਾਣੀਆਂ ਦੇ ਵਿਚਕਾਰ ਠਹਿਰਾਇਆ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
8ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ। 9ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ, ਉਸ ਨਾਲੋਂ ਉਹ ਛੋਟਾ ਮਨੁੱਖ ਚੰਗਾ ਹੈ, ਜਿਸ ਦੇ ਕੋਲ ਦਾਸ ਹੈ। 10ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ। 11ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ। 12ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ। 13ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ। 14ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ। 15ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ। 16ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ। 17ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ। 18ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ। 19ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ। 20ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ। 21ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ। 22ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ (ਸ਼ੁਭ ਸਮਾਚਾਰ ਦੇ ਤਿਉਹਾਰ ਲਈ)
10ਯਾਕੂਬ ਬਏਰਸ਼ਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ, 11ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਿਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ। 12ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ। 13ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ। 14ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ। 15ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ। 16ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ। 17ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ (ਸ਼ੁਭ ਸਮਾਚਾਰ ਦੇ ਤਿਉਹਾਰ ਲਈ)
27ਜਦੋਂ ਇਹ ਦਿਨ ਪੂਰੇ ਹੋਣਗੇ, ਤਾਂ ਇਸ ਤਰ੍ਹਾਂ ਹੋਵੇਗਾ ਕਿ ਅੱਠਵੇਂ ਦਿਨ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁੱਖ ਦੀਆਂ ਭੇਟਾਂ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। 44:1ਤਦ ਉਹ ਮਨੁੱਖ ਮੈਨੂੰ ਪਵਿੱਤਰ ਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ। 2ਯਹੋਵਾਹ ਨੇ ਮੈਨੂੰ ਆਖਿਆ ਕਿ ਇਹ ਫਾਟਕ ਬੰਦ ਰਹੇਗਾ ਅਤੇ ਖੋਲ੍ਹਿਆ ਨਹੀਂ ਜਾਵੇਗਾ, ਨਾ ਕੋਈ ਮਨੁੱਖ ਅੰਦਰ ਵੜੇਗਾ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਵਿੱਚੋਂ ਅੰਦਰ ਆਇਆ ਹੈ, ਇਸ ਲਈ ਇਹ ਬੰਦ ਰਹੇਗਾ। 3ਪਰ ਰਾਜਕੁਮਾਰ ਇਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਹ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ। 4ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ।
ਸ਼ਾਮ ਦੀ ਪ੍ਰਾਰਥਨਾ: ਪਾਠ (ਸ਼ੁਭ ਸਮਾਚਾਰ ਦੇ ਤਿਉਹਾਰ ਲਈ)
1ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ੍ਹ ਲਏ ਹਨ। 2ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ। 3ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ, 4ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ, 5ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ! 6ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ! 7ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ। 8ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ। 9ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ। 10ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ। 11ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 24 ਸਿਵਲ ਕੈਲੰਡਰ ਦਾ ਅਪ੍ਰੈਲ 6 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ