Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 7

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 7 ਅਪ੍ਰੈਲ 2027

ਬੁੱਧਵਾਰ · ਪਾਸਕਾ ਸਮੇਂ ਦਾ ਦੂਜਾ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਦੂਜੇ ਹਫ਼ਤੇ ਦਾ ਬੁੱਧਵਾਰ

ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਜੌਨ ਬੈਪਟਿਸਟ ਡੀ ਲਾ ਸਾਲ, ਪਾਦਰੀ · ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 5:17–26

17ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ। 18ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ। 19ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ, 20ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ। 21ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ। 22ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ। 23ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ। 24ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ? 25ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ! 26ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।

ਜਵਾਬੀ ਭਜਨ

ਜ਼ਬੂ 34:1–8

1ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ। 2ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ। 3ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ। 4ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ। 5ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ। 6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ। 7ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ। 8ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।

ਇੰਜੀਲ

ਯੂਹ 3:16–21

16ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। 17ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ। 18ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ। 19ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ। 20ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ। 21ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ