ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 7
ਆਰਥੋਡਾਕਸ ਕੈਲੰਡਰ · 25 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 7 ਅਪ੍ਰੈਲ 2027
ਬੁੱਧਵਾਰ · ਵੱਡੇ ਚਾਲੀਸੇ ਦਾ ਚੌਥਾ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
The Annunciation of our Most Holy Lady, Theotokos and Ever-Virgin Mary
ਵੱਡਾ ਚਾਲੀਸਾ
ਮੱਛੀ ਦੀ ਇਜਾਜ਼ਤ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ: ਇੰਜੀਲ (ਸ਼ੁਭ ਸਮਾਚਾਰ ਦੇ ਤਿਉਹਾਰ ਲਈ)
39ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ। 40ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ। 41ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ। 42ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ। 43ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? 44ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ। 45ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ। 46ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, 47ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, 48ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, 49ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। 56ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।
ਛੇਵਾਂ ਘੰਟਾ
21ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ। 27:1ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ। 2ਉਸ ਦਿਨ ਇੱਕ ਸੋਹਣੇ ਫਲਦਾਰ ਅੰਗੂਰੀ ਬਾਗ਼, ਲਈ ਮਿੱਠਾ ਗੀਤ ਗਾਇਓ! 3ਮੈਂ ਯਹੋਵਾਹ ਉਹ ਦਾ ਰਾਖ਼ਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਕਿਤੇ ਅਜਿਹਾ ਨਾ ਹੋਵੇ ਕਿ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ-ਦਿਨ ਉਹ ਦੀ ਰਾਖੀ ਕਰਾਂਗਾ। 4ਮੈਨੂੰ ਗੁੱਸਾ ਨਹੀਂ। ਜੇਕਰ ਕੰਡੇ ਅਤੇ ਕੰਡਿਆਲੇ ਮੇਰੇ ਵਿਰੁੱਧ ਲੜਾਈ ਵਿੱਚ ਹੁੰਦੇ! ਮੈਂ ਉਨ੍ਹਾਂ ਦੇ ਉੱਤੇ ਚੜ੍ਹਾਈ ਕਰਦਾ, ਮੈਂ ਉਨ੍ਹਾਂ ਨੂੰ ਇਕੱਠੇ ਸਾੜ ਸੁੱਟਦਾ। 5ਜਾਂ ਉਹ ਮੇਰੀ ਓਟ ਨੂੰ ਤਕੜੇ ਹੋ ਕੇ ਫੜ੍ਹਨ, ਉਹ ਮੇਰੇ ਨਾਲ ਸੁਲਾਹ ਕਰਨ, ਹਾਂ, ਮੇਰੇ ਨਾਲ ਸੁਲਾਹ ਕਰਨ। 6ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਨੂੰ ਫਲ ਨਾਲ ਭਰ ਦੇਵੇਗਾ। 7ਕੀ ਉਸ ਨੇ ਉਹਨਾਂ ਨੂੰ ਅਜਿਹਾ ਮਾਰਿਆ, ਜਿਵੇਂ ਉਸ ਨੇ ਉਹਨਾਂ ਦੇ ਮਾਰਨ ਵਾਲਿਆਂ ਨੂੰ ਮਾਰਿਆ? ਜਾਂ ਕੀ ਉਹ ਉਸ ਤਰ੍ਹਾਂ ਵੱਢੇ ਗਏ, ਜਿਵੇਂ ਉਹਨਾਂ ਦੇ ਵੱਢਣ ਵਾਲੇ ਵੱਢੇ ਗਏ? 8ਜਦ ਤੂੰ ਉਹਨਾਂ ਨੂੰ ਕੱਢਿਆ ਤਾਂ ਤੂੰ ਗਿਣ-ਗਿਣ ਕੇ ਉਹਨਾਂ ਨੂੰ ਦੁੱਖ ਦਿੱਤਾ, ਉਹ ਨੇ ਉਹਨਾਂ ਨੂੰ ਪੂਰਬੀ ਹਵਾ ਦੇ ਦਿਨ ਵਿੱਚ ਆਪਣੀ ਤੇਜ਼ ਹਨੇਰੀ ਨਾਲ ਉਡਾ ਦਿੱਤਾ। 9ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪ੍ਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ।
ਸ਼ਾਮ ਦੀ ਪ੍ਰਾਰਥਨਾ: ਪਾਠ
18ਨੂਹ ਦੇ ਪੁੱਤਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਉਹ ਸ਼ੇਮ, ਹਾਮ ਅਤੇ ਯਾਫ਼ਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ। 19ਇਹ ਨੂਹ ਦੇ ਤਿੰਨ ਪੁੱਤਰ ਸਨ ਅਤੇ ਇਨ੍ਹਾਂ ਤੋਂ ਹੀ ਸਾਰੀ ਧਰਤੀ ਆਬਾਦ ਹੋਈ। 20ਨੂਹ ਖੇਤੀ ਕਰਨ ਲੱਗਾ ਅਤੇ ਉਸ ਨੇ ਅੰਗੂਰ ਦਾ ਬਾਗ਼ ਲਾਇਆ। 21ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ। 22ਤਦ ਕਨਾਨ ਦੇ ਪਿਤਾ ਹਾਮ ਨੇ ਆਪਣੇ ਪਿਤਾ ਦਾ ਨੰਗੇਜ਼ ਵੇਖਿਆ ਅਤੇ ਉਸ ਨੇ ਆਪਣੇ ਦੋਹਾਂ ਭਰਾਵਾਂ ਨੂੰ ਜੋ ਬਾਹਰ ਸਨ, ਜਾ ਕੇ ਦੱਸਿਆ। 23ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ। 24ਜਦ ਨੂਹ ਦਾ ਨਸ਼ਾ ਉਤਰ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਛੋਟੇ ਪੁੱਤਰ ਨੇ ਉਸ ਦੇ ਨਾਲ ਕੀ ਕੀਤਾ ਸੀ। 25ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ। ਉਹ ਆਪਣੇ ਭਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ। 26ਉਸ ਨੇ ਇਹ ਵੀ ਆਖਿਆ, ਸ਼ੇਮ ਦਾ ਪਰਮੇਸ਼ੁਰ ਯਹੋਵਾਹ ਧੰਨ ਹੋਵੇ ਅਤੇ ਕਨਾਨ ਸ਼ੇਮ ਦਾ ਦਾਸ ਹੋਵੇ। 27ਪਰਮੇਸ਼ੁਰ ਯਾਫ਼ਥ ਦੀ ਪੀੜ੍ਹੀ ਨੂੰ ਵਧਾਵੇ, ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ। 28ਪਰਲੋ ਤੋਂ ਬਾਅਦ ਨੂਹ ਤਿੰਨ ਸੌ ਪੰਜਾਹ ਸਾਲਾਂ ਤੱਕ ਜੀਉਂਦਾ ਰਿਹਾ 29ਅਤੇ ਨੂਹ ਦੀ ਸਾਰੀ ਉਮਰ ਨੌ ਸੌ ਪੰਜਾਹ ਸਾਲ ਹੋਈ, ਤਦ ਉਹ ਮਰ ਗਿਆ। 10:1ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ।
ਸ਼ਾਮ ਦੀ ਪ੍ਰਾਰਥਨਾ: ਪਾਠ
23ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ। 24ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ। 25ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ। 26ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭਟਕਾ ਦਿੰਦੀ ਹੈ। 27ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ। 28ਧਰਮ ਦੇ ਰਾਹ ਵਿੱਚ ਜੀਵਨ ਮਿਲਦਾ ਹੈ, ਅਤੇ ਉਹ ਦੇ ਮਾਰਗਾਂ ਵਿੱਚ ਮੌਤ ਦਾ ਪਤਾ ਵੀ ਨਹੀਂ। 13:1ਬੁੱਧਵਾਨ ਪੁੱਤਰ ਤਾਂ ਆਪਣੇ ਪਿਤਾ ਦੀ ਸਿੱਖਿਆ ਸੁਣਦਾ ਹੈ, ਪਰ ਠੱਠਾ ਕਰਨ ਵਾਲਾ ਤਾੜਨਾ ਨੂੰ ਨਹੀਂ ਸੁਣਦਾ। 2ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ ਪ੍ਰਾਪਤ ਕਰਦਾ ਹੈ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ। 3ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ। 4ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ। 5ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ। 6ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ। 7ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ। 8ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ। 9ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
ਸ਼ਾਮ ਦੀ ਪ੍ਰਾਰਥਨਾ: ਪਾਠ (ਸ਼ੁਭ ਸਮਾਚਾਰ ਦੇ ਤਿਉਹਾਰ ਲਈ)
1ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ ਹੋਰੇਬ ਦੇ ਕੋਲ ਆਇਆ। 2ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ। 3ਤਦ ਮੂਸਾ ਨੇ ਆਖਿਆ, ਮੈਂ ਇੱਕ ਪਾਸੇ ਵੱਲੋਂ ਹੋ ਕੇ ਜਾਂਵਾਂਗਾ ਅਤੇ ਇਸ ਵੱਡੇ ਨਜ਼ਾਰੇ ਨੂੰ ਵੇਖਾਂਗਾ ਕਿ ਕਿਉਂ ਝਾੜੀ ਨਹੀਂ ਸੜਦੀ। 4ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ!” ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ।” 5ਫਿਰ ਉਸ ਨੇ ਆਖਿਆ, ਇੱਧਰ ਨੇੜੇ ਨਾ ਆ। ਆਪਣਿਆਂ ਪੈਰਾਂ ਦੀ ਜੁੱਤੀ ਲਾਹ ਦੇ ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈਂ, ਪਵਿੱਤਰ ਭੂਮੀ ਹੈ। 6ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ। 7ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ। 8ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।
ਸ਼ਾਮ ਦੀ ਪ੍ਰਾਰਥਨਾ: ਪਾਠ (ਸ਼ੁਭ ਸਮਾਚਾਰ ਦੇ ਤਿਉਹਾਰ ਲਈ)
22ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ। 23ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ। 24ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ, ਜਦ ਵਗਦੇ ਸੋਤੇ ਨਹੀਂ ਸਨ, ਤਦ ਤੋਂ ਹੀ ਮੈਂ ਪੈਦਾ ਹੋਈ। 25ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਂ ਪੈਦਾ ਹੋਈ। 26ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ, ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ। 27ਜਦ ਉਹ ਨੇ ਅਕਾਸ਼ ਸਥਿਰ ਕੀਤੇ, ਮੈਂ ਉੱਥੇ ਹੀ ਸੀ, ਜਦ ਗਹਿਰੇ ਸਾਗਰਾਂ ਉੱਤੇ ਅਕਾਸ਼ ਮੰਡਲ ਠਹਿਰਾਇਆ। 28ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ, 29ਜਦ ਉਹ ਨੇ ਸਮੁੰਦਰ ਦੀਆਂ ਹੱਦਾਂ ਠਹਿਰਾਈਆਂ, ਤਾਂ ਜੋ ਪਾਣੀ ਉਹ ਦੇ ਹੁਕਮੋਂ ਬਾਹਰ ਨਾ ਜਾਵੇ, ਅਤੇ ਜਦ ਉਹ ਨੇ ਧਰਤੀ ਦੀਆਂ ਨੀਹਾਂ ਠਹਿਰਾਈਆਂ, 30ਤਦ ਮੈਂ ਰਾਜ ਮਿਸਤਰੀ ਦੇ ਵਾਂਗੂੰ ਉਹ ਦੇ ਨਾਲ ਸੀ, ਮੈਂ ਹਰ ਰੋਜ਼ ਉਸ ਦਾ ਅਨੰਦ ਸੀ, ਹਰ ਵੇਲੇ ਉਹ ਦੇ ਸਾਹਮਣੇ ਮਗਨ ਰਹਿੰਦੀ ਸੀ,
ਪੱਤ੍ਰੀ (ਸ਼ੁਭ ਸਮਾਚਾਰ ਦੇ ਤਿਉਹਾਰ ਲਈ)
11ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ। 12ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ। 13ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ। 14ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ। 15ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ। 16ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ। 17ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ। 18ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
ਇੰਜੀਲ (ਸ਼ੁਭ ਸਮਾਚਾਰ ਦੇ ਤਿਉਹਾਰ ਲਈ)
24ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ, 25“ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।” 26ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ 27ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ। 28ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ। 29ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? 30ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ 31ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। 32ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। 33ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। 34ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। 35ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ। 36ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ। 37ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ। 38ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 25 ਸਿਵਲ ਕੈਲੰਡਰ ਦਾ ਅਪ੍ਰੈਲ 7 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ