ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 8
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 8 ਅਪ੍ਰੈਲ 2027
ਵੀਰਵਾਰ · ਪਾਸਕਾ ਸਮੇਂ ਦਾ ਦੂਜਾ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦੇ ਦੂਜੇ ਹਫ਼ਤੇ ਦਾ ਵੀਰਵਾਰ
ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
27ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ। 28ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ। 29ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ। 30ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ। 31ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ। 32ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ। 33ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।
ਜਵਾਬੀ ਭਜਨ
1ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ। 8ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ। 16ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ। 17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ। 18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ। 19ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
ਇੰਜੀਲ
31“ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ। 32ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ। 33ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ। 34ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ। 35ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ। 36ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ