Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 9

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 9 ਅਪ੍ਰੈਲ 2027

ਸ਼ੁੱਕਰਵਾਰ · ਪਾਸਕਾ ਸਮੇਂ ਦਾ ਦੂਜਾ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਦੂਜੇ ਹਫ਼ਤੇ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 5:34–42

34ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ 35ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ। 36ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ। 37ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ। 38ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ। 39ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ। 40ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ। 41ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ। 42ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!

ਜਵਾਬੀ ਭਜਨ

ਜ਼ਬੂ 27:1, 4, 13–14

1ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ? 4ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ। 13ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ। 14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!

ਇੰਜੀਲ

ਯੂਹ 6:1–15

1ਇਸ ਤੋਂ ਬਾਅਦ ਯਿਸੂ ਗਲੀਲ ਦੀ ਝੀਲ ਅਰਥਾਤ ਤਿਬਿਰਿਯਾਸ ਦੀ ਝੀਲ ਦੇ ਪਾਰ ਚੱਲਿਆ ਗਿਆ। 2ਬਹੁਤ ਸਾਰੇ ਲੋਕ ਉਸ ਦੇ ਨਾਲ ਗਏ, ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਚਮਤਕਾਰ ਵੇਖੇ ਸਨ। 3ਯਿਸੂ ਪਹਾੜ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ। 4ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਸੀ। 5ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫ਼ਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ।” 6ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ। 7ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।” 8ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸ਼ਮਊਨ ਪਤਰਸ ਦਾ ਭਰਾ ਸੀ, ਉਸ ਨੇ ਕਿਹਾ, 9“ਇੱਥੇ ਇੱਕ ਬੱਚਾ ਹੈ, ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨ੍ਹੇ ਸਾਰੇ ਲੋਕਾਂ ਲਈ ਕਿਵੇਂ ਪੂਰੀਆਂ ਹੋਣਗੀਆਂ?” 10ਯਿਸੂ ਨੇ ਆਖਿਆ, “ਲੋਕਾਂ ਨੂੰ ਕਹੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ, ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ। 11ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ। 12ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁੱਕੜੇ ਇਕੱਠੇ ਕਰ ਲਓ, ਕੁਝ ਵੀ ਖ਼ਰਾਬ ਨਾ ਕਰੋ।” 13ਤਾਂ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਬਚਿਆਂ ਹੋਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ। 14ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।” 15ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਰਾਜਾ ਬਣਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋ ਕੇ ਇਕੱਲਾ ਹੀ ਪਹਾੜ ਵੱਲ ਚਲਿਆ ਗਿਆ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ