ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 9
ਆਰਥੋਡਾਕਸ ਕੈਲੰਡਰ · 27 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 9 ਅਪ੍ਰੈਲ 2027
ਸ਼ੁੱਕਰਵਾਰ · ਵੱਡੇ ਚਾਲੀਸੇ ਦਾ ਚੌਥਾ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
Martyr Matrona of Thessalonica (3rd-4th C)
ਵੱਡਾ ਚਾਲੀਸਾ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਛੇਵਾਂ ਘੰਟਾ
13ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ, 14ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ਼ ਕੰਮ ਕਰਾਂਗਾ, ਅਚਰਜ਼ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ। 15ਹਾਏ ਉਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਯੋਜਨਾ ਲੁਕਾਉਣ ਦਾ ਵੱਡਾ ਜਤਨ ਕਰਦੇ ਹਨ! ਜਿਨ੍ਹਾਂ ਦੇ ਕੰਮ ਹਨੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ ਹੈ, ਅਤੇ ਕੌਣ ਸਾਨੂੰ ਜਾਣਦਾ ਹੈ? 16ਤੁਸੀਂ ਉਲਟ-ਪੁਲਟ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਉਸ ਨੇ ਮੈਨੂੰ ਨਹੀਂ ਬਣਾਇਆ, ਜਾਂ ਘੜਤ ਆਪਣੇ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਸਮਝ ਨਹੀਂ? 17ਕੀ ਥੋੜ੍ਹਾ ਹੀ ਚਿਰ ਬਾਕੀ ਨਹੀਂ ਜਦ ਲਬਾਨੋਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਜੰਗਲ ਜਿਹਾ ਗਿਣਿਆ ਜਾਵੇਗਾ। 18ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ, 19ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵਿੱਚ ਬਾਗ-ਬਾਗ ਹੋਣਗੇ, 20ਕਿਉਂ ਜੋ ਜ਼ਾਲਮ ਮਿਟ ਜਾਣਗੇ, ਠੱਠਾ ਕਰਨ ਵਾਲੇ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਮਿਟਾਏ ਜਾਣਗੇ, 21ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ। 22ਇਸ ਲਈ ਯਹੋਵਾਹ ਜਿਸ ਨੇ ਅਬਰਾਹਾਮ ਨੂੰ ਛੁਟਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਹ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ। 23ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈਅ ਮੰਨਣਗੇ।
ਸ਼ਾਮ ਦੀ ਪ੍ਰਾਰਥਨਾ: ਪਾਠ
1ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ। 2ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ। 3ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ। 4ਸੋ ਯਹੋਵਾਹ ਦੇ ਬਚਨ ਅਨੁਸਾਰ ਅਬਰਾਮ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਜਦੋਂ ਅਬਰਾਮ ਹਾਰਾਨ ਦੇਸ਼ ਤੋਂ ਨਿੱਕਲਿਆ, ਉਸ ਸਮੇਂ ਉਹ ਪੰਝੱਤਰ ਸਾਲ ਦਾ ਸੀ। 5ਇਸ ਤਰ੍ਹਾਂ ਅਬਰਾਮ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ ਅਤੇ ਉਸ ਸਾਰੇ ਧਨ ਨੂੰ ਜੋ ਉਨ੍ਹਾਂ ਨੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪ੍ਰਾਪਤ ਕੀਤਾ ਸੀ, ਲੈ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ ਅਤੇ ਉਹ ਕਨਾਨ ਦੇਸ਼ ਵਿੱਚ ਆ ਗਏ। 6ਅਬਰਾਮ ਉਸ ਦੇਸ਼ ਵਿੱਚੋਂ ਲੰਘਦੇ ਹੋਏ ਸ਼ਕਮ ਨੂੰ ਜਿੱਥੇ ਮੋਰਹ ਦੇ ਬਲੂਤ ਹਨ, ਪਹੁੰਚ ਗਿਆ। ਉਸ ਸਮੇਂ ਉੱਥੇ ਕਨਾਨੀ ਲੋਕ ਰਹਿੰਦੇ ਸਨ। 7ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ।
ਸ਼ਾਮ ਦੀ ਪ੍ਰਾਰਥਨਾ: ਪਾਠ
15ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ। 16ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ। 17ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ। 18ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ। 19ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ। 20ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ। 21ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ। 22ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ। 23ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ। 24ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ। 25ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ। 26ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 27 ਸਿਵਲ ਕੈਲੰਡਰ ਦਾ ਅਪ੍ਰੈਲ 9 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ