Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 10

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 10 ਅਪ੍ਰੈਲ 2027

ਸ਼ਨੀਵਾਰ · ਪਾਸਕਾ ਸਮੇਂ ਦਾ ਦੂਜਾ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਦੂਜੇ ਹਫ਼ਤੇ ਦਾ ਸ਼ਨੀਵਾਰ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 6:1–7

1ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ। 2ਤਦ ਉਹਨਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ। 3ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ। 4ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ। 5ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ। 6ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ। 7ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।

ਜਵਾਬੀ ਭਜਨ

ਜ਼ਬੂ 33:1–2, 4–5, 18–19

1ਹੇ ਧਰਮੀਓ, ਯਹੋਵਾਹ ਦੀ ਜੈ-ਜੈਕਾਰ ਕਰੋ, ਖ਼ਰਿਆਂ ਨੂੰ ਉਸਤਤ ਕਰਨੀ ਫੱਬਦੀ ਹੈ। 2ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ। 4ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ। 5ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ। 18ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ, 19ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।

ਇੰਜੀਲ

ਯੂਹ 6:16–21

16ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਵਿੱਚ ਚਲੇ ਗਏ। 17ਪਹਿਲਾਂ ਤੋਂ ਹੀ ਹਨ੍ਹੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਹੁੰਚੇ ਸੀ। ਚੇਲੇ ਬੇੜੀ ਉੱਤੇ ਚੜ੍ਹ ਕੇ ਬੈਠੇ ਅਤੇ ਕਫ਼ਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਪਾਰ ਸੀ। 18ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ। 19ਚੇਲੇ ਲੱਗਭਗ ਤਿੰਨ ਚਾਰ ਮੀਲ ਝੀਲ ਵਿੱਚ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ, ਉਹ ਪਾਣੀ ਉੱਤੇ ਤੁਰ ਰਿਹਾ ਸੀ। ਚੇਲੇ ਯਿਸੂ ਨੂੰ ਬੇੜੀ ਦੇ ਨੇੜੇ ਆਉਂਦਾ ਵੇਖ ਡਰ ਗਏ। 20ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ, ਮੈਂ ਹਾਂ।” 21ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਉੱਤੇ ਚੜ੍ਹਾਉਣ ਲਈ ਖੁਸ਼ ਹੋ ਗਏ। ਉਸ ਤੋਂ ਬਾਦ ਜਿੱਥੇ ਉਨ੍ਹਾਂ ਨੇ ਜਾਣਾ ਸੀ, ਬੇੜੀ ਉੱਥੇ ਪਹੁੰਚੀ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ