ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 10
ਆਰਥੋਡਾਕਸ ਕੈਲੰਡਰ · 28 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 10 ਅਪ੍ਰੈਲ 2027
ਸ਼ਨੀਵਾਰ · ਵੱਡੇ ਚਾਲੀਸੇ ਦਾ ਚੌਥਾ ਹਫ਼ਤਾ · ਸੁਰ 3
ਤਿਉਹਾਰ ਅਤੇ ਸੰਤ
ਯਾਦ ਦਾ ਸ਼ਨੀਵਾਰ
ਵੱਡਾ ਚਾਲੀਸਾ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ (ਸੁਰਗਵਾਸੀਆਂ ਲਈ)
47ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ। 48ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ। 49ਅਤੇ ਜਿਸ ਤਰ੍ਹਾਂ ਅਸੀਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸਵਰਗ ਵਾਲੇ ਦਾ ਵੀ ਸਰੂਪ ਧਾਰਾਂਗੇ। 50ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ। 51ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ। 52ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ। 53ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ। 54ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ। 55ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?। 56ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ। 57ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!
ਪੱਤ੍ਰੀ
9ਪਰ ਹੇ ਪਿਆਰਿਓ, ਭਾਵੇਂ ਅਸੀਂ ਇਸ ਤਰ੍ਹਾਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਚੰਗੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸੰਬੰਧ ਰੱਖਦੀਆਂ ਹਨ। 10ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ। 11ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ। 12ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ।
ਇੰਜੀਲ (ਸੁਰਗਵਾਸੀਆਂ ਲਈ)
24ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। 25ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ। 26ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। 27ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। 28ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। 29ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।” 30“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
ਇੰਜੀਲ
31ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋਂ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ। 32ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ। 33ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ। 34ਅਤੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਹ ਨੂੰ ਆਖਿਆ “ਇੱਫਤਾ” ਅਰਥਾਤ “ਖੁੱਲ੍ਹ ਜਾ”। 35ਅਤੇ ਉਹ ਦੇ ਕੰਨ ਖੁੱਲ੍ਹ ਗਏ ਅਤੇ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਬੋਲਣ ਲੱਗ ਪਿਆ। 36ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ। 37ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 28 ਸਿਵਲ ਕੈਲੰਡਰ ਦਾ ਅਪ੍ਰੈਲ 10 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ