Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 11

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 11 ਅਪ੍ਰੈਲ 2027

ਐਤਵਾਰ · ਪਾਸਕਾ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦਾ ਤੀਜਾ ਐਤਵਾਰ

ਐਤਵਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 3:13–15, 17–19

13ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ। 14ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ। 15ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ। 17ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ। 18ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ। 19ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।

ਜਵਾਬੀ ਭਜਨ

ਜ਼ਬੂ 4:1, 6, 8

1ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਦਾਊਦ ਦਾ ਭਜਨ। ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ। 6ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ। 8ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।

ਦੂਜਾ ਪਾਠ

1 ਯੂਹ 2:1–5

1ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ। 2ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ। 3ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ। 4ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ। 5ਪਰ ਜੇ ਕੋਈ ਉਹ ਦੇ ਬਚਨ ਦੀ ਪਾਲਨਾ ਕਰਦਾ ਹੋਵੇ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਸੱਚ-ਮੁੱਚ ਸੰਪੂਰਨ ਹੋਇਆ ਹੈ। ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਹਾਂ।

ਇੰਜੀਲ

ਲੂਕਾ 24:35–48

35ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ। 36ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ। 37ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ। 38ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ? 39ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ। 40ਅਤੇ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਆਪਣੇ ਹੱਥ-ਪੈਰ ਵਿਖਾਏ। 41ਤਦ ਉਹ ਖੁਸ਼ੀ ਦੇ ਮਾਰੇ ਅਜੇ ਵੀ ਵਿਸ਼ਵਾਸ ਨਹੀਂ ਕਰਦੇ ਸਨ ਅਤੇ ਹੈਰਾਨ ਹੋ ਰਹੇ ਸਨ, ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਤੁਹਾਡੇ ਕੋਲ ਕੁਝ ਭੋਜਨ ਹੈ? 42ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ। 43ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ। 44ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ। 45ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ। 46ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ। 47ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ। 48ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਦੇ ਗਵਾਹ ਹੋ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ