ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 11
ਆਰਥੋਡਾਕਸ ਕੈਲੰਡਰ · 29 ਮਾਰਚ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 11 ਅਪ੍ਰੈਲ 2027
ਐਤਵਾਰ · ਸੁਰ 4
ਤਿਉਹਾਰ ਅਤੇ ਸੰਤ
ਵੱਡੇ ਚਾਲੀਸੇ ਦਾ ਚੌਥਾ ਐਤਵਾਰ
ਵੱਡਾ ਚਾਲੀਸਾ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਸਵੇਰ ਦੀ ਪ੍ਰਾਰਥਨਾ ਦੀ ਪਹਿਲੀ ਇੰਜੀਲ
16ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ। 17ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ। 18ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ। 19ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। 20ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।
ਪੱਤ੍ਰੀ
13ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ 14ਕਿ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਤੇਰਾ ਵਾਧੇ ਤੇ ਵਾਧਾ ਕਰਾਂਗਾ। 15ਇਸੇ ਤਰ੍ਹਾਂ ਉਹ ਨੇ ਧੀਰਜ ਕਰ ਕੇ ਉਸ ਦਿੱਤੇ ਹੋਏ ਵਾਇਦੇ ਨੂੰ ਪ੍ਰਾਪਤ ਕੀਤਾ। 16ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਉਹਨਾਂ ਦੇ ਹਰੇਕ ਝਗੜੇ ਦਾ ਫੈਸਲਾ ਸਹੁੰ ਤੇ ਖ਼ਤਮ ਹੋ ਜਾਂਦਾ ਹੈ। 17ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ। 18ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ। 19ਅਤੇ ਉਹ ਆਸ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ। 20ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ।
ਪੱਤ੍ਰੀ (ਸੰਤ ਯੂਹੰਨਾ ਲਈ)
8ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ। 9ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ। 10ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ! 11ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ। 12ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ। 13ਪਰ ਸਾਰੇ ਕੰਮ ਜਿਹਨਾਂ ਨੂੰ ਉਜਾਗਰ ਕੀਤਾ ਜਾਂਦਾ ਹੈ ਉਹ ਸਭ ਚਾਨਣ ਦੁਆਰਾ ਪਰਗਟ ਕੀਤੇ ਜਾਂਦੇ ਹਨ, ਕਿਉਂਕਿ ਜੋ ਸਭ ਕੁਝ ਪਰਗਟ ਕਰਦਾ ਹੈ ਉਹ ਚਾਨਣ ਹੈ। 14ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ। 15ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ। 16ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ। 17ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ। 18ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ। 19ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।
ਇੰਜੀਲ
17ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ। 18ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ। 19ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ! 20ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ। 21ਉਸ ਨੇ ਉਹ ਦੇ ਪਿਤਾ ਨੂੰ ਪੁੱਛਿਆ, ਇਸ ਦਾ ਇਹ ਹਾਲ ਕਦੋਂ ਤੋਂ ਹੈ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ। 22ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ। 23ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ। 24ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ! 25ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ! 26ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ! 27ਪਰ ਯਿਸੂ ਨੇ ਉਹ ਦਾ ਹੱਥ ਫੜ੍ਹ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜ੍ਹਾ ਹੋਇਆ। 28ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ? 29ਉਸ ਨੇ ਉਨ੍ਹਾਂ ਨੂੰ ਕਿਹਾ ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ। 30ਫੇਰ ਉਹ ਉੱਥੋਂ ਤੁਰ ਪਏ, ਅਤੇ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖ਼ਬਰ ਹੋਵੇ। 31ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।
ਇੰਜੀਲ (ਸੰਤ ਯੂਹੰਨਾ ਲਈ)
25ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ। 5:1ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ। 2ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ: 3ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 4ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ। 5ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ। 6ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ। 7ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ। 8ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ। 9ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ। 10ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ। 11ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। 12ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 29 ਸਿਵਲ ਕੈਲੰਡਰ ਦਾ ਅਪ੍ਰੈਲ 11 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ