ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 12
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 12 ਅਪ੍ਰੈਲ 2027
ਸੋਮਵਾਰ · ਪਾਸਕਾ ਸਮੇਂ ਦਾ ਤੀਜਾ ਹਫ਼ਤਾ
ਤਿਉਹਾਰ ਅਤੇ ਸੰਤ
ਪਾਸਕਾ ਸਮੇਂ ਦੇ ਤੀਜੇ ਹਫ਼ਤੇ ਦਾ ਸੋਮਵਾਰ
ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ
ਦਿਨ ਦੇ ਪਾਠ
ਪਹਿਲਾ ਪਾਠ
8ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ। 9ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। 10ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ। 11ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ। 12ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ। 13ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ। 14ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ। 15ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ।
ਜਵਾਬੀ ਭਜਨ
23ਸਰਦਾਰਾਂ ਨੇ ਵੀ ਬਹਿ ਕੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ, ਪਰ ਤੇਰਾ ਸੇਵਕ ਤੇਰੀਆਂ ਬਿਧੀਆਂ ਵਿੱਚ ਲੀਨ ਰਹੇਗਾ। 24ਤੇਰੀਆਂ ਸਾਖੀਆਂ ਵੀ ਮੇਰੀ ਖੁਸ਼ੀ, ਅਤੇ ਮੇਰੇ ਲਈ ਸਲਾਹਕਾਰ ਹਨ। 26ਮੈਂ ਆਪਣੀ ਚਾਲ ਨੂੰ ਪਰਗਟ ਕੀਤਾ ਅਤੇ ਤੂੰ ਮੈਨੂੰ ਉੱਤਰ ਦਿੱਤਾ, ਆਪਣੀਆਂ ਬਿਧੀਆਂ ਮੈਨੂੰ ਸਿਖਲਾ! 27ਆਪਣੇ ਫ਼ਰਮਾਨਾਂ ਦਾ ਰਾਹ ਮੈਨੂੰ ਸਮਝਾ, ਤਾਂ ਮੈਂ ਤੇਰੇ ਅਚਰਜ਼ ਸਿਖਿਆਵਾਂ ਉੱਤੇ ਧਿਆਨ ਲਾਵਾਂਗਾ। 29ਝੂਠ ਦਾ ਰਾਹ ਮੈਥੋਂ ਦੂਰ ਕਰ, ਅਤੇ ਆਪਣੀ ਬਿਵਸਥਾ ਦਯਾ ਨਾਲ ਮੈਨੂੰ ਬਖਸ਼ ਦੇ! 30ਮੈਂ ਵਫ਼ਾਦਾਰੀ ਦਾ ਰਾਹ ਚੁਣ ਲਿਆ ਹੈ, ਮੈਂ ਤੇਰਿਆਂ ਨਿਆਂਵਾਂ ਨੂੰ ਆਪਣੇ ਸਨਮੁਖ ਰੱਖਿਆ।
ਇੰਜੀਲ
22ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ। 23ਪਰ ਤਦ ਤਿਬਿਰਿਯਾਸ ਵੱਲੋਂ ਕੁਝ ਬੇੜੀਆਂ ਉਸ ਥਾਂ ਤੇ ਆਈਆਂ ਜਿੱਥੇ ਉਨ੍ਹਾਂ ਨੇ ਪ੍ਰਭੂ ਦੇ ਸ਼ੁਕਰ ਕਰਨ ਤੋਂ ਬਾਅਦ ਰੋਟੀ ਖਾਧੀ ਸੀ। 24ਫਿਰ ਭੀੜ ਨੇ ਉੱਥੇ ਨਾ ਤਾਂ ਯਿਸੂ ਨੂੰ ਵੇਖਿਆ ਅਤੇ ਨਾ ਹੀ ਉਸ ਦੇ ਚੇਲਿਆਂ ਨੂੰ। ਇਸ ਲਈ ਉਹ ਉਨ੍ਹਾਂ ਕਿਸ਼ਤੀਆਂ ਵਿੱਚ ਚੜ੍ਹੇ ਅਤੇ ਯਿਸੂ ਨੂੰ ਲੱਭਣ ਲਈ ਕਫ਼ਰਨਾਹੂਮ ਨੂੰ ਆ ਗਏ। 25ਜਦੋਂ ਲੋਕਾਂ ਨੇ ਯਿਸੂ ਨੂੰ ਝੀਲ ਦੇ ਪਾਰ ਲੱਭਿਆ, ਉਨ੍ਹਾਂ ਨੇ ਉਸ ਨੂੰ ਪੁੱਛਿਆ, ਗੁਰੂ ਜੀ, “ਤੁਸੀਂ ਇੱਥੇ ਕਦੋਂ ਆਏ?” 26ਯਿਸੂ ਨੇ ਆਖਿਆ, “ਤੁਸੀਂ ਮੇਰੀ ਭਾਲ ਕਿਉਂ ਕਰ ਰਹੇ ਹੋ? ਕੀ ਇਸ ਲਈ ਕਿ ਤੁਸੀਂ ਮੈਨੂੰ ਚਮਤਕਾਰ ਕਰਦਿਆਂ ਵੇਖਿਆ ਹੈ ਜਿਹੜੇ ਕਿ ਮੇਰੀ ਸ਼ਕਤੀ ਨੂੰ ਸਾਬਤ ਕਰਦੇ ਹਨ? ਨਹੀਂ! ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਤੁਸੀਂ ਮੇਰੀ ਭਾਲ ਇਸ ਲਈ ਕਰ ਰਹੇ ਸੀ, ਕਿਉਂਕਿ ਤੁਸੀਂ ਰੋਟੀ ਖਾਧੀ ਤੇ ਤੁਸੀਂ ਸੰਤੁਸ਼ਟ ਹੋ ਗਏ ਸੀ। 27ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।” 28ਭੀੜ ਨੇ ਪੁੱਛਿਆ, “ਉਹ ਕਿਹੜੇ ਕੰਮ ਹਨ, ਜਿਹੜੇ ਪਰਮੇਸ਼ੁਰ ਸਾਡੇ ਕੋਲੋਂ ਕਰਨ ਦੀ ਆਸ ਰੱਖਦਾ ਹੈ?” 29ਯਿਸੂ ਨੇ ਉੱਤਰ ਦਿੱਤਾ, “ਪਰਮੇਸ਼ੁਰ ਤੁਹਾਡੇ ਤੋਂ ਇਸ ਗੱਲ ਦੀ ਆਸ ਰੱਖਦਾ ਹੈ ਕਿ, ਜਿਸ ਨੂੰ ਉਸ ਨੇ ਭੇਜਿਆ ਤੁਸੀਂ ਉਸ ਤੇ ਵਿਸ਼ਵਾਸ ਕਰੋ।”
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ