Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 12

ਆਰਥੋਡਾਕਸ ਕੈਲੰਡਰ · 30 ਮਾਰਚ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 12 ਅਪ੍ਰੈਲ 2027

ਸੋਮਵਾਰ · ਵੱਡੇ ਚਾਲੀਸੇ ਦਾ ਪੰਜਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

Venerable John Climacus of Sinai, Author of “the Ladder” († 649)

ਵੱਡਾ ਚਾਲੀਸਾ

ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਛੇਵਾਂ ਘੰਟਾ

ਯਸਾ 37:33–38:6

33ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ, - ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ, ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ, ਨਾ ਉਹ ਦੇ ਅੱਗੇ ਦਮਦਮਾ ਬਣਾਵੇਗਾ। 34ਜਿਸ ਰਾਹ ਉਹ ਆਇਆ ਹੈ, ਉਸੇ ਰਾਹ ਉਹ ਮੁੜ ਜਾਵੇਗਾ, ਉਹ ਇਸ ਸ਼ਹਿਰ ਕੋਲ ਨਾ ਆਵੇਗਾ, ਇਹ ਯਹੋਵਾਹ ਦਾ ਵਾਕ ਹੈ! 35ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ। 36ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ! 37ਤਦ ਅੱਸ਼ੂਰ ਦਾ ਰਾਜਾ ਸਨਹੇਰੀਬ ਆਪਣੀ ਸੈਨਾਂ ਨਾਲ ਲੈ ਕੇ ਕੂਚ ਕਰ ਕੇ ਚੱਲਿਆ ਗਿਆ ਅਤੇ ਜਾ ਕੇ ਨੀਨਵਾਹ ਵਿੱਚ ਰਹਿਣ ਲੱਗਾ। 38ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਇੱਕ ਦਿਨ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ। 38:1ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ। 2ਤਦ ਹਿਜ਼ਕੀਯਾਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ 3ਅਤੇ ਆਖਿਆ, ਹੇ ਯਹੋਵਾਹ, ਯਾਦ ਕਰੀਂ ਕਿ ਮੈਂ ਕਿਵੇਂ ਤੇਰੇ ਹਜ਼ੂਰ ਵਫ਼ਾਦਾਰੀ ਅਤੇ ਦਿਲ ਦੀ ਖਰਿਆਈ ਨਾਲ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਉਹੋ ਮੈਂ ਕੀਤਾ ਹੈ। ਤਦ ਹਿਜ਼ਕੀਯਾਹ ਭੁੱਬਾਂ ਮਾਰ-ਮਾਰ ਕੇ ਰੋਇਆ। 4ਫੇਰ ਯਹੋਵਾਹ ਦਾ ਬਚਨ ਯਸਾਯਾਹ ਨੂੰ ਆਇਆ, 5ਜਾ, ਹਿਜ਼ਕੀਯਾਹ ਨੂੰ ਆਖ ਕਿ ਯਹੋਵਾਹ ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਇਹ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ, ਮੈਂ ਤੇਰੇ ਅੱਥਰੂ ਵੇਖੇ ਹਨ। ਵੇਖ, ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ। 6ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਛੁਡਾਵਾਂਗਾ ਅਤੇ ਇਸ ਸ਼ਹਿਰ ਦੀ ਰੱਖਿਆ ਰੱਖਾਂਗਾ।

ਸ਼ਾਮ ਦੀ ਪ੍ਰਾਰਥਨਾ: ਪਾਠ

ਉਤ 13:12–18

12ਅਬਰਾਮ ਕਨਾਨ ਦੇਸ਼ ਵਿੱਚ ਵੱਸਿਆ ਪਰ ਲੂਤ ਉਸ ਮੈਦਾਨ ਦੇ ਨਗਰਾਂ ਵਿੱਚ ਵੱਸਿਆ ਅਤੇ ਸਦੂਮ ਦੇ ਕੋਲ ਆਪਣਾ ਤੰਬੂ ਲਾਇਆ। 13ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ। 14ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ, 15ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਸਦਾ ਲਈ ਦੇ ਦਿਆਂਗਾ। 16ਮੈਂ ਤੇਰੀ ਅੰਸ ਧਰਤੀ ਦੀ ਧੂੜ ਵਰਗੀ ਅਜਿਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ, ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸਕੇਗਾ। 17ਉੱਠ ਅਤੇ ਇਸ ਦੇਸ਼ ਦੀ ਲੰਬਾਈ ਚੌੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ। 18ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 14:27–15:4

27ਯਹੋਵਾਹ ਦਾ ਭੈਅ ਜੀਵਨ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ। 28ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਪਰਜਾ ਦੇ ਘੱਟਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ। 29ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ। 30ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ। 31ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ। 32ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ। 33ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪ੍ਰਗਟ ਹੋ ਜਾਂਦਾ ਹੈ। 34ਧਾਰਮਿਕਤਾ ਕੌਮ ਦੀ ਤਰੱਕੀ ਕਰਦੀ ਹੈ, ਪਰ ਪਾਪ ਉੱਮਤਾਂ ਲਈ ਨਿਰਾਦਰ ਦਾ ਕਾਰਨ ਹੁੰਦਾ ਹੈ। 35ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਕ੍ਰੋਧਵਾਨ ਹੁੰਦਾ ਹੈ। 15:1ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ। 2ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ। 3ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ। 4ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 30 ਸਿਵਲ ਕੈਲੰਡਰ ਦਾ ਅਪ੍ਰੈਲ 12 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ