Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 13

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 13 ਅਪ੍ਰੈਲ 2027

ਮੰਗਲਵਾਰ · ਪਾਸਕਾ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਤੀਜੇ ਹਫ਼ਤੇ ਦਾ ਮੰਗਲਵਾਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ

ਸੰਤ ਮਾਰਟਿਨ ਪਹਿਲੇ, ਪੋਪ ਅਤੇ ਸ਼ਹੀਦ · ਇੱਛਿਕ ਯਾਦਗਾਰੀ ਦਿਨ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 7:51–8:1

51ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ। 52ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ। 53ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ। 54ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ। 55ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ। 56ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ! 57ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ। 58ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ। 59ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ! 60ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ। 8:1ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ।

ਜਵਾਬੀ ਭਜਨ

ਜ਼ਬੂ 31:2–3, 5–7, 16, 20

2ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਮਜ਼ਬੂਤ ਚੱਟਾਨ, ਅਤੇ ਮੇਰੇ ਬਚਾਓ ਲਈ ਗੜ੍ਹ ਹੋ। 3ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ, ਇਸ ਕਾਰਨ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲਈ ਚੱਲ, ਅਤੇ ਮੇਰੀ ਅਗਵਾਈ ਕਰ। 5ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ! 6ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਵਿਅਰਥ ਦੇਵਤਿਆਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ। 7ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ। 16ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ! 20ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।

ਇੰਜੀਲ

ਯੂਹ 6:30–35

30ਭੀੜ ਨੇ ਪੁੱਛਿਆ, “ਤੂੰ ਕਿਹੜਾ ਚਮਤਕਾਰ ਕਰੇਂਗਾ ਕਿ ਅਸੀਂ ਵੇਖ ਸਕੀਏ ਅਤੇ ਵਿਸ਼ਵਾਸ ਕਰ ਸਕੀਏ? ਤੂੰ ਕੀ ਕਰਨ ਵਾਲਾ ਹੈ? 31ਸਾਡੇ ਪਿਉ-ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ਉਸ ਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।” 32ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ। ਇਹ ਮੂਸਾ ਨਹੀਂ ਸੀ ਜਿਸ ਨੇ ਤੁਹਾਨੂੰ ਸਵਰਗ, ਤੋਂ ਰੋਟੀ ਖਾਣ ਨੂੰ ਦਿੱਤੀ। ਇਹ ਮੇਰਾ ਪਿਤਾ ਹੈ ਜੋ ਤੁਹਾਨੂੰ ਸਵਰਗੋਂ ਸੱਚੀ ਰੋਟੀ ਦਿੰਦਾ ਹੈ। 33ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸਵਰਗ ਤੋਂ ਆਉਂਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।” 34ਲੋਕਾਂ ਨੇ ਆਖਿਆ, “ਪ੍ਰਭੂ, ਉਹ ਰੋਟੀ ਸਾਨੂੰ ਹਮੇਸ਼ਾਂ ਦੇਣਾ।” 35ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ