Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 13

ਆਰਥੋਡਾਕਸ ਕੈਲੰਡਰ · 31 ਮਾਰਚ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 13 ਅਪ੍ਰੈਲ 2027

ਮੰਗਲਵਾਰ · ਵੱਡੇ ਚਾਲੀਸੇ ਦਾ ਪੰਜਵਾਂ ਹਫ਼ਤਾ · ਸੁਰ 4

ਤਿਉਹਾਰ ਅਤੇ ਸੰਤ

St. Hypatius the Wonderworker and Bishop of Gangra († c. 326)

ਵੱਡਾ ਚਾਲੀਸਾ

ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਛੇਵਾਂ ਘੰਟਾ

ਯਸਾ 40:18–31

18ਤੁਸੀਂ ਪਰਮੇਸ਼ੁਰ ਨੂੰ ਕਿਸ ਦੇ ਵਰਗਾ ਦੱਸੋਗੇ, ਜਾਂ ਕਿਹੜੀ ਚੀਜ਼ ਨਾਲ ਉਹ ਦੀ ਉਪਮਾ ਦਿਓਗੇ। 19ਮੂਰਤ? ਕਾਰੀਗਰ ਉਹ ਨੂੰ ਢਾਲਦਾ ਹੈ, ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ, ਅਤੇ ਚਾਂਦੀ ਦੀਆਂ ਜੰਜ਼ੀਰਾਂ ਬਣਾਉਂਦਾ ਹੈ। 20ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਨਿਪੁੰਨ ਕਾਰੀਗਰ ਭਾਲਦਾ ਹੈ, ਤਾਂ ਜੋ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ। 21ਕੀ ਤੁਸੀਂ ਨਹੀਂ ਜਾਣਦੇ, ਕੀ ਤੁਸੀਂ ਨਹੀਂ ਸੁਣਦੇ? ਕੀ ਉਹ ਆਦ ਤੋਂ ਤੁਹਾਨੂੰ ਨਹੀਂ ਦੱਸਿਆ ਗਿਆ? ਕੀ ਧਰਤੀ ਦੇ ਮੁੱਢੋਂ ਤੁਸੀਂ ਨਹੀਂ ਸਮਝਿਆ? 22ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ, 23ਜਿਹੜਾ ਇਖ਼ਤਿਆਰ ਵਾਲਿਆਂ ਨੂੰ ਤੁੱਛ ਜਿਹੇ ਕਰ ਦਿੰਦਾ, ਅਤੇ ਧਰਤੀ ਦੇ ਨਿਆਂਈਆਂ ਨੂੰ ਫੋਕਟ ਬਣਾ ਦਿੰਦਾ ਹੈ। 24ਉਹ ਅਜੇ ਲਾਏ ਹੀ ਹਨ, ਉਹ ਅਜੇ ਬੀਜੇ ਹੀ ਹਨ, ਉਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜ੍ਹੀ ਹੈ, ਕਿ ਉਹ ਉਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਉਹ ਕੁਮਲਾ ਜਾਂਦੇ ਅਤੇ ਤੂਫ਼ਾਨ ਉਹਨਾਂ ਨੂੰ ਕੱਖਾਂ ਵਾਂਗੂੰ ਉਡਾ ਕੇ ਲੈ ਜਾਂਦਾ ਹੈ। 25ਤੁਸੀਂ ਮੈਨੂੰ ਕਿਸ ਦੇ ਵਰਗਾ ਦੱਸੋਗੇ, ਕਿ ਮੈਂ ਉਹ ਦੇ ਤੁੱਲ ਠਹਿਰਾਂ? ਪਵਿੱਤਰ ਪੁਰਖ ਆਖਦਾ ਹੈ। 26ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾਂ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ। 27ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ? 28ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ? 29ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ। 30ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ, 31ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।

ਸ਼ਾਮ ਦੀ ਪ੍ਰਾਰਥਨਾ: ਪਾਠ

ਉਤ 15:1–15

1ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ। 2ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ। 3ਅਬਰਾਮ ਨੇ ਆਖਿਆ ਵੇਖ ਤੂੰ ਮੈਨੂੰ ਕੋਈ ਅੰਸ ਨਹੀਂ ਦਿੱਤੀ ਅਤੇ ਵੇਖ ਮੇਰੇ ਘਰਾਣੇ ਵਿੱਚ ਜੰਮਿਆ ਮੇਰਾ ਵਾਰਿਸ ਹੋਵੇਗਾ। 4ਤਦ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ, ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਵਿੱਚੋਂ ਹੋਵੇਗਾ ਉਹ ਤੇਰਾ ਵਾਰਿਸ ਹੋਵੇਗਾ। 5ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ। 6ਉਸ ਨੇ ਯਹੋਵਾਹ ਉੱਤੇ ਵਿਸ਼ਵਾਸ ਕੀਤਾ, ਅਤੇ ਯਹੋਵਾਹ ਨੇ ਉਹ ਦੇ ਲਈ ਇਸ ਗੱਲ ਨੂੰ ਧਾਰਮਿਕਤਾ ਗਿਣਿਆ। 7ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ। 8ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ? 9ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ। 10ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ। 11ਜਦ ਸ਼ਿਕਾਰੀ ਪੰਛੀ ਉਨ੍ਹਾਂ ਲੋਥਾਂ ਉੱਤੇ ਉਤਰੇ, ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ। 12ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ। 13ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ। 14ਪਰ ਉਸ ਕੌਮ ਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ। 15ਪਰ ਤੂੰ ਆਪਣੇ ਪੁਰਖਿਆਂ ਕੋਲ ਸ਼ਾਂਤੀ ਨਾਲ ਜਾਵੇਂਗਾ।

ਸ਼ਾਮ ਦੀ ਪ੍ਰਾਰਥਨਾ: ਪਾਠ

ਕਹਾ 15:7–19

7ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ। 8ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ। 9ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ। 10ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ। 11ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ? 12ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ। 13ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ। 14ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ। 15ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ। 16ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ। 17ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ। 18ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ। 19ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਮਾਰਚ 31 ਸਿਵਲ ਕੈਲੰਡਰ ਦਾ ਅਪ੍ਰੈਲ 13 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ