Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 14

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 14 ਅਪ੍ਰੈਲ 2027

ਬੁੱਧਵਾਰ · ਪਾਸਕਾ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਤੀਜੇ ਹਫ਼ਤੇ ਦਾ ਬੁੱਧਵਾਰ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 8:1–8

1ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ। 2ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ। 3ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ। 4ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ। 5ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ। 6ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ। 7ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ। 8ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ।

ਜਵਾਬੀ ਭਜਨ

ਜ਼ਬੂ 66:1–7

1ਪ੍ਰਧਾਨ ਵਜਾਉਣ ਵਾਲੇ ਦੇ ਲਈ ਭਜਨ, ਗੀਤ। ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ, 2ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ! 3ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾਂ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ! 4ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ। ਸਲਹ। 5ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸ਼ੀਆਂ ਦੀ ਵੱਲ ਉਹ ਦੀ ਕਰਨੀ ਭਿਆਨਕ ਹੈ। 6ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਸੁੱਕੇ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ। 7ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ!। ਸਲਹ।

ਇੰਜੀਲ

ਯੂਹ 6:35–40

35ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ। 36ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ। 37ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ। 38ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ। 39ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ। 40ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।”

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ