ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 14
ਆਰਥੋਡਾਕਸ ਕੈਲੰਡਰ · 1 ਅਪ੍ਰੈਲ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 14 ਅਪ੍ਰੈਲ 2027
ਬੁੱਧਵਾਰ · ਵੱਡੇ ਚਾਲੀਸੇ ਦਾ ਪੰਜਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Venerable Mary of Egypt
ਵੱਡਾ ਚਾਲੀਸਾ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਛੇਵਾਂ ਘੰਟਾ
4ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ? ਮੈਂ, ਯਹੋਵਾਹ ਨੇ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ! 5ਟਾਪੂਆਂ ਨੇ ਵੇਖਿਆ ਅਤੇ ਡਰ ਗਏ, ਧਰਤੀ ਦੀਆਂ ਹੱਦਾਂ ਕੰਬਦੀਆਂ ਹਨ, ਉਹ ਨੇੜੇ ਹੋ ਕੇ ਅੱਗੇ ਆਉਂਦੇ ਹਨ। 6ਹਰੇਕ ਆਪਣੇ ਗੁਆਂਢੀ ਦੀ ਸਹਾਇਤਾ ਕਰਦਾ ਹੈ, ਅਤੇ ਆਪਣੇ ਭਰਾ ਨੂੰ ਆਖਦਾ ਹੈ, ਹੌਂਸਲਾ ਰੱਖ! 7ਤਰਖਾਣ ਸੁਨਿਆਰ ਨੂੰ ਤਕੜਾ ਕਰਦਾ ਹੈ, ਅਤੇ ਉਹ ਜਿਹੜਾ ਹਥੌੜੇ ਨਾਲ ਪੱਧਰਾ ਕਰਦਾ ਹੈ, ਉਹ ਨੂੰ ਜਿਹੜਾ ਆਹਰਨ ਉੱਤੇ ਮਾਰਦਾ ਹੈ। ਉਹ ਟਾਂਕੇ ਵਿਖੇ ਕਹਿੰਦਾ ਹੈ, ਉਹ ਚੰਗਾ ਹੈ, ਉਹ ਉਸ ਨੂੰ ਕਿੱਲਾਂ ਨਾਲ ਪੱਕਿਆਂ ਕਰਦਾ ਹੈ ਭਈ ਉਹ ਹਿੱਲੇ ਨਾ। 8ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ, 9ਜਿਸ ਨੂੰ ਮੈਂ ਧਰਤੀ ਦੀਆਂ ਹੱਦਾਂ ਤੋਂ ਇਕੱਠਾ ਕੀਤਾ ਅਤੇ ਉਹ ਦਿਆਂ ਖੂੰਜਿਆਂ ਤੋਂ ਬੁਲਾ ਲਿਆ, ਅਤੇ ਤੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਮੈਂ ਤੈਨੂੰ ਚੁਣਿਆ ਹੈ ਅਤੇ ਤੈਨੂੰ ਤਿਆਗਿਆ ਨਹੀਂ। 10ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ। 11ਵੇਖੋ, ਉਹ ਜੋ ਤੇਰੇ ਨਾਲ ਕ੍ਰੋਧਿਤ ਹਨ, ਸ਼ਰਮਿੰਦੇ ਹੋਣਗੇ ਅਤੇ ਉਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਉਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜਿਹੇ ਹੋ ਕੇ ਨਾਸ ਹੋ ਜਾਣਗੇ। 12ਜੋ ਤੇਰੇ ਨਾਲ ਝਗੜਦੇ ਹਨ, ਤੂੰ ਉਹਨਾਂ ਨੂੰ ਭਾਲੇਂਗਾ ਪਰ ਪਾਏਂਗਾ ਨਹੀਂ। ਜੋ ਤੇਰੇ ਨਾਲ ਯੁੱਧ ਕਰਦੇ ਹਨ, ਉਹ ਨਾ ਹੋਇਆਂ ਜਿਹੇ ਸਗੋਂ ਵਿਅਰਥ ਜਿਹੇ ਹੋ ਜਾਣਗੇ! 13ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ। 14ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
1ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ। 2ਮੈਂ ਆਪਣਾ ਨੇਮ ਆਪਣੇ ਅਤੇ ਤੇਰੇ ਵਿੱਚ ਬੰਨ੍ਹਾਂਗਾ ਅਤੇ ਮੈਂ ਤੈਨੂੰ ਹੱਦੋਂ ਬਾਹਲਾ ਵਧਾਵਾਂਗਾ। 3ਤਦ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ 4ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ। 5ਤੇਰਾ ਨਾਮ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ। 6ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ। 7ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ। 8ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੇ ਵੰਸ਼ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। 9ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ।
ਸ਼ਾਮ ਦੀ ਪ੍ਰਾਰਥਨਾ: ਪਾਠ
20ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ, ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ। 21ਨਿਰਬੁੱਧ ਮੂਰਖਤਾਈ ਤੋਂ ਅਨੰਦ ਹੁੰਦਾ ਹੈ, ਅਤੇ ਸਮਝ ਵਾਲਾ ਪੁਰਸ਼ ਸਿੱਧੀ ਚਾਲ ਚੱਲਦਾ ਹੈ। 22ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ। 23ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ। 24ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ। 25ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ। 26ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ। 27ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ। 28ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ। 29ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ। 30ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖ਼ਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ। 31ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ। 32ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ। 33ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ, ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ। 16:1ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ। 2ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ। 3ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ। 4ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ। 5ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ। 6ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ। 7ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ। 8ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ। 9ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 1 ਸਿਵਲ ਕੈਲੰਡਰ ਦਾ ਅਪ੍ਰੈਲ 14 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ