Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 15

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 15 ਅਪ੍ਰੈਲ 2027

ਵੀਰਵਾਰ · ਪਾਸਕਾ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਤੀਜੇ ਹਫ਼ਤੇ ਦਾ ਵੀਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 8:26–40

26ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ। 27ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ। 28ਉਹ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ। 29ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ। 30ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ? 31ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ। 32ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ! 33ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ। 34ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ? 35ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ। 36ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? 37ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।” 38ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ। 39ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ। 40ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।

ਜਵਾਬੀ ਭਜਨ

ਜ਼ਬੂ 66:8–9, 16–17, 20

8ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ, 9ਜਿਸ ਨੇ ਸਾਡੀ ਜਾਨ ਨੂੰ ਜਿਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ। 16ਪਰਮੇਸ਼ੁਰ ਦਾ ਭੈਅ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ। 17ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ। 20ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।

ਇੰਜੀਲ

ਯੂਹ 6:44–51

44ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ। 45ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ। 46ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ। 47ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ। 48ਮੈਂ ਹੀ ਜਿੰਦਗੀ ਦੀ ਰੋਟੀ ਹਾਂ। 49ਤੁਹਾਡੇ ਪਿਓ ਦਾਦਿਆਂ ਨੇ ਜੰਗਲ ਵਿੱਚ ਮੰਨਾ ਖਾਧਾ ਅਤੇ ਮਰ ਗਏ। 50ਮੈਂ ਉਹ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਉਂਦੀ ਹੈ, ਜੇਕਰ ਕੋਈ ਵੀ ਇਸ ਨੂੰ ਰੋਟੀ ਖਾਂਦਾ ਹੈ ਉਹ ਕਦੇ ਨਹੀਂ ਮਰੇਗਾ। 51ਮੈਂ ਜੀਵਨ ਦੀ ਰੋਟੀ ਹਾਂ, ਜੋ ਸਵਰਗ ਤੋਂ ਹੇਠਾਂ ਆਈ ਹੈ। ਉਹ ਜਿਹੜਾ ਇਸ ਰੋਟੀ ਨੂੰ ਖਾਂਦਾ ਹੈ, ਸਦਾ ਜੀਵੇਗਾ। ਇਹ ਰੋਟੀ ਮੇਰਾ ਸਰੀਰ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਜੋ ਇਸ ਸੰਸਾਰ ਦੇ ਲੋਕਾਂ ਨੂੰ ਜੀਵਨ ਮਿਲ ਸਕੇ।”

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ