ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 15
ਆਰਥੋਡਾਕਸ ਕੈਲੰਡਰ · 2 ਅਪ੍ਰੈਲ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 15 ਅਪ੍ਰੈਲ 2027
ਵੀਰਵਾਰ · ਵੱਡੇ ਚਾਲੀਸੇ ਦਾ ਪੰਜਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
ਕਰੇਤ ਦੇ ਸੰਤ ਅੰਦ੍ਰਿਯਾਸ ਦਾ ਮਹਾਨ ਕੈਨਨ
ਵੱਡਾ ਚਾਲੀਸਾ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਛੇਵਾਂ ਘੰਟਾ
5ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ। 6ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ, 7ਤਾਂ ਜੋ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ, ਭੋਹਰੇ ਵਿੱਚੋਂ ਬੰਦੀਆਂ ਨੂੰ ਅਤੇ ਹਨੇਰੇ ਵਿੱਚ ਬੈਠਿਆਂ ਹੋਇਆਂ ਨੂੰ ਕੈਦਖ਼ਾਨੇ ਵਿੱਚੋਂ ਕੱਢੇਂ। 8ਮੈਂ ਯਹੋਵਾਹ ਹਾਂ, ਇਹੋ ਹੀ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ, ਨਾ ਆਪਣੀ ਉਸਤਤ ਮੂਰਤਾਂ ਨੂੰ। 9ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ। 10ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ। 11ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ, ਉਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ, ਸਲਾ ਦੇ ਵਾਸੀ ਜੈਕਾਰਾ ਗਜਾਉਣ, ਪਹਾੜਾਂ ਦੀਆਂ ਟੀਸੀਆਂ ਤੋਂ ਉਹ ਲਲਕਾਰਨ। 12ਉਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ। 13ਯਹੋਵਾਹ ਸੂਰਮੇ ਵਾਂਗੂੰ ਨਿੱਕਲੇਗਾ, ਉਹ ਯੋਧੇ ਵਾਂਗੂੰ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਕੂਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਫ਼ਤਹ ਪਰਾਪਤ ਕਰੇਗਾ। 14ਮੈਂ ਚਿਰ ਤੋਂ ਚੁੱਪ ਸਾਧ ਲਈ, ਮੈਂ ਚੁੱਪ ਕਰ ਕੇ ਆਪਣੇ ਜੀ ਨੂੰ ਰੋਕਿਆ ਹੈ, ਹੁਣ ਮੈਂ ਜਣਨ ਵਾਲੀ ਔਰਤ ਵਾਂਗੂੰ ਚੀਕਾਂ ਮਰਾਂਗਾ, ਮੈਂ ਹਾਉਂਕੇ ਭਰਾਂਗਾ ਅਤੇ ਔਖੇ-ਔਖੇ ਸਾਹ ਲਵਾਂਗਾ। 15ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਵਿਰਾਨ ਕਰ ਦਿਆਂਗਾ, ਅਤੇ ਉਨ੍ਹਾਂ ਦੇ ਸਾਰੇ ਸਾਗ ਪੱਤ ਨੂੰ ਸੁਕਾ ਦਿਆਂਗਾ, ਮੈਂ ਨਦੀਆਂ ਨੂੰ ਟਾਪੂ ਬਣਾ ਦਿਆਂਗਾ, ਅਤੇ ਤਲਾਬ ਸੁਕਾ ਦਿਆਂਗਾ। 16ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।
ਸ਼ਾਮ ਦੀ ਪ੍ਰਾਰਥਨਾ: ਪਾਠ
20ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ। 21ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ। 22ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ। 23ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ? 24ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ? 25ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ। 26ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ। 27ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ। 28ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ। 29ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ। 30ਤਦ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ, ਸ਼ਾਇਦ ਉੱਥੇ ਤੀਹ ਲੱਭਣ। ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਤਾਂ ਵੀ ਮੈਂ ਇਹ ਨਹੀਂ ਕਰਾਂਗਾ। 31ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ। 32ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ। 33ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਦ ਉਹ ਚੱਲਿਆ ਗਿਆ ਅਤੇ ਅਬਰਾਹਾਮ ਆਪਣੀ ਥਾਂ ਨੂੰ ਮੁੜ ਗਿਆ।
ਸ਼ਾਮ ਦੀ ਪ੍ਰਾਰਥਨਾ: ਪਾਠ
17ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ। 18ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ। 19ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ। 20ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ! 21ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ। 22ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ। 23ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ। 24ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ। 25ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ। 26ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ। 27ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ। 28ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ। 29ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ। 30ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ। 31ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ। 32ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ। 33ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ। 17:1ਚੈਨ ਨਾਲ ਰੁੱਖੀ ਮਿੱਸੀ ਇਹ ਦੇ ਨਾਲੋਂ ਚੰਗੀ ਹੈ, ਭਈ ਘਰ ਵਿੱਚ ਬਹੁਤ ਪਦਾਰਥ ਹੋਣ ਪਰ ਝਗੜਾ ਹੋਵੇ। 2ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ। 3ਚਾਂਦੀ ਲਈ ਕੁਠਾਲੀ ਅਤੇ ਸੋਨੇ ਲਈ ਭੱਠੀ ਹੈ, ਪਰ ਮਨਾਂ ਦਾ ਪਰਖਣ ਵਾਲਾ ਯਹੋਵਾਹ ਹੈ। 4ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ। 5ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ। 6ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ। 7ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ? 8ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ। 9ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ। 10ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ। 11ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ। 12ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ। 13ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ। 14ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ। 15ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ। 16ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ? 17ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 2 ਸਿਵਲ ਕੈਲੰਡਰ ਦਾ ਅਪ੍ਰੈਲ 15 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ