Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 16

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 16 ਅਪ੍ਰੈਲ 2027

ਸ਼ੁੱਕਰਵਾਰ · ਪਾਸਕਾ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਤੀਜੇ ਹਫ਼ਤੇ ਦਾ ਸ਼ੁੱਕਰਵਾਰ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਵਰਤ ਅਤੇ ਤੋਬਾ

ਤੋਬਾ ਦਾ ਦਿਨ

ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 9:1–20

1ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ। 2ਅਤੇ ਉਸ ਦੇ ਕੋਲੋਂ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ। 3ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸ਼ਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ, 4ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? 5ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ। 6ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ। 7ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ। 8ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਲਿਆਏ। 9ਅਤੇ ਉਹ ਤਿੰਨ ਦਿਨ ਤੱਕ ਕੁਝ ਵੇਖ ਨਾ ਸਕਿਆ ਅਤੇ ਨਾ ਕੁਝ ਖਾਧਾ ਨਾ ਪੀਤਾ। 10ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ। 11ਤਾਂ ਪ੍ਰਭੂ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜਾ ਜੋ “ਸਿੱਧੀ” ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ। 12ਅਤੇ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ। 13ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ! 14ਅਤੇ ਉਸ ਨੇ ਮੁੱਖ ਜਾਜਕਾਂ ਦੀ ਵੱਲੋਂ ਇਸ ਗੱਲ ਦਾ ਅਧਿਕਾਰ ਪਾਇਆ ਹੈ ਕਿ ਇੱਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਸਤਾਵੇ। 15ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ। 16ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁਝ ਝੱਲਣਾ ਪਵੇਗਾ। 17ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ। 18ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ। 19ਫੇਰ ਉਹ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ। 20ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ।

ਜਵਾਬੀ ਭਜਨ

ਜ਼ਬੂ 117:1–2

1ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ, ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ! 2ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!।

ਇੰਜੀਲ

ਯੂਹ 6:52–59

52ਫੇਰ ਯਹੂਦੀਆਂ ਨੇ ਆਪਸ ਵਿੱਚ ਬਹਿਸ ਕਰਨੀ ਸ਼ੁਰੂ ਕਰ ਦਿੱਤੀ, “ਭਲਾ ਇਹ ਆਦਮੀ ਸਾਨੂੰ ਆਪਣਾ ਸਰੀਰ ਖਾਣ ਨੂੰ ਕਿਵੇਂ ਦੇ ਸਕਦਾ ਹੈ?” 53ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ। 54ਉਹ ਮਨੁੱਖ ਜਿਹੜਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਪਕ ਜੀਵਨ ਉਸੇ ਦਾ ਹੈ ਅਤੇ ਮੈਂ ਉਸ ਨੂੰ ਆਖਰੀ ਦਿਨ ਪ੍ਰਗਟ ਕਰਾਂਗਾ। 55ਮੇਰਾ ਸਰੀਰ ਸੱਚ-ਮੁੱਚ ਖਾਣ ਅਤੇ ਮੇਰਾ ਲਹੂ ਸੱਚ-ਮੁੱਚ ਪੀਣ ਦੀ ਵਸਤੂ ਹੈ। 56ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ। 57ਜਿਉਂਦੇ ਪਿਤਾ ਨੇ ਮੈਨੂੰ ਭੇਜਿਆ ਅਤੇ ਮੈਂ ਪਿਤਾ ਰਾਹੀਂ ਜਿਉਂਦਾ ਹਾਂ। ਇਸ ਲਈ ਜੋ ਮੈਨੂੰ ਖਾਂਦਾ ਹੈ ਮੇਰੇ ਰਾਹੀਂ ਜੀਵੇਗਾ। 58ਮੈਂ ਉਸ ਰੋਟੀ ਵਰਗਾ ਨਹੀਂ ਹਾਂ, ਜਿਹੜੀ ਸਾਡੇ ਵੱਡਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗੂੰ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਪਕ ਜੀਵੇਗਾ।” 59ਜਦੋਂ ਯਿਸੂ ਕਫ਼ਰਨਾਹੂਮ ਦੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇ ਰਿਹਾ ਸੀ ਉਸ ਨੇ ਇਹ ਸਭ ਗੱਲਾਂ ਆਖੀਆਂ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ