ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 16
ਆਰਥੋਡਾਕਸ ਕੈਲੰਡਰ · 3 ਅਪ੍ਰੈਲ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 16 ਅਪ੍ਰੈਲ 2027
ਸ਼ੁੱਕਰਵਾਰ · ਵੱਡੇ ਚਾਲੀਸੇ ਦਾ ਪੰਜਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
Venerable Nicetas the Confessor, Abbot of Medikion († 824)
ਵੱਡਾ ਚਾਲੀਸਾ
ਸਖ਼ਤ ਵਰਤ (ਸੁੱਕਾ ਭੋਜਨ: ਰੋਟੀ, ਸਬਜ਼ੀਆਂ, ਫਲ)
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਛੇਵਾਂ ਘੰਟਾ
11ਯਹੋਵਾਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਇਹ ਆਖਦਾ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ? 12ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ। 13ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਗੁਲਾਮਾਂ ਨੂੰ ਅਜ਼ਾਦ ਕਰੇਗਾ, ਬਿਨ੍ਹਾਂ ਮੁੱਲ ਅਤੇ ਬਿਨ੍ਹਾਂ ਬਦਲੇ ਦੇ, ਅਜ਼ਾਦ ਕਰੇਗਾ, ਸੈਨਾਂ ਦਾ ਯਹੋਵਾਹ ਆਖਦਾ ਹੈ। 14ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸ਼ਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ। 15ਸੱਚ-ਮੁੱਚ ਤੂੰ ਹੀ ਅਜਿਹਾ ਪਰਮੇਸ਼ੁਰ ਹੈਂ ਜੋ ਆਪ ਨੂੰ ਗੁਪਤ ਰੱਖਦਾ ਹੈ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ। 16ਉਹ ਸਾਰੇ ਸ਼ਰਮਿੰਦੇ ਹੋਣਗੇ ਅਤੇ ਨਮੋਸ਼ੀ ਉਠਾਉਣਗੇ, ਜਿਹੜੇ ਬੁੱਤ ਸਾਜ ਹਨ, ਉਹ ਇਕੱਠੇ ਨਮੋਸ਼ੀ ਵਿੱਚ ਜਾਣਗੇ। 17ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ।
ਸ਼ਾਮ ਦੀ ਪ੍ਰਾਰਥਨਾ: ਪਾਠ
1ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ। 2ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ। 3ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ। 4ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਉਸ ਸਥਾਨ ਨੂੰ ਦੂਰੋਂ ਵੇਖਿਆ 5ਤਦ ਅਬਰਾਹਾਮ ਨੇ ਆਪਣੇ ਦਾਸਾਂ ਨੂੰ ਆਖਿਆ, ਤੁਸੀਂ ਇੱਥੇ ਗਧੇ ਦੇ ਕੋਲ ਰੁਕੋ। ਮੈਂ ਅਤੇ ਇਹ ਮੁੰਡਾ ਥੋੜ੍ਹੀ ਦੂਰ ਅੱਗੇ ਜਾਂਵਾਂਗੇ ਅਤੇ ਉਪਾਸਨਾ ਕਰ ਕੇ ਤੁਹਾਡੇ ਕੋਲ ਮੁੜ ਆਵਾਂਗੇ। 6ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇਕੱਠੇ ਤੁਰ ਪਏ। 7ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ? 8ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ। 9ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ। 10ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ 11ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ। 12ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ। 13ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ। 14ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ “ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ।” 15ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ, 16ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ, 17ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ। 18ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ।
ਸ਼ਾਮ ਦੀ ਪ੍ਰਾਰਥਨਾ: ਪਾਠ
17ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ। 18ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ। 19ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ। 20ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ। 21ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ। 22ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ। 23ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ। 24ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ। 25ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ। 26ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ। 27ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ। 28ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ। 18:1ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ। 2ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ। 3ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ। 4ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ। 5ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 3 ਸਿਵਲ ਕੈਲੰਡਰ ਦਾ ਅਪ੍ਰੈਲ 16 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ