Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 17

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 17 ਅਪ੍ਰੈਲ 2027

ਸ਼ਨੀਵਾਰ · ਪਾਸਕਾ ਸਮੇਂ ਦਾ ਤੀਜਾ ਹਫ਼ਤਾ

ਤਿਉਹਾਰ ਅਤੇ ਸੰਤ

ਪਾਸਕਾ ਸਮੇਂ ਦੇ ਤੀਜੇ ਹਫ਼ਤੇ ਦਾ ਸ਼ਨੀਵਾਰ

ਆਮ ਦਿਨ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਰਸੂਲਾਂ 9:31–42

31ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ। 32ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ-ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ। 33ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ। 34ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ! 35ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ। 36ਯਾਪਾ ਵਿੱਚ ਤਬਿਥਾ ਨਾਮ ਦੀ ਅਰਥਾਤ ਦੋਰਕਸ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ। ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ। 37ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ। 38ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ। 39ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ। 40ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ! 41ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ। 42ਇਹ ਗੱਲ ਸਾਰੇ ਯਾਪਾ ਵਿੱਚ ਉਜਾਗਰ ਹੋ ਗਈ ਅਤੇ ਬਹੁਤਿਆਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ।

ਜਵਾਬੀ ਭਜਨ

ਜ਼ਬੂ 116:12–17

12ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ? 13ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ। 14ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ। 15ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ! 16ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ। 17ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।

ਇੰਜੀਲ

ਯੂਹ 6:60–69

60ਉਸ ਦੇ ਬਹੁਤ ਸਾਰੇ ਚੇਲਿਆਂ ਨੇ ਇਹ ਸੁਣ ਕੇ ਆਖਿਆ, “ਇਹ ਉਪਦੇਸ਼ ਬਹੁਤ ਮੁਸ਼ਕਿਲ ਹੈ। ਕੌਣ ਇਸ ਉਪਦੇਸ਼ ਨੂੰ ਕਬੂਲ ਕਰ ਸਕਦਾ ਹੈ?” 61ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਬੁੜਬੁੜਾ ਰਹੇ ਸਨ ਇਸ ਲਈ ਉਸ ਨੇ ਕਿਹਾ, “ਕੀ ਇਹ ਉਪਦੇਸ਼ ਤੋਂ ਤੁਹਾਨੂੰ ਠੋਕਰ ਲੱਗਦੀ ਹੈ? 62ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ? 63ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ। 64ਪਰ ਤੁਹਾਡੇ ਵਿੱਚੋਂ ਕੁਝ ਵਿਸ਼ਵਾਸ ਨਹੀਂ ਕਰਦੇ।” ਯਿਸੂ ਉਨ੍ਹਾਂ ਲੋਕਾਂ ਨੂੰ ਸ਼ੁਰੂ ਤੋਂ ਹੀ ਜਾਣਦਾ ਸੀ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ। ਅਤੇ ਉਹ ਇਹ ਵੀ ਜਾਣਦਾ ਸੀ ਕਿ ਉਹ ਕੌਣ ਹੈ ਜੋ ਉਸ ਦੇ ਵਿਰੁੱਧ ਹੋਵੇਗਾ। 65ਯਿਸੂ ਨੇ ਕਿਹਾ “ਇਸੇ ਲਈ ਮੈਂ ਤੁਹਾਨੂੰ ਕਿਹਾ ਸੀ, ਕਿ ਜਦੋਂ ਤੱਕ ਪਿਤਾ ਕਿਸੇ ਮਨੁੱਖ ਨੂੰ ਮੇਰੇ ਕੋਲ ਆਉਣ ਨਹੀਂ ਦਿੰਦਾ, ਉਹ ਮੇਰੇ ਕੋਲ ਨਹੀਂ ਆ ਸਕਦਾ।” 66ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ। 67ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?” 68ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ। 69ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ”

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ B, ਹਫ਼ਤੇ ਦੇ ਦਿਨਾਂ ਦਾ ਸਾਲ I।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ