ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਅਪ੍ਰੈਲ 2027 › ਅਪ੍ਰੈਲ 17
ਆਰਥੋਡਾਕਸ ਕੈਲੰਡਰ · 4 ਅਪ੍ਰੈਲ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 17 ਅਪ੍ਰੈਲ 2027
ਸ਼ਨੀਵਾਰ · ਵੱਡੇ ਚਾਲੀਸੇ ਦਾ ਪੰਜਵਾਂ ਹਫ਼ਤਾ · ਸੁਰ 4
ਤਿਉਹਾਰ ਅਤੇ ਸੰਤ
ਅੱਤ ਪਵਿੱਤਰ ਪਰਮੇਸ਼ੁਰ-ਜਣਨੀ ਦੇ ਅਕਾਥਿਸਤ ਦਾ ਸ਼ਨੀਵਾਰ
ਵੱਡਾ ਚਾਲੀਸਾ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
24ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ। 25ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ-ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ। 26ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ-ਵਾਰ ਦੁੱਖ ਭੋਗਣਾ ਪੈਂਦਾ ਸੀ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ। 27ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ। 28ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
ਪੱਤ੍ਰੀ (ਪਰਮੇਸ਼ੁਰ-ਜਣਨੀ ਲਈ)
1ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ। 2ਕਿਉਂ ਜੋ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ। 3ਅਤੇ ਦੂਜੇ ਪੜਦੇ ਦੇ ਅੰਦਰ ਉਹ ਡੇਰਾ ਸੀ ਜਿਹੜਾ ਅੱਤ ਪਵਿੱਤਰ ਸਥਾਨ ਅਖਵਾਉਂਦਾ ਹੈ। 4ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ। 5ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ। 6ਸੋ ਜਦੋਂ ਇਹ ਵਸਤਾਂ ਇਸ ਤਰ੍ਹਾਂ ਤਿਆਰ ਕੀਤੀਆਂ ਗਈਆਂ ਤਾਂ ਪਹਿਲੇ ਡੇਰੇ ਦੇ ਵਿੱਚ ਜਾਜਕ ਨਿੱਤ ਜਾ ਕੇ ਸੇਵਾ ਦੇ ਕੰਮ ਪੂਰੇ ਕਰਦੇ ਸਨ। 7ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।
ਇੰਜੀਲ
27ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਯਾ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, ਲੋਕ ਮੈਨੂੰ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ? 28ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ। 29ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ! 30ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਆਖਿਆ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ! 31ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।
ਇੰਜੀਲ (ਪਰਮੇਸ਼ੁਰ-ਜਣਨੀ ਲਈ)
38ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। 39ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ। 40ਪਰ ਮਾਰਥਾ ਸੇਵਾ ਕਰਦੀ-ਕਰਦੀ ਘਬਰਾ ਗਈ ਅਤੇ ਉਸ ਦੇ ਕੋਲ ਆਣ ਕੇ ਕਿਹਾ, ਪ੍ਰਭੂ ਜੀ ਤੁਹਾਨੂੰ ਮੇਰੀ ਕੋਈ ਚਿੰਤਾ ਨਹੀਂ ਜੋ ਮੇਰੀ ਭੈਣ ਸੇਵਾ ਵਿੱਚ ਮੇਰੀ ਸਹਾਇਤਾ ਨਹੀਂ ਕਰਦੀ? ਮੇਰੀ ਸਹਾਇਤਾ ਲਈ ਉਸ ਨੂੰ ਕਹੋ। 41ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। 42ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ। 11:27ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ! 28ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਅਪ੍ਰੈਲ 4 ਸਿਵਲ ਕੈਲੰਡਰ ਦਾ ਅਪ੍ਰੈਲ 17 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ